16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ

Ad Position 21
No active advertisement
ਅਜੀਤ ਡੈਸਕ 20-12-2025
ਸਮਾਣਾ, 19 ਦਸੰਬਰ (ਪ੍ਰੀਤਮ ਸਿੰਘ ਨਾਗੀ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਘੜਾਮੀ ਪੱਤੀ ਤੋਂ ਲਗਾਤਾਰ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ | ਸਵੇਰ ਦੀ ਪ੍ਰਭਾਤ ਫੇਰੀ ਠੇਕੇਦਾਰ ਅੰਗਰੇਜ਼ ਸਿੰਘ ਦੇ ਘਰ ਪਹੁੰਚੀ ਜਿੱਥੇ ਠੇਕੇਦਾਰ ਅੰਗਰੇਜ਼ ਸਿੰਘ ਅਤੇ ਉਨ੍ਹਾਂ ਦੀ ਪਤਨੀ ਲਖਵਿੰਦਰ ਕੌਰ, ਸਿਕੰਦਰ ਸਿੰਘ, ਗੁਰਪਿੰਦਰ ਪਾਲ ਸਿੰਘ, ਅਮਨਪ੍ਰੀਤ ਕੌਰ, ਅਮਨਦੀਪ ਕੌਰ ਆਦਿ ਵਲੋਂ ਪ੍ਰਭਾਤ ਫੇਰੀ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਸਮਾਣਾ ਦੇ ਪ੍ਰਧਾਨ ਬਲਬੀਰ ਸਿੰਘ, ਸਕੱਤਰ ਸੁਖਵਿੰਦਰ ਸਿੰਘ ਦਾਨੀਪੁਰ, ਜੋਗਿੰਦਰ ਸਿੰਘ ਆਰੇਵਾਲਾ, ਸਾਬਕਾ ਪਿ੍ੰਸੀਪਲ ਹਰਬੰਸ ਸਿੰਘ ਨਾਗੀ, ਸਰਬਜੀਤ ਸਿੰਘ ਸੋਨੀ, ਗੁਰਮੀਤ ਸਿੰਘ ਬੱਗਾ, ਬਲਦੇਵ ਸਿੰਘ, ਬਲਵੰਤ ਸਿੰਘ ਤੇ ਸੰਗਤਾਂ ਵਲੋਂ ਸ਼ਬਦ ਗਾਇਨ ਕੀਤੇ |
Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਫਰੈਂਡਸ਼ਿਪ ਤੇ ਡੈਮੋਕੇ੍ਰਟਿਕ ਗਰੁੱਪ ਦੀ ਚੋਣ ਰੈਲੀ : 1500 ਤੋਂ ਵੱਧ ਮੈਂਬਰਾਂ ਨੇ ਇਕੱਠੇ ਹੋ ਕੇ ਲਗਾਈ ਹੰੁਝਾ ਫੇਰ ਜ...
Ad Position 24