20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਬਾਬਾ ਗੁਰਬਚਨ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਬਰਸੀ ਨੂੰ ਸਮਰਪਿਤ 5 ਦਿਨਾ ਗੁਰਮਤਿ ਸਮਾਗਮ ਦੀ ਆਰੰਭਤਾ

Ad Position 21
No active advertisement
ਅਜੀਤ ਡੈਸਕ 19-12-2025
ਪਟਿਆਲਾ, 18 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸੱਚਖੰਡ ਵਾਸੀ ਸੰਤ ਬਾਬਾ ਗੁਰਬਚਨ ਸਿੰਘ ਕਾਲੀ ਕੰਬਲੀ ਵਾਲੇ ਮਹਾਂਪੁਰਸ਼ਾਂ ਦੀ 25ਵੀਂ ਬਰਸੀ ਨੂੰ ਸਮਰਪਿਤ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਸਰਪ੍ਰਸਤੀ ਹੇਠ ਸ੍ਰੀ ਅਖੰਡ ਪਾਠ ਸਾਹਿਬ ਦੀ ਪਹਿਲੀ ਲੜੀ ਦੇ 15 ਸ੍ਰੀ ਅਖੰਡ ਪਾਠਾਂ ਦੇ ਨਾਲ ਗੁਰਮਤਿ ਸਮਾਗਮ ਦੀ ਆਰੰਭਤਾ ਕੀਤੀ ਗਈ, ਇਸ ਸੰਬੰਧੀ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 20 ਦਸੰਬਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਦੂਸਰੀ ਲੜੀ ਦੇ ਪਾਠ ਦੀ ਆਰੰਭਤਾ ਹੋਵੇਗੀ, ਜਿਸ ਉਪਰੰਤ ਮਾਤਾ ਗੁਜਰੀ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ 'ਚ ਮਹਾਨ ਸਹੀਦੀ ਨਗਰ ਕੀਰਤਨ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਸਵੇਰੇ 10 ਵਜੇ ਆਰੰਭ ਹੋਵੇਗਾ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਅਤੇ ਭਾਈ ਗੁਰਦੀਪ ਸਿੰਘ ਨੇ ਦੱਸਿਆ ਕਿ ਸਮਾਗਮਾਂ ਦੀ ਲੜੀ ਤਹਿਤ 21 ਦਸੰਬਰ ਨੂੰ ਸ਼ਾਮ 6 ਵਜੇ ਤੋਂ 9 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ 'ਚ ਵਿਸ਼ੇਸ਼ ਤੌਰ 'ਤੇ ਸੰਤ ਬਾਬਾ ਕਸ਼ਮੀਰਾ ਸਿੰਘ ਅਲਹੋਰਾਂ ਸਾਹਿਬ ਵਾਲੇ, ਬਾਬਾ ਅਮਰੀਕ ਸਿੰਘ ਪੰਜ ਭੈਣੀਆਂ ਵਾਲੇ, ਸੰਤ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ ਉਚੇਚੇ ਤੌਰ 'ਤੇ ਸ਼ਿਰਕਤ ਕਰਨਗੇ ਅਤੇ ਸੰਗਤਾਂ ਨੂੰ ਗੁਰਬਾਣੀ ਇਤਿਹਾਸ ਦੇ ਨਾਲ ਵੀ ਜੋੜਨਗੇ | 22 ਦਸੰਬਰ ਨੂੰ ਦੂਜੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ 10 ਵਜੇ ਤੋਂ ਤਿੰਨ ਵਜੇ ਤੱਕ ਸੰਤ ਸਮਾਗਮ ਹੋਏਗਾ, ਉਨ੍ਹਾਂ ਦੱਸਿਆ ਕਿ 5 ਦਿਨਾਂ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ |
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਨਿਰੀਖਣ ਤੇ ਆਪ੍ਰੇਸ਼ਨ ਕੈਂਪ 21 ਨੂੰ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਸਮਾਣਾ ਦੇ ਵਕੀਲਾਂ ਨੇ ਕੀਤੀ ਹੜਤਾਲ
Ad Position 24