ਰਾਜਪੁਰਾ, 20 ਦਸੰਬਰ (ਜੀ.ਪੀ. ਸਿੰਘ)-ਭਗਵਾਨ ਸ੍ਰੀ ਵਿਸ਼ਵਕਰਮਾ ਮੰਦਿਰ ਸਭਾ ਦੇ ਪ੍ਰਧਾਨ ਰਣਜੀਤ ਸਿੰਘ ਦੀ ਦੇਖ-ਰੇਖ ਹੇਠ ਮਾਤਾ ਗੁਜਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤੜਕੇ ਤੋਂ ਹੀ ਚਾਹ-ਪਾਣੀ ਦਾ ਅਤੇ ਦੁਪਹਿਰੇ ਗੁਰੂ ਕਾ ਲੰਗਰ ਵਰਤਾਇਆ ਗਿਆ ਹੈ | ਇਸ ਮੌਕੇ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਸੈਬੀ ਮੈਂਬਰ ਨੇ ਦੱਸਿਆ ਕਿ ਹਰ ਸਾਲ ਸਾਹਿਬਜ਼ਾਦਿਆਂ ਦੀ ਸ਼ਹਾਦਤ ਯਾਦ ਵਿਚ ਵਿਸ਼ਵਕਰਮਾ ਮੰਦਿਰ ਕਮੇਟੀ ਵਲੋਂ ਲੰਗਰ ਲਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸਵੇਰ ਤੋਂ ਹੀ ਸੰਗਤਾਂ ਦੇ ਲਈ ਚਾਹ ਅਤੇ ਬਿਸਕੁਟ ਦੇ ਲੰਗਰ ਚੱਲ ਰਹੇ ਹਨ ਅਤੇ ਦੁਪਹਿਰ ਨੂੰ ਹਜ਼ਾਰਾਂ ਸੰਗਤਾਂ ਇੱਥੇ ਲੰਗਰ ਛਕਦੀਆਂ ਹਨ | ਇਸ ਮੌਕੇ ਮੈਂਬਰ ਜਸਵਿੰਦਰ ਸਿੰਘ, ਰਜਿੰਦਰ ਸਿੰਘ ਭੋਲਾ, ਗੁਰਚਰਨ ਸਿੰਘ, ਗੁਰਕੀਰਤ ਸਿੰਘ, ਬਲਜਿੰਦਰ ਸਿੰਘ, ਹਰੀ ਸਿੰਘ, ਜਸਵਿੰਦਰ ਸਿੰਘ, ਸ਼ਿਵ ਚਰਨਦਾਸ, ਪ੍ਰਦੀਪ ਕੁਮਾਰ ਸਮੇਤ ਹੋਰ ਮੈਂਬਰ ਹਾਜ਼ਰ ਸਨ |