16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸਰਕਾਰ ਪ੍ਰਤੀ ਵੱਡਾ ਸੰਘਰਸ਼ ਕਰਨ ਦਾ ਕੀਤਾ ਗਿਆ ਐਲਾਨ

Ad Position 21
No active advertisement
ਅਜੀਤ ਡੈਸਕ 20-12-2025
ਪਟਿਆਲਾ, 19 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਆਲ ਇੰਡੀਆ ਪੋਸਟਲ ਤੇ ਆਰ. ਐੱਸ. ਐੱਸ. ਪੈਨਸ਼ਨਰਜ਼ ਐਸੋਸੀਏਸ਼ਨ ਪਟਿਆਲਾ ਦੀ ਇਕ ਬੈਠਕ ਪ੍ਰਭਾਤ ਪ੍ਰਵਾਨਾ ਮੈਮੋਰੀਅਲ ਟਰੇਡ ਯੂਨੀਅਨ ਸੈਂਟਰ ਵਿਚ ਹੋਈ | ਇਸ ਸਭਾ ਵਿਚ ਸਰਬਸੰਮਤੀ ਨਾਲ ਕੁਲਵੰਤ ਕੌਰ ਨੂੰ ਪ੍ਰਧਾਨ, ਕਰਨੈਲ ਸਿੰਘ ਨੂੰ ਸਕੱਤਰ ਅਤੇ ਮਲਕੀਅਤ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ | ਮੇਹਰ ਸਿੰਘ ਬਾਛਲ ਅਤੇ ਰਜ ਕੁਮਾਰ ਆਰ. ਐੱਮ. ਐੱਸ. ਨੂੰ ਐਸੋਸੀਏਸ਼ਨ ਦਾ ਸਰਪ੍ਰਸਤ ਨਿਯੁਕਤ ਕੀਤਾ ਗਿਆ | ਚੁਣੇ ਗਏ ਆਗੂਆਂ ਨੇ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਰਕਾਰ ਦੀ ਮੁਲਾਜ਼ਮ ਅਤੇ ਪੈਨਸ਼ਨਰਾਂ ਪ੍ਰਤੀ ਰਵੱਈਏ ਅਤੇ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ ਗਈ | ਸੰਬੋਧਨ ਕਰਦਿਆਂ ਕੁਲਵੰਤ ਕੌਰ ਪ੍ਰਧਾਨ ਨੇ ਕਿਹਾ ਕਿ ਲੋੜ ਪਈ ਤਾਂ ਸਰਕਾਰ ਦੀਆਂ ਮਾਰੂ ਨੀਤੀਆਂ ਵਿਰੁੱਧ ਵੱਡਾ ਸੰਘਰਸ਼ ਵੀ ਕੀਤਾ ਜਾਵੇਗਾ, ਜਿਸ ਪ੍ਰਤੀ ਮੌਜੂਦ ਸਾਰੇ ਮੈਂਬਰਾਂ ਵਲੋਂ ਪੂਰੇ ਜੋਸ਼ ਨਾਲ ਹਾਮੀ ਭਰੀ ਗਈ | ਇਸ ਮੌਕੇ ਸਰਕਲ ਐਸੋਸੀਏਸ਼ਨ ਦੇ ਪ੍ਰਧਾਨ ਏ. ਪੀ. ਸਿੰਘ ਤੋਂ ਇਲਾਵਾ ਸ਼ਿੰਦਰ ਸੇਠੀ, ਜਗਦੀਸ਼ ਧੀਮਾਨ, ਗੁਰਨਾਮ ਸਿੰਘ ਅਤੇ ਸੈਂਟਰ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਡੀ. ਸੀ. ਗੁਪਤਾ ਨੇ ਵੀ ਸਭਾ ਨੂੰ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ਦੀ ਸਪੋਰਟਸ ਮੀਟ ਦੇ ਦੂਜੇ ਦਿਨ ਖਿਡਾਰੀਆਂ ਨੇ ਵਿਖਾਏ ਜੌਹਰ ਅਗਲੀ ਖ਼ਬਰ ਪਟਿਆਲਾ 'ਚ ਭੂਤਨਾਥ ਮੰਦਰ ਨੇੜੇ ਬਣੇਗਾ ਤਿ੍ਸ਼ੂਲ ਚੌਕ
Ad Position 24