27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਵਿਕਾਸ ਤੇ ਪਾਰਦਰਸ਼ਤਾ ਦੀ ਜਿੱਤ ਹੋਈ - ਰਣਜੋਧ ਸਿੰਘ ਹਡਾਣਾ

Ad Position 21
No active advertisement
ਅਜੀਤ ਡੈਸਕ 18-12-2025
ਦੇਵੀਗੜ੍ਹ, 17 ਦਸੰਬਰ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਆਏ ਨਤੀਜਿਆਂ ਨੇ ਇਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ | ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਚੋਣ ਮੈਦਾਨ ਵਿਚ ਨਿੱਤਰੇ ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ | ਇਨ੍ਹਾਂ ਨਤੀਜਿਆਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਹਲਕੇ ਦੇ ਵਸਨੀਕਾਂ ਨੇ ਰਵਾਇਤੀ ਰਾਜਨੀਤੀ ਨੂੰ ਨਕਾਰਦਿਆਂ ਵਿਕਾਸ, ਇਮਾਨਦਾਰੀ ਅਤੇ ਲੋਕ-ਪੱਖੀ ਪ੍ਰਸ਼ਾਸਨ ਦੇ ਹੱਕ ਵਿਚ ਫ਼ਤਵਾ ਦਿੱਤਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਦੀ ਟੀਮ ਵਲੋਂ ਹਰ ਪਿੰਡ ਤੇ ਹਰ ਦਰਵਾਜ਼ੇ ਤੱਕ ਪਹੁੰਚ ਕੀਤੀ ਗਈ ਸੀ | ਲੋਕਾਂ ਦੀਆਂ ਜ਼ਮੀਨੀ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਦਿੱਤੇ ਭਰੋਸੇ ਨੇ ਜਨਤਾ 'ਚ ਵਿਸ਼ਵਾਸ ਪੈਦਾ ਕੀਤਾ | ਉਨ੍ਹਾਂ ਕਿਹਾ ਕਿ ਅੱਜ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਸਨੌਰ ਹਲਕਾ ਹੁਣ ਪੂਰੇ ਜ਼ਿਲ੍ਹੇ 'ਚ ਰਾਜਨੀਤਿਕ ਅਤੇ ਵਿਕਾਸ ਪੱਖੋਂ ਅਹਿਮ ਭੂਮਿਕਾ ਨਿਭਾਉਣ ਲਈ ਤਿਆਰ ਹੈ | ਸਮਰਥਕਾਂ 'ਚ ਭਾਰੀ ਉਤਸ਼ਾਹ-ਜਿੱਤ ਦੀ ਖ਼ਬਰ ਮਿਲਦਿਆਂ ਹੀ ਪੂਰੇ ਹਲਕੇ 'ਚ ਜਸ਼ਨ ਦਾ ਮਾਹੌਲ ਬਣ ਗਿਆ | ਵੱਖ-ਵੱਖ ਪਿੰਡਾਂ 'ਚ ਸਮਰਥਕਾਂ ਵਲੋਂ ਢੋਲ-ਨਗਾਰਿਆਂ ਦੀ ਥਾਪ 'ਤੇ ਭੰਗੜੇ ਪਾਏ ਗਏ ਅਤੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ | ਲੋਕਾਂ ਦਾ ਕਹਿਣਾ ਹੈ ਕਿ ਇਹ ਜਿੱਤ ਸਨੌਰ ਹਲਕੇ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਸਿਵਲ ਸਰਜਨ ਦਾ ਸਵਾਗਤ ਅਗਲੀ ਖ਼ਬਰ ਮੀਤ ਹੇਅਰ ਦੇ ਪਿੰਡ ਕੁਰੜ 'ਚੋਂ ਜਿੱਤਿਆ ਸ਼ੋ੍ਰਮਣੀ ਅਕਾਲੀ ਦਲ <br/>
Ad Position 24