20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਲੋਕਾਂ ਨੇ ਆਮ ਆਦਮੀ ਪਾਰਟੀ ਦੇ ਕੰਮਾਂ 'ਤੇ ਲਗਾਈ ਮੋਹਰ- ਬਰਸਟ

Ad Position 21
No active advertisement
ਅਜੀਤ ਡੈਸਕ 19-12-2025
ਸਮਾਣਾ, 18 ਦਸੰਬਰ (ਪ੍ਰੀਤਮ ਸਿੰਘ ਨਾਗੀ)-ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਪੰਜਾਬ 'ਚ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ 'ਤੇ ਮੋਹਰ ਲਗਾ ਕੇ ਵੱਡੀ ਜਿੱਤ ਦਵਾਈ ਹੈ | ਉਨ੍ਹਾਂ ਨਤੀਜਿਆਂ 'ਤੇ ਖ਼ੁਸ਼ੀ ਜਤਾਉਂਦਿਆਂ ਕਿਹਾ ਕਿ ਇਨ੍ਹਾਂ ਚੋਣਾਂ 'ਚ ਲੋਕਾਂ ਵਲੋਂ ਆਮ ਆਦਮੀ ਪਾਰਟੀ ਨੂੰ ਮਿਲੇ ਭਾਰੀ ਸਮਰਥਨ ਤੋਂ ਇਹ ਸਪਸ਼ਟ ਹੋ ਗਿਆ ਹੈ ਕਿ ਲੋਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਾਂ ਤੋਂ ਬਹੁਤ ਖ਼ੁਸ਼ ਹਨ | ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਸਾਰੇ ਪਾਰਟੀ ਆਗੂਆਂ ਅਤੇ ਵਲੰਟੀਅਰਾਂ ਨੂੰ ਵਧਾਈ ਦਿੱਤੀ | ਉਨ੍ਹਾਂ ਚੋਣਾਂ 'ਚ ਲੋਕਾਂ ਵਲੋਂ ਦਿੱਤੇ ਗਏ ਸਮਰਥਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਜੇਤੂਆਂ ਨੂੰ ਮੁਬਾਰਕਾਂ ਦਿੱਤੀਆਂ | ਬਰਸਟ ਨੇ ਕਿਹਾ ਕਿ ਇਹ ਜਿੱਤ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਚੰਗੀ ਕਾਰਗੁਜ਼ਾਰੀ ਅਤੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭਵਿੱਖ 'ਚ ਹੋਰ ਵੀ ਜ਼ੋਰਾਂ-ਸ਼ੋਰਾਂ ਨਾਲ ਪੰਜਾਬ ਦੀ ਤਰੱਕੀ ਤੇ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਜੀ. ਆਰ. ਪੀ. ਵਲੋਂ ਨਸ਼ਿਆਂ ਵਿਰੁੱਧ ਰੈਲੀ ਅੱਜ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼ਾਨਦਾਰ ਕਾਰਗੁਜ਼ਾਰੀ ਰਹੀ- ਲਾਲਕਾ
Ad Position 24