20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

'ਆਪ' ਸਰਕਾਰ ਦੇ ਲੋਕ-ਪੱਖੀ ਕੰਮਾਂ ਦੀ ਹੋਈ ਜਿੱਤ- ਮੇਅਰ

Ad Position 21
No active advertisement
ਅਜੀਤ ਡੈਸਕ 19-12-2025
ਪਟਿਆਲਾ, 18 ਦਸੰਬਰ (ਅ.ਸ. ਆਹਲੂਵਾਲੀਆ)-ਹਲਕਾ ਸਨੌਰ ਤੋਂ ਚੋਣਾਂ ਵਿਚ ਜਿੱਤ ਹਾਸਲ ਕਰਨ ਵਾਲੇ ਉਮੀਦਵਾਰਾਂ ਨੂੰ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਮੁਬਾਰਕਾਂ ਦਿੰਦਿਆਂ ਕਿਹਾ ਹੈ ਕਿ ਇਹ ਜਿੱਤ ਆਮ ਆਦਮੀ ਪਾਰਟੀ ਸਰਕਾਰ ਦੇ ਲੋਕ-ਪੱਖੀ ਕੰਮਾਂ ਅਤੇ ਨੀਤੀਆਂ 'ਤੇ ਲੋਕਾਂ ਦੇ ਭਰੋਸੇ ਦਾ ਸਪਸ਼ਟ ਪ੍ਰਮਾਣ ਹੈ | ਮੇਅਰ ਨੇ ਕਿਹਾ ਕਿ ਹਲਕਾ ਸਨੌਰ ਦੇ ਵੋਟਰਾਂ ਨੇ ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਵਿਚ ਚੱਲ ਰਹੇ ਵਿਕਾਸ, ਇਮਾਨਦਾਰ ਪ੍ਰਸ਼ਾਸਨ ਅਤੇ ਪਾਰਦਰਸ਼ਤਾ ਨੂੰ ਤਰਜੀਹ ਦਿੰਦਿਆਂ ਸਹੀ ਫ਼ੈਸਲਾ ਕੀਤਾ ਹੈ | ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਸਿੱਖਿਆ, ਸਿਹਤ, ਸਫ਼ਾਈ, ਬੁਨਿਆਦੀ ਢਾਂਚੇ ਅਤੇ ਸਮਾਜਿਕ ਕਲਿਆਣ ਦੇ ਖੇਤਰਾਂ ਵਿਚ ਕਈ ਅਹਿਮ ਕਦਮ ਚੁੱਕੇ ਹਨ | ਇਨ੍ਹਾਂ ਕਦਮਾਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚਿਆ ਹੈ, ਜਿਸ ਕਾਰਨ ਲੋਕਾਂ ਨੇ ਭਾਰੀ ਮਤਾਂ ਨਾਲ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਇਆ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਸਨੌਰ ਹਲਕੇ ਵਿਚ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਵਿਚ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਮੇਅਰ ਨੇ ਜਿੱਤੇ ਹੋਏ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਅਤੇ ਹਲਕੇ ਦੇ ਵਿਕਾਸ ਲਈ ਇਕਜੁੱਟ ਹੋ ਕੇ ਕੰਮ ਕਰਨ | ਉਨ੍ਹਾਂ ਕਿਹਾ ਕਿ ਜਨਤਾ ਨੇ ਜਿਸ ਭਰੋਸੇ ਨਾਲ ਉਮੀਦਵਾਰਾਂ ਨੂੰ ਜਿਤਾਇਆ ਹੈ, ਉਸ 'ਤੇ ਖਰਾ ਉੱਤਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ | ਇਸ ਮੌਕੇ ਉਨ੍ਹਾਂ ਨਾਲ ਭੂਸ਼ਨ ਕੁਮਾਰ, ਰਵੀ ਮਲਹੋਤਰਾ, ਮਨਬੀਰ ਸਿੰਘ, ਕੇਸ਼ਵ, ਤੁਸ਼ਾਰ, ਰਾਜਿੰਦਰ ਕੁਮਾਰ ਸੈਕਟਰੀ ਮੇਅਰ, ਲਵਿਸ਼ ਚੁੱਘ ਪੀ. ਏ., ਲੱਕੀ ਲਹਿਲ ਪੀ.ਏ., ਰਣਬੀਰ ਸਹੋਤਾ ਅਤੇ ਹੋਰ ਪਾਰਟੀ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ੋਨ ਸ਼ਾਮਦੋ ਤੋਂ ਕਾਂਗਰਸ ਉਮੀਦਵਾਰ ਸੰਨੀ ਕਾਠਪਾਲ ਨੇ ਕੱਢਿਆ ਜੇਤੂ ਮਾਰਚ ਅਗਲੀ ਖ਼ਬਰ ਪਟਿਆਲਾ ਦੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਪਾਰਟੀਆਂ ਦੀ ਕਾਰਗੁਜ਼ਾਰੀ ਦਾ ਹਾਲ
Ad Position 24