ਸ਼ੁਤਰਾਣਾ, 19 ਦਸੰਬਰ (ਨਵਜੋਤ ਸਿੰਘ ਮਹਿਰੋਕ)-ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਵੱਡੀ ਜਿੱਤ ਪ੍ਰਾਪਤ ਕਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਹੌਂਸਲੇ ਬੁਲੰਦ ਹਨ | ਜਿੱਥੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਰ ਵਰਗ ਨਾਲ ਖੜ੍ਹੇ ਹੋਣ ਦਾ ਸਿਲਸਿਲਾ ਜਾਰੀ ਹੈ ਉੱਥੇ ਹੀ ਲੋਕ ਵੀ ਹੁਣ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨਾਲ ਬੇਝਿਜਕ ਅੱਗੇ ਵੱਧ ਰਹੇ ਹਨ ਕਿਉਂਕਿ ਹਾਕਮ ਸਰਕਾਰ ਵੱਲੋਂ ਸੂਬੇ ਅੰਦਰ ਕੋਈ ਕੰਮ ਨਹੀਂ ਕੀਤਾ ਗਿਆ ਜਿਸ ਕਾਰਨ ਪੰਜਾਬ ਦੇ ਲੋਕ ਇਸ ਨੂੰ ਮੂੰਹ ਨਹੀਂ ਲਾ ਰਹੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੁਤਰਾਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਅਤੇ ਸ਼ਹਿਰੀ ਪ੍ਰਧਾਨ ਵਿਸ਼ਾਲ ਗੋਇਲ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੋਕਾਂ ਦੇ ਹਰ ਦੁੱਖ-ਸੁੱਖ ਵਿੱਚ ਲੋਕਾਂ ਦੀ ਬਾਂਹ ਫੜੀ ਹੈ | ਉਸ ਦੇ ਚੱਲਦਿਆਂ ਹੁਣ ਲੋਕ 2027 ਦਾ ਇੰਤਜ਼ਾਰ ਕਰ ਰਹੇ ਹਨ ਜਿਸ ਵਿੱਚ ਸੂਬੇ ਦੀ ਵਾਗਡੋਰ ਅਕਾਲੀ ਦਲ ਦੇ ਹੱਥ ਵਿਚ ਆਵੇਗੀ ਤੇ ਪੰਜਾਬੀਆਂ ਲਈ ਸ਼੍ਰੋਮਣੀ ਅਕਾਲੀ ਦਲ ਸੂਬੇ ਦੀ ਚੰਗੀ ਸਿਰਜਣਾ ਕਰਕੇ ਲੋਕਾਂ ਨੂੰ ਖ਼ੁਸ਼ਹਾਲ ਕਰੇਗਾ |