27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਚੋਣ ਆਬਜ਼ਰਵਰ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਵਲੋਂ ਵੀ ਗਿਣਤੀ ਕੇਂਦਰਾਂ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 18-12-2025
ਪਟਿਆਲਾ, 17 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਅਤੇ ਜ਼ਿਲ੍ਹੇ ਦੀਆਂ 10 ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਲਈ 14 ਦਸੰਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ ਦੇਰ ਰਾਤ ਤੱਕ ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਹੈ | ਇਸ ਦੌਰਾਨ ਚੋਣ ਆਬਜ਼ਰਵਰ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਨਾਭਾ ਤੇ ਪਟਿਆਲਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਗਿਣਤੀ ਪ੍ਰਕ੍ਰਿਆ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਸਾਰੇ ਕੇਂਦਰਾਂ ਵਿਖੇ ਮਾਈਕਰੋ ਆਬਜ਼ਰਵਰ ਸਮੁੱਚੀ ਪ੍ਰਕ੍ਰਿਆ 'ਤੇ ਪੂਰੀ ਨਿਗਰਾਨੀ ਰੱਖ ਰਹੇ ਸਨ | ਅੱਜ ਵੱਖ-ਵੱਖ ਗਿਣਤੀ ਕੇਂਦਰਾਂ ਵਿਖੇ ਰਿਟਰਨਿੰਗ ਅਧਿਕਾਰੀਆਂ ਦੀ ਨਿਗਰਾਨੀ ਹੇਠ ਹੋਈ ਵੋਟਾਂ ਦੀ ਗਿਣਤੀ ਦੀ ਸਮੁੱਚੀ ਦੇਖ-ਰੇਖ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਏ. ਡੀ. ਸੀ. (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਤੇ ਏ. ਡੀ. ਸੀ. (ਸ਼ਹਿਰੀ ਵਿਕਾਸ) ਡਾ. ਇਸਮਤ ਵਿਜੇ ਸਿੰਘ ਨੇ ਕੀਤੀ | ਡਾ. ਪ੍ਰੀਤੀ ਯਾਦਵ ਨੇ ਵੋਟਾਂ ਦੀ ਗਿਣਤੀ ਪ੍ਰਕ੍ਰਿਆ ਸ਼ਾਂਤੀਪੂਰਵਕ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਦੇ ਵੋਟਰਾਂ, ਚੋਣ ਅਮਲੇ ਦੇ ਸਮੁੱਚੇ ਕਰਮਚਾਰੀਆਂ, ਅਧਿਕਾਰੀਆਂ, ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਦੌਰਾਨ ਸਾਰੇ ਉਮੀਦਵਾਰਾਂ ਤੇ ਉਨ੍ਹਾਂ ਦੇ ਏਜੰਟਾਂ ਨੇ ਪੂਰਾ ਸਹਿਯੋਗ ਦਿੱਤਾ ਹੈ ਅਤੇ ਸਮੁੱਚੀ ਪ੍ਰਕ੍ਰਿਆ ਪੂਰੀ ਤਰ੍ਹਾਂ ਨਿਰਵਿਘਨ ਤੇ ਅਮਨ-ਅਮਾਨ ਨਾਲ ਨੇਪਰੇ ਚੜ੍ਹੀ ਹੈ | ਗਿਣਤੀ ਦੌਰਾਨ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਦੀ ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ, ਅੱੈਸ.ਅੱੈਸ.ਪੀ. ਸਰਤਾਜ ਸਿੰਘ ਚਹਿਲ ਤੇ ਪਟਿਆਲਾ ਦੇ ਸਮੂਹ ਐੱਸ.ਪੀਜ ਨੇ ਖ਼ੁਦ ਨਿਗਰਾਨੀ ਕੀਤੀ | ਜਦਕਿ ਐੱਸ.ਐੱਸ.ਪੀ. ਸਰਤਾਜ ਸਿੰਘ ਚਹਿਲ ਨੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਤੇ ਕਿਹਾ ਕਿ ਸਾਰੀ ਪ੍ਰਕਿ੍ਆ ਸ਼ਾਂਤੀਪੂਰਨ ਸੰਪੰਨ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਸੰਮਤੀ ਭੁੱਨਰਹੇੜੀ ਜ਼ੋਨ ਸ਼ਾਦੀਪੁਰ ਤੋਂ ਮੇਜਰ ਸਿੰਘ ਦੁੜਦ ਜੇਤੂ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾ: ਭਾਜਪਾ ਰੱਖ ਗਈ ਪੈਰ, ਅਕਾਲੀਆਂ ਨੂੰ ਬੱਝੀ ਆਸ
Ad Position 24