20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਜ਼ੋਨ ਸ਼ਾਮਦੋ ਤੋਂ ਕਾਂਗਰਸ ਉਮੀਦਵਾਰ ਸੰਨੀ ਕਾਠਪਾਲ ਨੇ ਕੱਢਿਆ ਜੇਤੂ ਮਾਰਚ

Ad Position 21
No active advertisement
ਅਜੀਤ ਡੈਸਕ 19-12-2025
ਰਾਜਪੁਰਾ, 18 ਦਸੰਬਰ (ਜੀ.ਪੀ. ਸਿੰਘ)-ਬਲਾਕ ਸੰਮਤੀ ਜ਼ੋਨ ਪਿੰਡ ਸ਼ਾਮਦੋ ਤੋਂ ਕਾਂਗਰਸ ਉਮੀਦਵਾਰ ਸੰਨੀ ਕਾਠਪਾਲ 604 ਵੋਟਾਂ ਲੈ ਕੇ ਜੇਤੂ ਰਹੇ ਜਦਕਿ ਉਨ੍ਹਾਂ ਦੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵਿੰਦਰ ਸਿੰਘ ਜ਼ੈਲਦਾਰ ਨੂੰ 448 ਅਤੇ ਭਾਜਪਾ ਉਮੀਦਵਾਰ ਰਜਤ ਗਾਬਾ ਨੂੰ 404 ਵੋਟਾਂ ਮਿਲੀਆਂ | ਇਸ ਮੌਕੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਜੇਤੂ ਉਮੀਦਵਾਰ ਸੰਨੀ ਕਾਠਪਾਲ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਣਨੀਤਕ ਹਾਰ ਹੋਈ ਹੈ, ਜਿਸ ਤੋਂ ਜਾਪਦਾ ਹੈ ਕਿ ਲੋਕ ਆਮ ਆਦਮੀ ਪਾਰਟੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਸੂਬੇ 'ਚੋਂ ਲਾਂਭੇ ਕਰਨ ਦਾ ਮਨ ਬਣਾ ਚੁੱਕੇ ਹਨ | ਇਸ ਮੌਕੇ ਜੇਤੂ ਉਮੀਦਵਾਰ ਸੰਨੀ ਕਾਠਪਾਲ ਵਲੋਂ ਪਿੰਡ ਸ਼ਾਮਦੋ ਜ਼ੋਨ ਵਿਖੇ ਜੇਤੂ ਮਾਰਚ ਕੱਢਿਆ ਗਿਆ | ਇਸ ਮੌਕੇ ਹਰਵਿੰਦਰ ਸਿੰਘ, ਗੌਰਵ ਗਾਬਾ, ਦਰਸ਼ਨ ਕੁਮਾਰ, ਦਰਸ਼ਨ ਸਿੰਘ ਸਮੇਤ ਵੱਡੀ ਗਿਣਤੀ 'ਚ ਕਾਂਗਰਸ ਪਾਰਟੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਮ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਹੁੰਗਾਰਾ 2027 ਦੀਆਂ ਚੋਣਾਂ ਲਈ ਜਿੱਤ ਦਾ ਸੰਕੇਤ- ਵਿਰਕ ਅਗਲੀ ਖ਼ਬਰ 'ਆਪ' ਸਰਕਾਰ ਦੇ ਲੋਕ-ਪੱਖੀ ਕੰਮਾਂ ਦੀ ਹੋਈ ਜਿੱਤ- ਮੇਅਰ
Ad Position 24