16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਗ੍ਰਾਮ ਅਫ਼ੀਮ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 20-12-2025
ਸਮਾਣਾ, 19 ਦਸੰਬਰ (ਸਾਹਿਬ ਸਿੰਘ)-ਸਦਰ ਸਮਾਣਾ ਦੀ ਪੁਲਿਸ ਨੇ ਪਿੰਡ ਨਮਾਦਾਂ ਨੇੜੇ ਅਫ਼ੀਮ ਵੇਚਣ ਲਈ ਗਾਹਕ ਦੀ ਉਡੀਕ ਕਰ ਰਹੇ ਇਕ ਵਿਅਕਤੀ ਨੂੰ 1 ਕਿੱਲੋ 400 ਕਿੱਲੋਗਰਾਮ ਅਫ਼ੀਮ ਸਮੇਤ ਕਾਬੂ ਕਰਕੇ ਉਸ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਮੁਲਜ਼ਮ ਦੀ ਪਹਿਚਾਣ ਜਤਿੰਦਰ ਸਿੰਘ ਉਰਫ਼ ਬਿੰਦਰ ਵਾਸੀ ਪਿੰਡ ਫਤਿਹਮਾਜਰੀ ਵਜੋਂ ਹੋਈ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਮਾਣਾ ਫਤਿਹ ਸਿੰਘ ਬਰਾੜ ਅਤੇ ਸਦਰ ਪੁਲਿਸ ਦੇ ਮੁਖੀ ਇੰਸਪੈਕਟਰ ਅਜੇ ਕੁਮਾਰ ਪਰੋਚਾ ਨੇ ਦੱਸਿਆ ਕਿ ਗਾਜੇਵਾਸ ਪੁਲਿਸ ਚੌਂਕੀ ਦੇ ਮੁਖੀ ਹਰਬੰਸ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ 'ਤੇ ਪਿੰਡ ਨਮਾਦਾਂ ਦੀ ਬੰਗਲਾ ਕੋਠੀ ਨੇੜੇ ਅਫ਼ੀਮ ਵੇਚਣ ਲਈ ਗਾਹਕ ਦੀ ਉਡੀਕ ਕਰ ਰਹੇ ਮੁਲਜ਼ਮ 'ਤੇ ਛਾਪੇਮਾਰੀ ਕੀਤੀ | ਇਸ ਦੌਰਾਨ ਉਸ ਕੋਲੋਂ 1 ਕਿੱਲੋ 400 ਗ੍ਰਾਮ ਅਫ਼ੀਮ ਬਰਾਮਦ ਹੋਈ | ਕਥਿਤ ਦੋਸ਼ੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ | ਸ. ਬਰਾੜ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਇਕ ਮਾਮਲਾ ਦਰਜ ਹੈ | ਕਥਿਤ ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ਹਾਸਲ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਮਲਕਪੁਰ ਜੱਟਾਂ ਤੇ ਪੰਜੋਲਾ ਤੋਂ 'ਆਪ' ਉਮੀਦਵਾਰਾਂ ਦੀ ਜਿੱਤ 'ਤੇ ਅਮਰਿੰਦਰ ਰਾਠੀਆ ਵਲੋਂ ਮੁਬਾਰਕਾਂ ਅਗਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ਦੀ ਸਪੋਰਟਸ ਮੀਟ ਦੇ ਦੂਜੇ ਦਿਨ ਖਿਡਾਰੀਆਂ ਨੇ ਵਿਖਾਏ ਜੌਹਰ
Ad Position 24