20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਜੇਤੂ ਰਹੇ 'ਆਪ' ਦੇ ਉਮੀਦਵਾਰਾਂ ਨੂੰ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 19-12-2025
ਪਾਤੜਾਂ, 18 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ 'ਚ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ 'ਚ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰਨ 'ਤੇ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਜੇਤੂ ਉਮੀਦਵਾਰਾਂ ਨੂੰ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ 'ਚ ਆਗੂਆਂ ਵਲੋਂ ਸਨਮਾਨਿਤ ਕੀਤਾ ਗਿਆ | ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਘਰਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ, ਨਹਿਰਾਂ ਦਾ ਨਵੀਨੀਕਰਨ ਕਰਕੇ ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕੀਤੇ ਜਾਣ ਤੇ ਸੜਕ ਸੁਰੱਖਿਆ ਫੋਰਸ ਸਥਾਪਤ ਕਰਕੇ ਸੜਕ ਹਾਦਸਿਆਂ 'ਚ ਲੋਕਾਂ ਦੀ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਉਣ ਅਤੇ ਸਿੱਖਿਆ ਅਤੇ ਸਿਹਤ 'ਚ ਵੱਡੇ ਸੁਧਾਰ ਕੀਤੇ ਜਾਣ ਦੀ ਬਦੌਲਤ ਜਿੱਥੇ ਸਮੁੱਚੇ ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਇਕ ਵੱਡਾ ਫ਼ਤਵਾ ਦਿੱਤਾ ਹੈ ਉੱਥੇ ਹੀ ਹਲਕਾ ਸ਼ੁਤਰਾਣਾ 'ਚ ਵੀ ਪਾਰਟੀ ਦੇ ਉਮੀਦਵਾਰਾਂ ਨੇ ਹੂੰਝਾਂ ਫੇਰ ਜਿੱਤ ਹਾਸਿਲ ਕੀਤੀ ਹੈ | ਜ਼ਿਲ੍ਹਾ ਪ੍ਰੀਸ਼ਦ 'ਚ ਜੇਤੂ ਰਹੇ ਬਾਬਾ ਬੀਰਾ ਸਿੰਘ, ਜਗਵਿੰਦਰ ਕੌਰ ਅਤੇ ਬਿੰਦਰ ਕੌਰ ਨੇ ਵਿਧਾਇਕ ਕੁਲਵੰਤ ਸਿੰਘ ਤੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵੋਟਾਂ ਦੌਰਾਨ ਜੋ ਵੀ ਮੁਸ਼ਕਲਾਂ ਲੋਕਾਂ ਨੇ ਸਾਡੇ ਧਿਆਨ 'ਚ ਲਿਆਂਦੀਆ ਹਨ ਉਨ੍ਹਾਂ ਨੂੰ ਵਿਧਾਇਕ ਕੁਲਵੰਤ ਸਿੰਘ ਦੇ ਸਹਿਯੋਗ ਨਾਲ ਹੱਲ ਕੀਤਾ ਜਾਵੇਗਾ | ਇਸ ਮੌਕੇ ਕੁਲਦੀਪ ਸਿੰਘ ਥਿੰਦ, ਟਰੱਕ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਵਿਰਕ, ਅੰਮਿ੍ਤਪਾਲ ਸਿੰਘ ਕਾਲੇਕਾ, ਜਸਵਿੰਦਰ ਸਿੰਘ ਸ਼ੇਰਗੜ੍ਹ, ਪਿਸ਼ੌਰਾ ਸਿੰਘ ਸ਼ੇਰਗੜ੍ਹ, ਮਦਨ ਲਾਲ ਪ੍ਰਧਾਨ ਸ਼ਹਿਰੀ, ਬਲਜਿੰਦਰ ਸਿੰਘ ਸਰਪੰਚ ਸਮੇਤ ਹੋਰ ਬਹੁਤ ਸਾਰੇ ਆਗੂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਦੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਪਾਰਟੀਆਂ ਦੀ ਕਾਰਗੁਜ਼ਾਰੀ ਦਾ ਹਾਲ ਅਗਲੀ ਖ਼ਬਰ ਸੰਮਤੀ ਚੋਣਾਂ ਦੇ ਨਤੀਜਿਆਂ 'ਚ ਭਾਜਪਾ ਦੀ ਹੋਈ ਹਾਰ ਨੇ ਕਈ ਸਵਾਲ ਕੀਤੇ ਖੜ੍ਹੇ
Ad Position 24