16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਮਲਕਪੁਰ ਜੱਟਾਂ ਤੇ ਪੰਜੋਲਾ ਤੋਂ 'ਆਪ' ਉਮੀਦਵਾਰਾਂ ਦੀ ਜਿੱਤ 'ਤੇ ਅਮਰਿੰਦਰ ਰਾਠੀਆ ਵਲੋਂ ਮੁਬਾਰਕਾਂ

Ad Position 21
No active advertisement
ਅਜੀਤ ਡੈਸਕ 20-12-2025
ਸਨੌਰ, 19 ਦਸੰਬਰ (ਸੋਖਲ)-ਮਲਕਪੁਰ ਜੱਟਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਦੀਪ ਸਿੰਘ ਖਰੋੜ ਤੇ ਪੰਜੋਲਾ ਤੋਂ 'ਆਪ' ਉਮੀਦਵਾਰ ਗੁਰਵਿੰਦਰ ਸਿੰਘ ਦੀ ਜਿੱਤ ਉਪਰੰਤ ਇਲਾਕੇ ਵਿਚ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ | ਜਿੱਤ ਦੀ ਖ਼ੁਸ਼ੀ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵਲੋਂ ਦੋਹਾਂ ਜੇਤੂ ਉਮੀਦਵਾਰਾਂ ਨੂੰ ਦਿਲੋਂ ਮੁਬਾਰਕਾਂ ਦਿੱਤੀਆਂ ਗਈਆਂ | ਇਸ ਮੌਕੇ ਲਾਲੀ ਰਹਿਲ ਪੀ. ਏ. ਹਡਾਣਾ ਤੇ ਅਮਰਿੰਦਰ ਸਿੰਘ ਰਾਠੀਆ ਸਰਪੰਚ ਵੱਲੋਂ ਮਨਦੀਪ ਸਿੰਘ ਖਰੋੜ ਤੇ ਗੁਰਵਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੱਤੀ ਗਈ | ਆਗੂਆਂ ਨੇ ਕਿਹਾ ਕਿ ਇਹ ਜਿੱਤ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਸਾਫ਼ ਸੂਥਰੇ ਪ੍ਰਸ਼ਾਸਨ ਅਤੇ ਵਰਕਰਾਂ ਦੀ ਲਗਾਤਾਰ ਮਿਹਨਤ ਦਾ ਨਤੀਜਾ ਹੈ | ਮਨਦੀਪ ਸਿੰਘ ਖਰੋੜ ਅਤੇ ਗੁਰਵਿੰਦਰ ਸਿੰਘ ਨੇ ਇਸ ਮੌਕੇ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਮਿਲਿਆ ਭਰੋਸਾ ਉਨ੍ਹਾਂ ਲਈ ਵੱਡੀ ਜ਼ਿੰਮੇਵਾਰੀ ਹੈ | ਉਨ੍ਹਾਂ ਦੱਸਿਆ ਕਿ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਰਹਿਨੁਮਾਈ ਹੇਠ ਪਾਰਟੀ ਨੇ ਇਕਜੁਟ ਹੋ ਕੇ ਚੋਣੀ ਮੁਹਿੰਮ ਚਲਾਈ, ਜਿਸ ਕਾਰਨ ਇਹ ਸਫਲਤਾ ਹਾਸਲ ਹੋ ਸਕੀ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਲਾਕੇ ਦੇ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਪਾਰਦਰਸ਼ੀ ਪ੍ਰਸ਼ਾਸਨ ਲਈ ਪੂਰੀ ਨਿਸ਼ਠਾ ਨਾਲ ਕੰਮ ਕੀਤਾ ਜਾਵੇਗਾ | ਪਾਰਟੀ ਵਰਕਰਾਂ ਨੇ ਵੀ ਦੋਹਾਂ ਉਮੀਦਵਾਰਾਂ ਦੀ ਜਿੱਤ ਨੂੰ ਲੋਕਾਂ ਦੀ ਜਿੱਤ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਨਾਲ ਮਜ਼ਬੂਤੀ ਨਾਲ ਜੁੜੇ ਰਹਿਣ ਦਾ ਭਰੋਸਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਨੂੰ ਮਿਲਿਆ ਚੰਗਾ ਹੁੰਗਾਰਾ- ਬਾਬੂ ਕਬੀਰ ਦਾਸ, ਵ... ਅਗਲੀ ਖ਼ਬਰ ਗ੍ਰਾਮ ਅਫ਼ੀਮ ਸਮੇਤ ਇਕ ਕਾਬੂ
Ad Position 24