20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਦੇ 'ਰੰਗਲਾ ਪੰਜਾਬ' ਸੁਪਨੇ 'ਤੇ ਲਗਾਈ ਮੋਹਰ- ਡਾ. ਬਲਬੀਰ ਸਿੰਘ

Ad Position 21
No active advertisement
ਅਜੀਤ ਡੈਸਕ 19-12-2025
ਪਟਿਆਲਾ, 18 ਦਸੰਬਰ (ਮਨਦੀਪ ਸਿੰਘ ਖਰੌੜ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਪੰਜਾਬ ਦੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ¢ ਉਨ੍ਹਾਂ ਕਿਹਾ ਕਿ ਇਸ ਜਿੱਤ ਰਾਹੀਂ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ 'ਰੰਗਲਾ ਪੰਜਾਬ' ਬਣਾਉਣ ਦੇ ਸੁਪਨੇ 'ਤੇ ਪੂਰਾ ਭਰੋਸਾ ਜਤਾਇਆ ਹੈ¢ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਨਤਾ ਦਾ ਇਹ ਫੈਸਲਾ ਸਾਫ਼ ਤÏਰ 'ਤੇ ਦਰਸਾਉਂਦਾ ਹੈ ਕਿ ਲੋਕ ਵਿਕਾਸ, ਇਮਾਨਦਾਰੀ ਤੇ ਲੋਕ-ਹਿੱਤ ਦੀ ਰਾਜਨੀਤੀ ਦੇ ਨਾਲ ਖੜੇ ਹਨ¢ ਚੋਣਾਂ ਵਿਚ ਮਿਲੀ ਜਿੱਤ ਦੀ ਖੁਸ਼ੀ ਮੌਕੇ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਨਵੇਂ ਚੁਣੇ ਗਏ ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਨਾਲ ਮੀਟਿੰਗ ਕੀਤੀ¢ ਇਸ ਦÏਰਾਨ ਉਨ੍ਹਾਂ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਜ਼ਿੰਮੇਵਾਰੀ ਹੋਰ ਵਧ ਗਈ ਹੈ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਸਾਡਾ ਪਹਿਲਾ ਫਰਜ਼ ਹੈ¢ ਉਨ੍ਹਾਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਹੋਰ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨ ਲਈ ਹÏਾਸਲਾ ਅਫਜ਼ਾਈ ਕੀਤੀ¢ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਚੋਣਾਂ ਦÏਰਾਨ ਤਿੰਨੋ ਪਾਰਟੀਆਂ ਕਾਂਗਰਸ ਪਾਰਟੀ, ਅਕਾਲੀ ਦਲ ਅਤੇ ਬੀ ਜੇ ਪੀ ਨੇ ਇਕੱਠਿਆਂ ਹੋ ਕੇ ਆਮ ਆਦਮੀ ਪਾਰਟੀ ਖ਼ਿਲਾਫ਼ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ, ਪਰ ਇਸ ਦੇ ਬਾਵਜੂਦ ਉਹ ਆਮ ਆਦਮੀ ਪਾਰਟੀ ਨੂੰ ਜਿੱਤਣ ਤੋਂ ਨਹੀਂ ਰੋਕ ਸਕੀਆਂ¢ ਉਨ੍ਹਾਂ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ਲੋਕ ਹੁਣ ਪੁਰਾਣੀ ਰਾਜਨੀਤੀ ਨੂੰ ਨਕਾਰ ਚੁੱਕੇ ਹਨ ਅਤੇ ਨਵੀਂ ਸੋਚ ਨਾਲ ਅੱਗੇ ਵਧਣਾ ਚਾਹੁੰਦੇ ਹਨ¢ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੁਣ ਸਰਕਾਰ ਪਹਿਲਾਂ ਨਾਲੋਂ ਦਸ ਗੁਣਾ ਵਧੇਰੇ ਜੋਸ਼ ਨਾਲ ਕੰਮ ਕਰੇਗੀ¢ ਉਨ੍ਹਾਂ ਦੱਸਿਆ ਕਿ ਅÏਰਤਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਪੰਜਾਬ ਦੇ ਲੋਕਾਂ ਨੂੰ 10 ਲੱਖ ਦੀ ਬੀਮਾ ਸਿਹਤ ਸਹੂਲਤ ਦਿੱਤੀ ਜਾਵੇਗੀ¢ਇਸ ਤੋਂ ਇਲਾਵਾ ਸੜਕਾਂ ਦੇ ਨਿਰਮਾਣ, ਛਪੜਾਂ ਦੀ ਸਫ਼ਾਈ ਦੇ ਕੰਮ, ਹਸਪਤਾਲ ਦੀ ਸਫ਼ਾਈ , ਮੁਫ਼ਤ ਦਵਾਈਆਂ, ਬਿਜਲੀ ਦੇ ਜ਼ੀਰੋ ਬਿਲ, ਸੜਕਾਂ ਦੀ ਮੁਰੰਮਤ ਅਤੇ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ¢ ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਨਾਗਰਿਕ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣਾ ਸਰਕਾਰ ਦੀ ਪਹਿਲ ਹੈ¢ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਭਰੋਸੇ 'ਤੇ ਖਰੀ ਉਤਰਦੇ ਹੋਏ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਕਰੇਗੀ¢ ਡਾ. ਬਲਬੀਰ ਸਿੰਘ ਨੇ ਅੰਤ ਵਿਚ ਦੁਹਰਾਇਆ ਕਿ ਇਹ ਜਿੱਤ ਸਿਰਫ਼ ਪਾਰਟੀ ਦੀ ਨਹੀਂ, ਸਗੋਂ ਪੰਜਾਬ ਦੇ ਹਰ ਨਾਗਰਿਕ ਦੀ ਹੈ¢
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਸੀਂਗਣ ਤੋਂ 'ਆਪ' ਦੀ ਗਗਨਦੀਪ ਕੌਰ ਵਿਰਕ ਜੇਤੂ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ 'ਆਪ' ਦੀ ਜਿੱਤ ਲੋਕਾਂ ਦੇ ਵਿਸ਼ਵਾਸ ਦੀ ਜਿੱਤ- ਜੌੜਾਮਾਜਰਾ
Ad Position 24