16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਡਾ. ਬੀ. ਐੱਸ. ਸੰਧੂ ਸਕੂਲ ਦੀ ਸਪੋਰਟਸ ਮੀਟ ਦੇ ਦੂਜੇ ਦਿਨ ਖਿਡਾਰੀਆਂ ਨੇ ਵਿਖਾਏ ਜੌਹਰ

Ad Position 21
No active advertisement
ਅਜੀਤ ਡੈਸਕ 20-12-2025
ਦੇਵੀਗੜ੍ਹ, 19 ਦਸੰਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ. ਐੱਸ. ਸੰਧੂ ਮੈਮੋਰੀਅਲ ਸਕੂਲ ਜੁਲਾਹਖੇੜੀ ਵਿਖੇ ਚੱਲ ਰਹੀ ਸਲਾਨਾ ਸਪੋਰਟਸ ਮੀਟ ਦੇ ਦੂਜੇ ਦਿਨ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਦੌਰਾਨ ਵੱਖ-ਵੱਖ ਖੇਡ ਵੰਨਗੀਆਂ ਵਿਚ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦੇ ਜੌਹਰ ਦਿਖਾਉਂਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਪੋਰਟਸ ਮੀਟ ਦੇ ਦੂਜੇ ਦਿਨ ਦੀ ਸ਼ੁਰੂਆਤ ਅਥਲੈਟਿਕਸ ਮੀਟ ਨਾਲ ਹੋਈ, ਜਿਸ ਵਿਚ 100 ਮੀਟਰ, 50 ਮੀਟਰ, ਥ੍ਰੀ ਲੈਗ ਰੇਸ ਦੌੜਾਂ ਅਤੇ ਹੋਰ ਦਿਲਚਸਪ ਖੇਡਾਂ ਕਰਵਾਈਆਂ ਗਈਆਂ | ਇਸ ਤੋਂ ਇਲਾਵਾ ਲੰਬੀ ਛਾਲ, ਉੱਚੀ ਛਾਲ ਅਤੇ ਸ਼ਾਟ-ਪੁੱਟ ਦੇ ਮੁਕਾਬਲੇ ਵੀ ਖਿੱਚ ਦਾ ਕੇਂਦਰ ਰਹੇ | ਛੋਟੇ ਬੱਚਿਆਂ ਲਈ ਫਨ-ਗੇਮਜ਼ ਜਿਵੇਂ ਕਿ ਲੈਮਨ ਰੇਸ ਅਤੇ ਬੋਰੀ ਦੌੜ ਦਾ ਆਯੋਜਨ ਕੀਤਾ ਗਿਆ, ਜਿਸ ਦਾ ਦਰਸ਼ਕਾਂ ਨੇ ਖੂਬ ਅਨੰਦ ਮਾਣਿਆ | ਖੇਡ ਮੁਕਾਬਲਿਆਂ ਦੇ ਅੰਤ ਵਿਚ ਜੇਤੂ ਰਹੇ ਖਿਡਾਰੀਆਂ ਲਈ ਸਨਮਾਨ ਸਮਾਰੋਹ ਹੋਇਆ | ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਅਤੇ ਪਿ੍ੰਸੀਪਲ ਤਰਨਦੀਪ ਕੌਰ ਅਰੋੜਾ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਤੇ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਖਿਡਾਰੀਆਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਲਈ ਹੀ ਨਹੀਂ, ਸਗੋਂ ਮਾਨਸਿਕ ਵਿਕਾਸ ਲਈ ਵੀ ਬਹੁਤ ਜ਼ਰੂਰੀ ਹਨ | ਇਸ ਮੌਕੇ ਪਿ੍ੰਸੀਪਲ ਤਰਨਦੀਪ ਕੌਰ ਅਰੋੜਾ ਨੇ ਸਪੋਰਟਸ ਮੀਟ ਨੂੰ ਸਫਲ ਬਣਾਉਣ ਲਈ ਸਮੂਹ ਅਧਿਆਪਕਾਂ ਦੀ ਪ੍ਰਸੰਸਾ ਕੀਤੀ | ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਨੇ ਵੀ ਬੱਚਿਆਂ ਦੇ ਜਜ਼ਬੇ ਦੀ ਤਾਰੀਫ਼ ਕਰਦਿਆਂ ਉਨ੍ਹਾਂ ਨੂੰ ਅਗਲੇ ਦਿਨ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਗ੍ਰਾਮ ਅਫ਼ੀਮ ਸਮੇਤ ਇਕ ਕਾਬੂ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸਰਕਾਰ ਪ੍ਰਤੀ ਵੱਡਾ ਸੰਘਰਸ਼ ਕਰਨ ਦਾ ਕੀਤਾ ਗਿਆ ਐਲਾਨ
Ad Position 24