20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਨੈਸ਼ਨਲ ਸਕੂਲ ਖੇਡਾਂ 'ਚ ਖੁਸ਼ਪ੍ਰੀਤ ਕੌਰ ਨੇ ਜਿੱਤਿਆ ਚਾਂਦੀ ਦਾ ਤਗਮਾ

Ad Position 21
No active advertisement
ਅਜੀਤ ਡੈਸਕ 19-12-2025
ਪਟਿਆਲਾ, 18 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਲਖਨਊ ਵਿਖੇ ਹੋਈਆਂ 69ਵੀਆਂ ਨੈਸ਼ਨਲ ਸਕੂਲ ਖੇਡਾਂ ਵਿਚ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਕੋਚ ਜਗਜੀਤ ਸਿੰਘ ਕੋਹਲੀ ਅਤੇ ਲਖਵਿੰਦਰ ਸਿੰਘ ਵਿਰਕ ਦੀ ਅਗਵਾਈ 'ਚ ਲੰਬੀ ਛਾਲ ਵਿਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਗਮਾ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ | ਪਿੰਡ ਦੁੱਧੜ ਵਿਖੇ ਪਹੁੰਚਣ 'ਤੇ ਸਰਪੰਚ ਸੁਖਵਿੰਦਰ ਕੌਰ ਦੀ ਅਗਵਾਈ ਵਿਚ ਖੁਸ਼ਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਖੁਸ਼ਪ੍ਰੀਤ ਕੌਰ ਦੇ ਪਿਤਾ ਸਤਨਾਮ ਸਿੰਘ ਤੇ ਉਨ੍ਹਾਂ ਦੀ ਮਾਤਾ ਜਸਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਪੜਾਈ ਦੇ ਨਾਲ ਖੇਡਾਂ ਵਿਚ ਸ਼ੁਰੂ ਤੋਂ ਬਹੁਤ ਦਿਲਚਸਪੀ ਰੱਖਦੀ ਹੈ ਅਤੇ ਉਹ ਬਹੁਤ ਹੋਣਹਾਰ ਅਤੇ ਮਿਹਨਤੀ ਹੈ ਜਿਸ ਕਰਕੇ ਉਸ ਨੇ ਸਕੂਲ ਦੇ ਨਾਲ-ਨਾਲ ਪਿੰਡ ਦਾ ਨਾਂਅ ਵੀ ਰੌਸ਼ਨ ਕੀਤਾ ਹੈ | ਇਸ ਮੌਕੇ ਸਰਪੰਚ ਸੁਖਵਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਵਲੋਂ ਪਿੰਡ ਵਿਚ ਬੱਚਿਆਂ ਦੇ ਖੇਡਣ ਲਈ ਇਕ ਵੱਡਾ ਗਰਾਊਾਡ ਤਿਆਰ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਆਉਣ ਵਾਲੇ ਸਾਲਾਂ ਵਿਚ ਪਿੰਡ ਦੁੱਧੜ ਤੋਂ ਹੋਰ ਵੀ ਬੱਚੇ ਖੇਡਾਂ ਵਿਚ ਵੱਡੀਆਂ ਮੱਲਾਂ ਮਾਰਨ ਲਈ ਮਿਹਨਤ ਕਰਨਗੇ | ਇਸ ਮੌਕੇ ਜਗੀਰ ਸਿੰਘ, ਗਗਨਦੀਪ ਸ਼ਰਮਾ, ਦਰਸ਼ੀ, ਮੰਗਾ,ਵਿੱਕੀ, ਸਤਗੁਰ ਸਿੰਘ ਸਾਰੇ ਪੰਚ, ਜਸਵੀਰ ਸਿੰਘ ਜੱਸੀ, ਨਿਰਮਲ ਸਿੰਘ ਤੇ ਸਤਗੁਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ਵਿਖੇ ਤਿੰਨ ਦਿਨਾ ਅਥਲੈਟਿਕ ਮੀਟ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਨਿਰੀਖਣ ਤੇ ਆਪ੍ਰੇਸ਼ਨ ਕੈਂਪ 21 ਨੂੰ
Ad Position 24