20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

'ਆਪ' ਉਮੀਦਵਾਰ ਕੇਵਲ ਸਿੰਘ ਰਣਜੀਤਗੜ੍ਹ ਨੇ ਕੀਤੀ ਜਿੱਤ ਪ੍ਰਾਪਤ

Ad Position 21
No active advertisement
ਅਜੀਤ ਡੈਸਕ 19-12-2025
ਨਾਭਾ, 18 ਦਸੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਬਲਾਕ ਸੰਮਤੀ ਰਣਜੀਤਗੜ੍ਹ ਜ਼ੋਨ ਨੰ.-18 ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੇ ਛੋਟੇ ਭਰਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਰਣਜੀਤਗੜ੍ਹ ਨੇ ਕਾਂਗਰਸ ਦੇ ਉਮੀਦਵਾਰ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ | ਜਿੱਤ ਦੀ ਖੁਸ਼ੀ ਮਨਾਉਣ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਜਥੇਦਾਰ ਲਾਲ ਸਿੰਘ ਰਣਜੀਤਗੜ੍ਹ, ਜੇਤੂ ਬਲਾਕ ਸੰਮਤੀ ਮੈਂਬਰ ਕੇਵਲ ਸਿੰਘ ਰਣਜੀਤਗੜ੍ਹ ਨੇ ਆਪਣੇ ਜ਼ੋਨ ਦੇ ਸਮੂਹ ਵੋਟਰਾਂ, ਪਾਰਟੀ ਦੇ ਵਲੰਟੀਅਰਾਂ, ਪੰਚਾਂ-ਸਰਪੰਚਾਂ ਤੇ ਹੋਰ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਦੀ ਸਪੋਟ ਕੀਤੀ ਅਤੇ ਵਿਸ਼ਵਾਸ ਕਰਦੇ ਹੋਏ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਹੈ | ਇਸ ਮੌਕੇ 'ਆਪ' ਵਰਕਰਾਂ ਅਤੇ ਸਪੋਟਰਾਂ ਨੇ ਖੁਸ਼ੀ 'ਚ ਲੱਡੂ ਵੰਡੇ ਅਤੇ ਜਿੱਤ ਦੇ ਜਸ਼ਨ ਮਨਾਏ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਜਥੇਦਾਰ ਲਾਲ ਸਿੰਘ ਰਣਜੀਤਗੜ੍ਹ ਅਤੇ ਵੱਡੀ ਗਿਣਤੀ 'ਚ 'ਆਪ' ਅਹੁਦੇਦਾਰ ਤੇ ਵਲੰਟੀਅਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੰਮਤੀ ਚੋਣਾਂ ਦੇ ਨਤੀਜਿਆਂ 'ਚ ਭਾਜਪਾ ਦੀ ਹੋਈ ਹਾਰ ਨੇ ਕਈ ਸਵਾਲ ਕੀਤੇ ਖੜ੍ਹੇ ਅਗਲੀ ਖ਼ਬਰ ਨਾਭਾ 'ਚ ਜ਼ਿਲ੍ਹਾ ਪ੍ਰੀਸ਼ਦ ਦੀਆਂ ਤਿੰਨਾਂ ਸੀਟਾਂ ਦੇ ਆਏ ਨਤੀਜੇ
Ad Position 24