20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਕੇਂਦਰੀ ਜੇਲ੍ਹ 'ਚ ਸਾਬਕਾ ਪੁਲਿਸ ਅਧਿਕਾਰੀਆਂ ਦੇ ਹਮਲਾਵਰ ਨੂੰ ਦਿੱਤੀਆਂ ਜਾਣ ਸਖ਼ਤ ਸਜ਼ਾਵਾਂ- ਐਡ. ਅਮਨ ਗਰਗ

Ad Position 21
No active advertisement
ਅਜੀਤ ਡੈਸਕ 19-12-2025
ਪਟਿਆਲਾ, 18 ਦਸੰਬਰ (ਮਨਦੀਪ ਸਿੰਘ ਖਰੌੜ)-ਬੀਤੇ ਦਿਨੀਂ ਕੇਂਦਰੀ ਜੇਲ੍ਹ ਪਟਿਆਲਾ 'ਚ ਹਿੰਦੂ ਨੇਤਾ ਦੇ ਕਤਲ ਕੇਸ 'ਚ ਬੰਦ ਦੋਸ਼ੀ ਸੰਦੀਪ ਸਿੰਘ ਸਨੀ ਵਲੋਂ ਪੰਜਾਬ ਪੁਲਿਸ ਦੇ ਤਿੰਨ ਸਾਬਕਾ ਪੁਲਿਸ ਅਫ਼ਸਰਾਂ 'ਤੇ ਕਾਤਲਾਨਾ ਹਮਲਾ ਕਰਨ 'ਤੇ ਅਮਨ ਗਰਗ ਸੂਲਰ ਰਾਸ਼ਟਰੀ ਪ੍ਰਮੁੱਖ ਆਲ ਇੰਡੀਆ ਐਂਟੀ ਟੈਰੋਰਿਸਟ ਫ਼ਰੰਟ ਨੇ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਇਸ ਹਮਲੇ ਦਾ ਦੋਸ਼ੀ ਸੁਧੀਰ ਸੂਰੀ ਦੇ ਕਤਲ ਕੇਸ 'ਚ ਮੁੱਖ ਦੋਸ਼ੀ ਵਜੋਂ ਨਾਮਜ਼ਦ ਹੈ ਤੇ ਅਜਿਹੀ ਖਾਲਿਸਤਾਨੀ ਤੇ ਖਾੜਕੂਵਾਦ ਵਾਲੀ ਮਾਨਸਿਕਤਾ ਵਾਲੇ ਬੰਦੇ ਵਲੋਂ ਜੇਲ੍ਹ ਵਿਚ ਬੰਦ ਹੋਣ ਦੇ ਬਾਵਜੂਦ ਸਜ਼ਾਯਾਫ਼ਤਾ ਸਾਬਕਾ ਪੁਲਿਸ ਅਧਿਕਾਰੀ ਸੂਬਾ ਸਿੰਘ, ਗੁਰਬਚਨ ਸਿੰਘ ਅਤੇ ਇੰਦਰਜੀਤ ਸਿੰਘ 'ਤੇ ਤੇਜ਼ਧਾਰ ਹਥਿਆਰ ਨਾਲ ਜਾਨਲੇਵਾ ਹਮਲਾ ਕਰਨਾ ਬਰਦਾਸ਼ਤਯੋਗ ਨਹੀਂ ਹੈ | ਇਸ ਘਟਨਾ ਦੇ ਜ਼ਿੰਮੇਵਾਰ ਅਫ਼ਸਰਾਂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈਅਤੇ ਨਾਲ ਹੀ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਹਮਲਾਵਰ ਦੀ ਮਾਨਸਿਕ ਬਿਰਤੀ ਨੂੰ ਸਮਝਦੇ ਹੋਏ ਉਸ ਨੂੰ ਫਾਂਸੀ ਦੇ ਤਖ਼ਤੇ ਤੱਕ ਲਿਜਾਇਆ ਜਾਏ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਅੰਗ ਦਾਨ ਕਰਨ ਦੀ ਮੁ...
Ad Position 24