27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਬੀਬੀ ਪਰਮਜੀਤ ਕੌਰ ਦੀ ਹੋਈ ਸ਼ਾਨਦਾਰ ਜਿੱਤ

Ad Position 21
No active advertisement
ਅਜੀਤ ਡੈਸਕ 18-12-2025
ਦੇਵੀਗੜ੍ਹ, 17 ਦਸੰਬਰ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਅਧੀਨ ਆਉਂਦੇ ਜ਼ੋਨ ਮੀਰਾਂਪੁਰ ਵਿਚ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਵੱਡਾ ਫ਼ਤਵਾ ਦਿੱਤਾ ਹੈ | ਇਸ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਪਤਨੀ ਜਗਮੇਲ ਸਿੰਘ ਜੱਗਾ ਪਿੱਪਲ ਖੇੜੀ ਨੇ ਵਿਰੋਧੀਆਂ ਨੂੰ ਵੱਡੀ ਮਾਤ ਦਿੰਦਿਆਂ ਸ਼ਾਨਦਾਰ ਜਿੱਤ ਦਰਜ ਕੀਤੀ ਹੈ | ਇਸ ਜਿੱਤ ਨਾਲ ਹਲਕਾ ਸਨੌਰ ਵਿਚ ਅਕਾਲੀ ਦਲ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਕਿ੍ਸ਼ਨ ਸਿੰਘ ਸਨੌਰ ਨੇ ਸਮੁੱਚੇ ਹਲਕਾ ਨਿਵਾਸੀਆਂ ਅਤੇ ਖਾਸ ਕਰਕੇ ਜ਼ੋਨ ਮੀਰਾਪੁਰ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿ੍ਸ਼ਨ ਸਿੰਘ ਸਨੌਰ ਨੇ ਕਿਹਾ ਕਿ ਇਸ ਜਿੱਤ ਪਿੱਛੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਅਤੇ ਅਬਜਰਵਰ ਐੱਨ. ਕੇ. ਸ਼ਰਮਾ ਦੀ ਕੁਸ਼ਲ ਰਹਿਨੁਮਾਈ ਦਾ ਵੱਡਾ ਯੋਗਦਾਨ ਹੈ | ਕਿ੍ਸ਼ਨ ਸਿੰਘ ਸਨੌਰ ਨੇ ਕਿਹਾ ਕਿ ਉਨ੍ਹਾਂ ਦੇ ਹਿੱਸੇ ਵਿਚ ਛੇ ਟਿਕਟਾਂ ਆਈਆਂ ਸਨ ਲੇਕਿਨ ਪੰਜ ਤੇ ਵਿਰੋਧੀ ਪਾਰਟੀ ਨੇ ਕਾਗਜ਼ ਨਹੀਂ ਸੀ ਭਰਨ ਦਿਤੇ | ਉਨ੍ਹਾਂ ਦੱਸਿਆ ਕਿ ਅਸੀਂ ਜੱਦੋ ਜਹਿਦ ਕਰਕੇ ਇਕ ਸੀਟ 'ਤੇ ਕਾਗਜ ਭਰੇ ਜਿਸ ਤੇ ਉਨ੍ਹਾਂ ਦੀ ਜਿੱਤ ਹੋਈ ਹੈ | ਇਸ ਮੌਕੇ ਉਨ੍ਹਾਂ ਨਾਲ ਨਾਲ ਹਰਮਿੰਦਰ ਸਿੰਘ ਜੋਗੀਪੁਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਧਾਰਮਿਕ ਆਜ਼ਾਦੀ ਦੀ ਰੱਖਿਆ ਤੇ ਹਿੰਮਤ ਦਾ ਪ੍ਰਤੀਕ ਸੀ-ਉਪ ਰਾਸ਼ਟਰਪਤੀ <br/> ਅਗਲੀ ਖ਼ਬਰ ਬਲਾਕ ਸੰਮਤੀ ਸਮਾਣਾ ਦੇ 10 ਜ਼ੋਨਾਂ ਵਿਚੋਂ 5 'ਤੇ ਆਪ, 2 'ਤੇ ਅਕਾਲੀ ਦਲ ਤੇ 1 'ਤੇ ਕਾਂਗਰਸ ਅਤੇ 2 ਆਜ਼ਾਦ ਜੇਤੂ
Ad Position 24