20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

10 ਲੱਖ ਤੋਂ ਵੱਧ ਦੇ ਵਿਕਾਸ ਕਾਰਜਾਂ ਦੀ ਹੁਣ ਲਾਜ਼ਮੀ ਹੋਵੇਗੀ ਥਰਡ ਪਾਰਟੀ ਆਡਿਟ- ਮੇਅਰ ਕੁੰਦਨ ਗੋਗੀਆ

Ad Position 21
No active advertisement
ਅਜੀਤ ਡੈਸਕ 19-12-2025
ਪਟਿਆਲਾ, 18 ਦਸੰਬਰ (ਅ.ਸ. ਆਹਲੂਵਾਲੀਆ)-ਨਗਰ ਨਿਗਮ ਪਟਿਆਲਾ ਦੇ ਰਾਹੀਂ ਹੋ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਵਲੋਂ ਇਕ ਅਹਿਮ ਫ਼ੈਸਲਾ ਲਿਆ ਗਿਆ ਹੈ | ਇਸ ਤਹਿਤ 10 ਲੱਖ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਸਾਰੇ ਸਿਵਲ ਵਿਕਾਸ ਕੰਮਾਂ ਦੀ ਥਰਡ ਪਾਰਟੀ ਆਡਿਟ ਕਰਵਾਉਣ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਹ ਮੀਟਿੰਗ ਨਗਰ ਨਿਗਮ ਦਫ਼ਤਰ 'ਚ ਨਿਗਰਾਨ ਇੰਜੀਨੀਅਰ ਰਾਜਿੰਦਰ ਚੋਪੜਾ ਤੇ ਨਿਗਰਾਨ ਇੰਜੀਨੀਅਰ ਜਤਿੰਦਰਪਾਲ ਸਿੰਘ ਤੇ ਹੋਰ ਉੱਚ ਅਧਿਕਾਰੀਆਂ ਨਾਲ ਹੋਈ |
ਮੀਟਿੰਗ ਦੌਰਾਨ ਮੇਅਰ ਕੁੰਦਨ ਗੋਗੀਆ ਨੇ ਸਪਸ਼ਟ ਕੀਤਾ ਕਿ ਨਿਗਮ ਦੇ ਪੈਸੇ ਨਾਲ ਹੋਣ ਵਾਲੇ ਹਰ ਵਿਕਾਸ ਕੰਮ ਵਿਚ ਪਾਰਦਰਸ਼ਤਾ, ਮਜ਼ਬੂਤੀ ਅਤੇ ਮਿਆਰੀ ਗੁਣਵੱਤਾ ਸਭ ਤੋਂ ਵੱਡੀ ਤਰਜੀਹ ਹੈ | ਉਨ੍ਹਾਂ ਕਿਹਾ ਕਿ ਹੁਣ 10 ਲੱਖ ਰੁਪਏ ਤੋਂ ਵੱਧ ਦੇ ਸਿਵਲ ਕੰਮਾਂ ਦੀ ਅਦਾਇਗੀ ਕਰਨ ਤੋਂ ਪਹਿਲਾਂ ਥਰਡ ਪਾਰਟੀ ਆਡਿਟ ਲਾਜ਼ਮੀ ਹੋਵੇਗੀ ਤੇ ਇਸ ਸ੍ਰਬੰਧੀ ਕੁਟੇਸ਼ਨਾਂ ਕਾਲ ਕੀਤੀਆਂ ਜਾ ਚੁੱਕੀਆਂ ਹਨ | ਨਿਗਰਾਨ ਇੰਜੀਨੀਅਰਾਂ ਨੇ ਮੇਅਰ ਨੂੰ ਦੱਸਿਆ ਕਿ ਥਰਡ ਪਾਰਟੀ ਆਡਿਟ ਦੀ ਪ੍ਰਕਿਰਿਆ ਸ਼ੁਰੂ ਕਰਨ ਨਾਲ ਵਿਕਾਸ ਕਾਰਜਾਂ ਦੀ ਤਕਨੀਕੀ ਜਾਂਚ, ਮੈਟੀਰੀਅਲ ਦੀ ਗੁਣਵੱਤਾ ਅਤੇ ਨਿਰਧਾਰਿਤ ਮਾਪਦੰਡਾਂ ਦੀ ਪਾਲਣਾ ਨੂੰ ਪਰਖਿਆ ਜਾਵੇਗਾ | ਆਡਿਟ ਏਜੰਸੀ ਵਲੋਂ ਕੰਮ ਨੂੰ ਸਹੀ ਅਤੇ ਮਿਆਰੀ ਪਾਏ ਜਾਣ ਉਪਰੰਤ ਹੀ ਸੰਬੰਧਿਤ ਠੇਕੇਦਾਰ ਨੂੰ ਭੁਗਤਾਨ ਕੀਤਾ ਜਾਵੇਗਾ | ਮੇਅਰ ਨੇ ਦੱਸਿਆ ਕਿ ਨਗਰ ਨਿਗਮ ਪਟਿਆਲਾ ਵਿਚ ਥਰਡ ਪਾਰਟੀ ਆਡਿਟ ਦੀ ਪ੍ਰਕਿਰਿਆ ਕਾਫੀ ਸਮੇਂ ਤੋਂ ਬੰਦ ਪਈ ਸੀ, ਜਿਸ ਨੂੰ ਹੁਣ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਨਾ ਸਿਰਫ਼ ਘੱਟ ਗੁਣਵੱਤਾ ਵਾਲੇ ਕੰਮਾਂ 'ਤੇ ਰੋਕ ਲੱਗੇਗੀ, ਸਗੋਂ ਲੋਕਾਂ ਦਾ ਨਿਗਮ 'ਤੇ ਭਰੋਸਾ ਵੀ ਮਜ਼ਬੂਤ ਹੋਵੇਗਾ | ਉਨ੍ਹਾਂ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਵਿਕਾਸ ਦੇ ਨਾਂ 'ਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਮੇਅਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਥਰਡ ਪਾਰਟੀ ਆਡਿਟ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇ ਤੇ ਹਰ ਕੰਮ ਦੀ ਰਿਪੋਰਟ ਦਸਤਾਵੇਜ਼ੀ ਰੂਪ ਵਿੱਚ ਸੰਭਾਲੀ ਜਾਵੇ | ਮੀਟਿੰਗ ਦੇ ਅੰਤ 'ਤੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਦਾ ਮੁੱਖ ਮਕਸਦ ਪਟਿਆਲਾ ਸ਼ਹਿਰ ਨੂੰ ਸੁੰਦਰ, ਮਜ਼ਬੂਤ ਅਤੇ ਆਧੁਨਿਕ ਬਣਾਉਣਾ ਹੈ ਅਤੇ ਇਸ ਲਈ ਹਰ ਇਕ ਰੁਪਏ ਦੀ ਸਹੀ ਵਰਤੋਂ ਯਕੀਨੀ ਬਣਾਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਨਾਭਾ 'ਚ ਜ਼ਿਲ੍ਹਾ ਪ੍ਰੀਸ਼ਦ ਦੀਆਂ ਤਿੰਨਾਂ ਸੀਟਾਂ ਦੇ ਆਏ ਨਤੀਜੇ ਅਗਲੀ ਖ਼ਬਰ ਪੰਚਾਇਤ ਸਕੱਤਰ ਤੇ ਵੀ. ਡੀ. ਓ. ਯੂਨੀਅਨ ਦੀ ਚੋਣ ਹੋਈ
Ad Position 24