27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

'ਦ ਮਿਲੇਨੀਅਮ ਸਕੂਲ ਵਿਖੇ ਨਸ਼ਾ ਮੁਕਤੀ ਲਹਿਰ ਤਹਿਤ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 18-12-2025
ਪਟਿਆਲਾ, 17 ਦਸੰਬਰ (ਧਰਮਿੰਦਰ ਸਿੰਘ ਸਿੱਧੂ)-'ਦ ਮਿਲੇਨੀਅਮ ਸਕੂਲ ਪਟਿਆਲਾ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਪੰਜਾਬ ਬਚਾਓ ਯਾਤਰਾ' ਅਧੀਨ ਇਕ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਲਹਿਰ ਪ੍ਰਤੀ ਜਾਗਰੂਕ ਕਰਨਾ ਤੇ ਸਮਾਜ 'ਚ ਫੈਲ ਰਹੀਆਂ ਨਸ਼ਿਆਂ ਦੀਆਂ ਬੁਰਾਈਆਂ ਤੋਂ ਜਾਣੂ ਕਰਵਾਉਣਾ ਸੀ | ਇਸ ਮੌਕੇ ਮੁੱਖ ਬੁਲਾਰੇ ਵਜੋਂ ਪ੍ਰਸਿੱਧ ਸਪੀਕਰ ਤੇ ਫ਼ਿਲਾਸਫ਼ਰ ਪਰਮਜੀਤ ਸਿੰਘ ਅਗਰਵਾਲ ਨੇ ਸ਼ਿਰਕਤ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਆਪਣੀ ਊਰਜਾ ਸਕਾਰਾਤਮਿਕ ਕੰਮਾਂ 'ਚ ਲਗਾਉਣ ਲਈ ਪ੍ਰੇਰਿਤ ਕੀਤਾ | ਸੈਮੀਨਾਰ ਦੌਰਾਨ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਦੇ ਸਫ਼ਰ ਬਾਰੇ ਵੀ ਚਰਚਾ ਕੀਤੀ ਗਈ |
ਸੈਮੀਨਾਰ 'ਚ ਵਿਸ਼ੇਸ਼ ਤੌਰ 'ਤੇ ਜਸਵੰਤ ਕੁਮਾਰ (ਸਬ-ਇੰਸਪੈਕਟਰ, ਥਾਣਾ ਅਨਾਜ ਮੰਡੀ) ਵੀ ਹਾਜ਼ਰ ਸਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਾਨੂੰਨੀ ਪੱਖਾਂ ਤੇ ਸਮਾਜਿਕ ਜ਼ਿੰਮੇਵਾਰੀ ਬਾਰੇ ਦੱਸਿਆ | ਸਕੂਲ ਪਿ੍ੰਸੀਪਲ ਹਰਪ੍ਰੀਤ ਪੰਧੇਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਨੌਜਵਾਨ ਦੇਸ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀ ਲਾਹਨਤ ਤੋਂ ਦੂਰ ਰਹਿ ਕੇ ਇਕ ਨਰੋਏ ਸਮਾਜ ਦੀ ਸਿਰਜਣਾ 'ਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ 'ਆਪ' ਦੀ ਵੱਡੀ ਜਿੱਤ ਨੇ 'ਆਪ' ਦੇ ਵਿਕਾਸ ਕਾਰਜਾਂ 'ਤੇ ਮੋਹਰ ਲਗਾਈ- ਵਿਧ... ਅਗਲੀ ਖ਼ਬਰ ਗ਼ਰੀਬਾਂ ਨੂੰ ਖ਼ਤਮ ਕਰਨ ਲਈ ਮਨਰੇਗਾ ਦਾ ਨਾਂਅ ਬਦਲਿਆ ਜਾ ਰਿਹੈ- ਗੁਰਦੀਪ
Ad Position 24