20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਸੀਂਗਣ ਤੋਂ 'ਆਪ' ਦੀ ਗਗਨਦੀਪ ਕੌਰ ਵਿਰਕ ਜੇਤੂ

Ad Position 21
No active advertisement
ਅਜੀਤ ਡੈਸਕ 19-12-2025
ਦੇਵੀਗੜ੍ਹ, 18 ਦਸੰਬਰ (ਰਾਜਿੰਦਰ ਸਿੰਘ ਮੌਜੀ)-ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਐਲਾਨੇ ਗਏ ਨਤੀਜਿਆਂ ਵਿਚ ਜ਼ੋਨ ਮਸੀਂਗਣ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਗਗਨਦੀਪ ਕੌਰ ਪਤਨੀ ਗੁਰਮੀਤ ਸਿੰਘ ਵਿਰਕ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ | ਉਨ੍ਹਾਂ ਨੇ ਆਪਣੇ ਵਿਰੋਧੀ ਉਮੀਦਵਾਰਾਂ ਨੂੰ ਪਛਾੜਦਿਆਂ 5446 ਵੋਟਾਂ ਦੇ ਵੱਡੇ ਫਰਕ ਨਾਲ ਇਤਿਹਾਸਕ ਜਿੱਤ ਹਾਸਲ ਕੀਤੀ | ਇਸ ਜਿੱਤ ਤੋਂ ਬਾਅਦ ਇਲਾਕੇ ਦੇ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਬੀਬੀ ਗਗਨਦੀਪ ਕੌਰ ਦੀ ਇਸ ਵੱਡੀ ਜਿੱਤ ਦੀ ਖੁਸ਼ੀ ਵਿਚ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ | ਇਸ ਮੌਕੇ ਚੇਅਰਮੈਨ ਮਹਿਮਾ ਸਿੰਘ ਕਰਤਾਰਪੁਰ ਨੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਜੇਤੂ ਉਮੀਦਵਾਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੱਤੀ | ਚੇਅਰਮੈਨ ਕਰਤਾਰਪੁਰ ਵਲੋਂ ਬੀਬੀ ਗਗਨਦੀਪ ਕੌਰ ਅਤੇ ਸਰਪੰਚ ਗੁਰਮੀਤ ਸਿੰਘ ਵਿਰਕ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਗੁਰਮੀਤ ਸਿੰਘ ਵਿਰਕ ਨੇ ਹਲਕੇ ਦੇ ਸਮੂਹ ਵੋਟਰਾਂ ਅਤੇ ਸਹਿਯੋਗੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਇਹ ਜਿੱਤ ਸਾਡੀ ਨਹੀਂ, ਸਗੋਂ ਮਸੀਂਗਣ ਜ਼ੋਨ ਦੇ ਹਰ ਉਸ ਵੋਟਰ ਦੀ ਜਿੱਤ ਹੈ, ਜਿਸ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ 'ਤੇ ਭਰੋਸਾ ਜਤਾਇਆ ਹੈ | ਲੋਕਾਂ ਨੇ ਜੋ ਜ਼ਿੰਮੇਵਾਰੀ ਸਾਨੂੰ ਸੌਂਪੀ ਹੈ, ਅਸੀਂ ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਨਿਭਾਵਾਂਗੇ | ਇਲਾਕੇ ਦਾ ਸਰਵਪੱਖੀ ਵਿਕਾਸ ਸਾਡੀ ਮੁੱਖ ਤਰਜੀਹ ਹੋਵੇਗੀ | ਇਸ ਮੌਕੇ ਚੇਅਰਮੈਨ ਮਹਿਮਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਤੇ ਗਗਨਦੀਪ ਕੌਰ ਦੀ ਜਿੱਤ ਨਾਲ ਜ਼ੋਨ ਵਿਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ | ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਤੇ ਇਲਾਕਾ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ | ਇਸ ਮੌਕੇ ਸ਼ੁਬੇਗ ਸਿੰਘ, ਸਾਬਕਾ ਸਰਪੰਚ ਜਤਿੰਦਰ ਸਿੰਘ ਖਤੌਲੀ, ਹਰਚੰਦ ਸਿੰਘ ਖਤੌਲੀ, ਜਸਵਿੰਦਰ ਸਿੰਘ ਕਾਕਾ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼ਾਨਦਾਰ ਕਾਰਗੁਜ਼ਾਰੀ ਰਹੀ- ਲਾਲਕਾ ਅਗਲੀ ਖ਼ਬਰ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਦੇ 'ਰੰਗਲਾ ਪੰਜਾਬ' ਸੁਪਨੇ 'ਤੇ ਲਗਾਈ ਮੋਹਰ- ਡਾ. ਬਲਬੀਰ ਸਿੰਘ
Ad Position 24