ਦੇਵੀਗੜ੍ਹ, 18 ਦਸੰਬਰ (ਰਾਜਿੰਦਰ ਸਿੰਘ ਮÏਜੀ)-ਡਾ. ਬੀ. ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਵਿਖੇ ਤਿੰਨ ਦਿਨਾਂ ਐਥਲੈਟਿਕ ਮੀਟ ਦਾ ਉਦਘਾਟਨ ਕੀਤਾ ਗਿਆ¢ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪ੍ਰੋ. ਡਾ. ਰਣਵਿੰਦਰ ਸਿੰਘ ਸੰਧੂ ਤੇ ਪ੍ਰੋ. ਡਾ. ਜਸਮੀਤ ਸੰਧੂ(ਡੀਨ ਐਂਡ ਹੈੱਡ ਆਫ ਡਿਪਾਰਟਮੈਂਟ ਆਫ ਸ਼ਸ਼ੋਲੋਜੀ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ) ਨੇ ਸ਼ਿਰਕਤ ਕੀਤੀ¢ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਰਜਿੰਦਰ ਕÏਰ ਸੰਧੂ ਅਤੇ ਪਿ੍ੰਸੀਪਲ ਤਰਨਦੀਪ ਕÏਰ ਅਰੋੜਾ ਨੇ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ¢ ਇਸ ਉਪਰੰਤ ਮਹਿਮਾਨਾਂ ਨੇ ਸ਼ਮਾਂ ਰÏਸ਼ਨ ਕਰਕੇ ਤੇ ਅਸਮਾਨ ਵਿੱਚ ਰੰਗ-ਬਿਰੰਗੇ ਗੁਬਾਰੇ ਛੱਡ ਕੇ ਖੇਡਾਂ ਦੀ ਸ਼ੁਰੂਆਤ ਕੀਤੀ¢ ਪਿ੍ੰਸੀਪਲ ਤਰਨਦੀਪ ਕੌਰ ਅਰੋੜਾ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੇ ਖੇਡਾਂ ਨੂੰ ਅਨੁਸ਼ਾਸਨ ਤੇ ਸੱਚੀ ਖੇਡ ਭਾਵਨਾ ਨਾਲ ਖੇਡਣ ਦੀ ਸਹੁੰ ਚੁੱਕੀ¢ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਡਾ ਮੁੱਖ ਮਕਸਦ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ¢ ਮੈਨੇਜਿੰਗ ਡਾਇਰੈਕਟਰ ਰਜਿੰਦਰ ਕÏਰ ਸੰਧੂ ਨੇ ਬੱਚਿਆਂ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ¢ ਮੁੱਖ ਮਹਿਮਾਨ ਪ੍ਰੋ. ਡਾ. ਰਣਵਿੰਦਰ ਸਿੰਘ ਸੰਧੂ ਤੇ ਪ੍ਰੋ. ਡਾ. ਜਸਮੀਤ ਸੰਧੂ ਨੇ ਸਕੂਲ ਦੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਜੀਵਨ ਵਿਚ ਅਹਿਮ ਸਥਾਨ ਰੱਖਦੀਆਂ ਹਨ¢ ਬੱਚਿਆਂ ਦੀਆਂ ਖੇਡਾਂ ਤੋਂ ਇਲਾਵਾ ਬੱਚਿਆਂ ਦੇ ਮਾਤਾ ਪਿਤਾ ਦੇ ਵੀ ਖੇਡ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਮਾਤਾ ਪਿਤਾ ਨੇ ਬੜੀ ਉਤਸੁਕਤਾ ਨਾਲ ਹਿੱਸਾ ਲਿਆ¢ ਜੇਤੂ ਖਿਡਾਰੀਆਂ ਤੇ ਮਾਪਿਆਂ ਨੂੰ ਮੈਨੇਜਮੈਂਟ ਤੇ ਮੁੱਖ ਮਹਿਮਾਨਾਂ ਵਲੋਂ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ¢