ਪਟਿਆਲਾ, 19 ਦਸੰਬਰ (ਮਨਦੀਪ ਸਿੰਘ ਖਰੌੜ)-ਸੀਨੀਅਰ ਹਿੰਦੂ ਨੇਤਾ ਤੇ ਆਲ ਇੰਡੀਆ ਐਂਟੀ ਟੈਰੋਰਿਸਟ ਫ਼ਰੰਟ ਦੇ ਕੌਮੀ ਪ੍ਰਮੁੱਖ ਅਮਨ ਗਰਗ ਸੂਲਰ ਨੇ ਪਿਛਲੇ ਦਿਨੀਂ ਮੋਹਾਲੀ ਦੇ ਸੁਹਾਨਾ ਵਿਚ ਹੋਏ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੇ ਕਤਲ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਕਿਹਾ ਕਿ ਪੰਜਾਬ ਵਿਚ ਨਿੱਤ ਕਤਲੋਗਾਰਤ ਹੋ ਰਹੀ ਹੈ ਕਿਤੇ ਗੈਂਗਵਾਰ ਅਤੇ ਕਿਤੇ ਫਿਰੌਤੀਆਂ ਨਾ ਦੇਣ ਕਾਰਨ ਗੈਂਗਸਟਰਾਂ ਵਲੋਂ ਕਤਲ ਕਰਵਾਏ ਜਾ ਰਹੇ ਹਨ, ਜਿਸ ਕਾਰਨ ਪੰਜਾਬ ਦੇ ਲੋਕਾਂ ਵਿਚ ਕਾਨੂੰਨ ਤੋਂ ਵਿਸ਼ਵਾਸ ਉੱਠਦਾ ਜਾ ਰਿਹਾ ਹੈ ਅਤੇ ਪੰਜਾਬੀ ਆਪਣੇ ਆਪ ਨੂੰ ਮਹਿਫ਼ੂਜ਼ ਮਹਿਸੂਸ ਨਹੀਂ ਕਰ ਰਹੇ | ਉਨ੍ਹਾਂ ਰਾਣਾ ਬਲਾਚੌਰੀਆ ਦੇ ਕਤਲ ਵਿਚ ਸ਼ਾਮਿਲ ਗੈਂਗਸਟਰ ਦਾ ਲਾਲੜੂ ਵਿਖੇ ਐਨਕਾਊਾਟਰ ਕਰਨਾ ਪੰਜਾਬ ਪੁਲਿਸ ਦੀ ਸਫਲਤਾ ਦੱਸਿਆ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਕਤਲ ਦੀ ਜ਼ਿੰਮੇਵਾਰੀ ਲੈਣ ਵਾਲਾ ਖ਼ਤਰਨਾਕ ਗੈਂਗਸਟਰ ਡੋਨੀ ਬੱਲ ਤੇ ਇਸ ਦੇ ਸਾਥੀਆਂ ਦਾ ਪਤਾ ਲਗਾ ਕੇ ਜਲਦੀ ਤੋਂ ਜਲਦੀ ਭਾਰਤ ਵਿਚ ਲਿਆਂਦਾ ਜਾਵੇ ਅਤੇ ਨਾਲ ਹੀ ਪੰਜਾਬ ਪੁਲਿਸ ਤੋਂ ਮੰਗ ਕੀਤੀ ਕੀ ਗੈਂਗਸਟਰਾਂ ਨਾਲ ਹੋਰ ਜ਼ਿਆਦਾ ਸਖ਼ਤੀ ਵਰਤੀ ਜਾਵੇ ਤੇ ਇਨ੍ਹਾਂ ਨੂੰ ਮੌਕੇ 'ਤੇ ਹੀ ਢੇਰ ਕੀਤਾ ਜਾਵੇ |