ਰਾਜਪੁਰਾ, 17 ਦਸੰਬਰ (ਰਣਜੀਤ ਸਿੰਘ)-ਪੱਤਰਕਾਰ ਭੁਪਿੰਦਰ ਸਿੰਘ ਭਿੰਦਾ ਤੇ ਰਣਜੀਤ ਸਿੰਘ ਰਾਣਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਸੁਰਿੰਦਰ ਕੌਰ (77) ਦਾ ਕੈਂਸਰ ਦੀ ਬਿਮਾਰੀ ਦੇ ਚੱਲਦਿਆਂ ਦਿਹਾਂਤ ਹੋ ਗਿਆ | ਵੱਡੀ ਗਿਣਤੀ 'ਚ ਪੁੱਜੇ ਸਾਕ ਸੰਬੰਧੀਆਂ, ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੇ ਮਾਤਾ ਸੁਰਿੰਦਰ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ, ਜਿਨ੍ਹਾਂ ਦਾ ਅੱਜ ਵਾਰਡ ਨੰਬਰ ਚਾਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ | ਇਸ ਮੌਕੇ ਅਦਾਰਾ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ, ਸੀਨੀਅਰ ਐਗਜ਼ੀਕਿਊਟਿਵ ਮੈਡਮ ਗੁਰਜੋਤ ਕੌਰ, ਪਟਿਆਲਾ ਉਪ-ਦਫ਼ਤਰ ਤੋਂ ਇੰਚਾਰਜ ਧਰਮਿੰਦਰ ਸਿੰਘ ਸਿੱਧੂ ਤੇ ਸਮੇਤ ਟੀਮ ਤੋਂ ਇਲਾਵਾ ਸਾਬਕਾ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਸਾਧੂ ਸਿੰਘ ਖਲੌਰ, ਨਗਰ ਕੌਂਸਲ ਦੇ ਪ੍ਰਧਾਨ ਜਗਤਾਰ ਸਿੰਘ, ਬਾਬਾ ਦਿਲਬਾਗ ਸਿੰਘ ਬਾਗਾ, ਬਾਬਾ ਗੁਰਦੇਵ ਸਿੰਘ, ਬਸਪਾ ਦੇ ਸੀਨੀਅਰ ਆਗੂ ਜਗਜੀਤ ਸਿੰਘ ਛੜਬੜ, ਸ਼ਹਿਰੀ ਕਾਂਗਰਸ ਪ੍ਰਧਾਨ ਕੁਲਵਿੰਦਰ ਸਿੰਘ ਭੋਲਾ, ਕੌਂਸਲਰ ਸੋਨੀ ਸੰਧੂ, ਗੁਰਪ੍ਰੀਤ ਸਿੰਘ ਹਨੀ, ਖੁਸ਼ਵਿੰਦਰ ਸਿੰਘ, ਅਵਤਾਰ ਸਿੰਘ ਬਬਲਾ, ਕੌਂਸਲਰ ਲਛਮਣ ਸਿੰਘ ਚੰਗੇਰਾ, ਬੋਹੜ ਸਿੰਘ, ਵਰਿੰਦਰ ਲੀਲਾ, ਹਰਵਿੰਦਰ ਸਿੰਘ ਡੀਸੀ, ਬੋਹੜ ਸਿੰਘ, ਮਾਸਟਰ ਰਜਿੰਦਰ ਸਿੰਘ ਰਾਜਾ, ਕੈਪਟਨ ਜਗਜੀਤ ਸਿੰਘ, ਨੈਬ ਸਿੰਘ ਮਨੌਲੀ ਸੂਰਤ, ਸੀ.ਪੀ.ਐੱਮ. ਆਗੂ ਗੁਰਦਰਸ਼ਨ ਸਿੰਘ ਖਾਸਪੁਰ, ਸਰਪੰਚ ਸਤਪਾਲ ਸਿੰਘ ਰਾਜੋਮਾਜਰਾ, 'ਆਪ' ਦੇ ਬਲਾਕ ਪ੍ਰਧਾਨ ਲੱਕੀ ਸੰਧੂ, ਸੋਨੂੰ ਬਾਜਵਾ, ਐਸ.ਪੀ. ਸਵਰਨਜੀਤ ਸਿੰਘ, ਰਿਟਾ. ਐੱਸ.ਐੱਚ.ਓ. ਮਹਿੰਦਰ ਸਿੰਘ, ਅਜੈਬ ਸਿੰਘ ਭੱਟੀ ਤੇ ਟਿੰਕੂ ਖੱਟੜਾ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਮਾਤਾ ਸੁਰਿੰਦਰ ਕੌਰ ਦੀ ਅੰਤਿਮ ਅਰਦਾਸ 21 ਦਸੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਅਕਾਲਗੜ੍ਹ ਸਾਹਿਬ ਯਾਦਗਾਰ ਬਾਬਾ ਬੰਦਾਂ ਸਿੰਘ ਬਹਾਦਰ ਗੁਰਦੁਆਰਾ ਸਾਹਿਬ ਵਿਖੇ 12 ਤੋਂ 1 ਵਜੇ ਤਕ ਹੋਵੇਗੀ |