16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਜੀ. ਆਰ. ਪੀ. ਦੇ ਸਪੈਸ਼ਲ ਡੀ. ਜੀ. ਪੀ. ਸ਼ਸ਼ੀ ਪ੍ਰਭਾ ਦਿਵੇਦੀ ਨੇ ਖੁਦ ਸਾਈਕਲ ਚਲਾ ਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ

Ad Position 21
No active advertisement
ਅਜੀਤ ਡੈਸਕ 20-12-2025
ਪਟਿਆਲਾ, 19 ਦਸੰਬਰ (ਮਨਦੀਪ ਸਿੰਘ ਖਰੌੜ)-ਰੇਲਵੇ ਪੁਲਿਸ ਦੇ ਸਪੈਸ਼ਲ ਡੀ. ਜੀ. ਪੀ. ਮੈਡਮ ਸ਼ਸ਼ੀ ਪ੍ਰਭਾ ਦਿਵੇਦੀ ਨੇ ਅੱਜ ਨਿਵੇਕਲੀ ਪਹਿਲਕਦਮੀ ਕਰਦਿਆਂ ਪਟਿਆਲਾ ਸ਼ਹਿਰ ਅੰਦਰ ਖੁਦ ਸਾਈਕਲ ਚਲਾ ਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਹੈ | ਅੱਜ ਇੱਥੇ ਜੀ. ਆਰ. ਪੀ.,ਪੰਜਾਬ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਨਸ਼ਿਆਂ ਦੀ ਭਿਆਨਕ ਸਮੱਸਿਆ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਕੱਢੀ ਗਈ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀ. ਜੀ. ਪੀ.,ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਅਰੰਭੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਰੇਲਵੇ ਪੁਲਿਸ ਨੇ ਵੀ ਆਪਣਾ ਯੋਗਦਾਨ ਪਾਇਆ ਹੈ | ਸ਼ਸ਼ੀ ਪ੍ਰਭਾ ਦਿਵੇਦੀ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਦੀ ਸਰੀਰਿਕ ਤੰਦਰੁਸਤੀ ਤੇ ਖੇਡਾਂ ਵੱਲ ਰੁਚੀ ਨੂੰ ਵਧਾਉਣ ਲਈ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ | ਇਹ ਸਾਈਕਲ ਰੈਂਲੀ ਦਫਤਰ ਪਟਿਆਲਾ ਤੋ ਸੁਰੂ ਹੋ ਕੇ ਫੁਆਰਾ ਚੌਕ, ਪੋਲੋ ਗਰਾਊਾਡ ਰੋਡ, ਮਹਿੰਦਰਾ ਕਾਲਜ, ਐਨ.ਆਈ.ਐਸ ਚੌਂਕ, ਵਾਈ.ਪੀ.ਐਸ. ਚੌਂਕ ਅਤੇ ਠੀਕਰੀ ਵਾਲਾ ਚੌਂਕ ਆਦਿ ਵਗੈਰਾ ਤੋਂ ਵਾਪਸ ਦਫਤਰ ਹੈਡਕੁਆਟਰ ਜੀ. ਆਰ. ਪੀ.,ਪੰਜਾਬ ਵਿਖੇ ਸਮਾਮਤ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਸਪੈਸ਼ਲ ਡੀ. ਜੀ. ਪੀ. ਮੈਡਮ ਸ਼ਸ਼ੀ ਪ੍ਰਭਾ ਦਿਵੇਦੀ ਨੇ ਕਿਹਾ ਕਿ ਨਸ਼ੇ ਇਕ ਗੰਭੀਰ ਸਮਾਜਿਕ ਬੁਰਾਈ ਹਨ, ਜਿਨ੍ਹਾਂ ਦਾ ਖ਼ਾਤਮਾ ਸਿਰਫ ਸਾਂਝੇ ਉਪਰਾਲਿਆ, ਜਾਗਰੂਕਤਾ ਅਤੇ ਲੋਕਾਂ ਦੀ ਸਰਗਰਮ ਭਾਗੇਦਾਰੀ ਨਾਲ ਹੀ ਸੰਭਵ ਹੈ | ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਨਸ਼ਿਆਂ ਵਿਰੁੱਧ ਇਸ ਤਰ੍ਹਾਂ ਦੇ ਜਾਗਰੂਕਤਾ ਉਪਰਾਲੇ ਲਗਾਤਾਰ ਜਾਰੀ ਰਹਿਣਗੇ | ਸਾਈਕਲ ਰੈਲੀ ਵਿਚ ਜੀ. ਆਰ. ਪੀ., ਯੂਨਿਟ ਦੇ ਅਧਿਕਾਰੀ, ਜ਼ਿਲ੍ਹਾ ਪੁਲਿਸ, ਪਟਿਆਲਾ ਦੇ ਅਧਿਕਾਰੀ ਅਤੇ ਹੋਰ ਕਰਮਚਾਰੀਆਂ ਦੇ ਨਾਲ-ਨਾਲ ਖਿਡਾਰੀਆਂ ਵਲੋਂ ਵੀ ਭਾਗ ਲਿਆ ਗਿਆ | ਇਸ ਸਾਈਕਲ ਦੌਰਾਨ ਨਸ਼ਿਆਂ ਵਿਰੁੱਧ ਸਮਾਜ ਨੂੰ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਸਰੀਰਿਕ ਤੰਦਰੁਸਤੀ, ਅਨੂਸਾਸ਼ਨ ਤੇ ਸਕਾਰਾਤਮਦ ਸੋਚ ਨੂੰ ਨਸ਼ਿਆ ਵਿਰੁੱਧ ਲੜਾਈ ਦੇ ਮਹੱਤਵਪੂਰਨ ਹਥਿਆਰ ਵਜੋਂ ਉਜਾਗਰ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਵਿਸ਼ਾਲ ਨਗਰ ਕੀਰਤਨ ਖਾਲਸਾਈ ਜਾਹੋ ਜਲਾਲ ਨਾਲ ਰਵਾਨਾ ਅਗਲੀ ਖ਼ਬਰ ਕਰਾਟੇ ਖੇਡਾਂ 'ਚ ਅਰਜਮੀਤ ਕੌਰ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24