20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 19-12-2025
ਘਨੌਰ, 18 ਦਸੰਬਰ (ਸਰਦਾਰਾ ਸਿੰਘ ਲਾਛੜੂ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ 34ਵਾਂ ਮਹਾਨ ਗੁਰਮਤਿ ਸਮਾਗਮ ਅਨਾਜ ਮੰਡੀ ਘਨੌਰ ਵਿਖੇ ਕਰਵਾਇਆ ਗਿਆ | ਇਲਾਕਾ ਨਿਵਾਸੀਆਂ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪੰਜ ਦਿਨਾਂ ਸਮਾਗਮ ਦੇ ਅੰਤਿਮ ਦਿਨ ਭਾਰੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ | ਸਮਾਗਮ ਦੌਰਾਨ ਰਤਵਾੜਾ ਸਾਹਿਬ ਵਾਲੇ ਸੰਤ ਬਾਬਾ ਲਖਬੀਰ ਸਿੰਘ ਜੀ ਨੇ ਗੁਰਬਾਣੀ ਦੇ ਰਸ ਭਰੇ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ | ਉਨ੍ਹਾਂ ਨੇ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈਣ ਅਤੇ ਗੁਰਮਤਿ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਹੋਏ ਅੰਮਿ੍ਤ ਸੰਚਾਰ ਦੌਰਾਨ 30 ਪ੍ਰਾਣੀਆਂ ਨੇ ਅੰਮਿ੍ਤ ਛੱਕ ਕੇ ਗੁਰੂ ਨਾਲ ਜੁੜਣ ਦਾ ਪ੍ਰਣ ਕੀਤਾ | ਇਸ ਧਾਰਮਿਕ ਸਮਾਗਮ 'ਚ ਵੱਖ-ਵੱਖ ਸਿਆਸੀ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ 'ਚ ਮੁੱਖ ਤੌਰ 'ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ, ਸੂਬਾ ਵਾਇਸ ਪ੍ਰਧਾਨ ਜਸਮੇਰ ਸਿੰਘ ਲਾਛੜੂ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਨਗਰ ਪੰਚਾਇਤ ਪ੍ਰਧਾਨ ਮਨਦੀਪ ਕੌਰ ਹੰਜਰਾ ਸ਼ਾਮਿਲ ਸਨ | ਸਮਾਗਮ ਨੂੰ ਸਫਲ ਬਣਾਉਣ 'ਚ ਸੇਵਾਦਾਰ ਪਾਲ ਸਿੰਘ, ਗੁਰਮੀਤ ਸਿੰਘ, ਰਣਜੀਤ ਸਿੰਘ, ਨਸੀਬ ਸਿੰਘ, ਸੁਰਿੰਦਰ ਸਿੰਘ, ਬਲਵੀਰ ਸਿੰਘ ਅਤੇ ਹਰਚੰਦ ਸਿੰਘ ਸਮੇਤ ਸਮੂਹ ਸੇਵਾਦਾਰਾਂ ਨੇ ਵਿਸ਼ੇਸ਼ ਯੋਗਦਾਨ ਪਾਇਆ |
Ad Position 22
No active advertisement
ਪਿਛਲੀ ਖ਼ਬਰ ਲਿਬਰਲਜ਼ ਹਾਕੀ ਟੂਰਨਾਮੈਂਟ ਦੇ ਚੌਥੇ ਦਿਨ ਸਥਾਨਿਕ ਚਾਰ ਪ੍ਰੀਕੁਆਟਰ ਮੈਚ ਖੇਡੇ ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚ ਸਾਬਕਾ ਪੁਲਿਸ ਅਧਿਕਾਰੀਆਂ ਦੇ ਹਮਲਾਵਰ ਨੂੰ ਦਿੱਤੀਆਂ ਜਾਣ ਸਖ਼ਤ ਸਜ਼ਾਵਾਂ- ਐਡ. ਅਮਨ ਗਰਗ
Ad Position 24