08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਬਜ਼ੁਰਗ ਦੀਆਂ ਵਾਲੀਆਂ ਝਪਟਣ ਵਾਲਾ ਕਾਬੂ-ਪੁਲਿਸ ਰਿਮਾਂਡ 'ਤੇ

Ad Position 21
No active advertisement
ਅਜੀਤ ਡੈਸਕ 21-12-2025
ਸਮਾਣਾ, 20 ਦਸੰਬਰ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਬਜ਼ੁਰਗ ਔਰਤ ਦੇ ਕੰਨਾਂ ਵਿਚੋਂ ਸੋਨੇ ਦੀਆਂ ਵਾਲੀਆਂ ਝਪਟਣ ਵਾਲੇ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ | ਮੁਲਜ਼ਮ ਦੀ ਪਹਿਚਾਣ ਜਗਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਡੇਰਾ ਪਟਵਾਰੀ ਅਜੀਮਗੜ੍ਹ ਵਜੋਂ ਹੋਈ ਹੈ | ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸ਼ਿੰਦਰ ਸਿੰਘ ਬਾਠ ਨੇ ਦੱਸਿਆ ਕਿ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਕਥਿਤ ਦੋਸ਼ੀ ਦੀ ਪਹਿਚਾਣ ਕਰਕੇ ਉਸ ਨੂੰ ਦਰਜ ਮੁਕੱਦਮੇ ਵਿਚ ਨਾਮਜ਼ਦ ਕੀਤਾ ਗਿਆ | ਮਿਲੀ ਗੁਪਤ ਸੂਚਨਾ ਦੇ ਅਧਾਰ 'ਤੇ ਵਾਤਾਵਰਨ ਪਾਰਕ ਨੇੜੇ ਤੋਂ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਹੈ | ਇਸ ਵਾਰਦਾਤ ਵਿਚ ਸ਼ਾਮਿਲ ਉਸ ਦੇ ਦੂਜੇ ਸਾਥੀ ਜਸ਼ਨਪ੍ਰੀਤ ਸਿੰਘ ਵਾਸੀ ਰੌਸ਼ਨ ਕਾਲੋਨੀ ਸਮਾਣਾ ਨੂੰ ਵੀ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ | ਉਸ ਦੀ ਭਾਲ ਜਾਰੀ ਹੈ | ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸ ਨੂੰ ਦੋ ਦਿਨਾਂ ਲਈ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਚੋਣਾਂ 'ਚ ਜਿੱਤ ਉਪਰੰਤ ਤੇਜਿੰਦਰ ਮਹਿਤਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਅਗਲੀ ਖ਼ਬਰ ਰੱਦੀ ਰੂੰ ਫ਼ੈਕਟਰੀ 'ਚ ਅਚਾਨਕ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
Ad Position 24