08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਪ੍ਰਾਇਮਰੀ ਸਕੂਲ ਬਖਸ਼ੀਵਾਲਾ ਦਾ ਦੌਰਾ ਕੀਤਾ

Ad Position 21
No active advertisement
ਅਜੀਤ ਡੈਸਕ 21-12-2025
ਪਟਿਆਲਾ, 20 ਦਸੰਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਐਲੀਮੈਂਟਰੀ ਸਕੂਲ ਬਖਸ਼ੀਵਾਲਾ ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ ਦੌਰਾਨ ਡੀ.ਈ.ਓ. ਪ੍ਰਾਇਮਰੀ ਸਿੱਖਿਆ ਪਟਿਆਲਾ ਸ੍ਰੀਮਤੀ ਸ਼ਾਲੂ ਮਹਿਰਾ ਵਲੋਂ ਸਕੂਲ ਦਾ ਦੌਰਾ ਕੀਤਾ ਗਿਆ | ਸ਼ਾਲੂ ਮਹਿਰਾ ਵਲੋਂ ਮੀਟਿੰਗ 'ਚ ਪਹੁੰਚੇ ਮਾਪਿਆਂ ਨਾਲ ਵਿਚਾਰ ਸਾਂਝੇ ਕੀਤੇ ਗਏ | ਉਨ੍ਹਾਂ ਨੇ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਮਾਪਿਆਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਉਨ੍ਹਾਂ ਐਸ.ਐਮ.ਸੀ. ਕਮੇਟੀਆਂ ਦੀਆਂ ਜ਼ਿੰਮੇਵਾਰੀਆਂ ਬਾਰੇ ਗੱਲਬਾਤ ਕੀਤੀ | ਉਨ੍ਹਾਂ ਮਾਪਿਆਂ ਤੋਂ ਹੋਰ ਬਿਹਤਰੀ ਲਈ ਚੰਗੇ ਸੁਝਾਅ ਪ੍ਰਾਪਤ ਕੀਤੇ ਅਤੇ ਮਾਪਿਆਂ ਤੋਂ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਪੁੱਛਿਆ ਗਿਆ | ਇਸ ਮੌਕੇ ਹਰਵਿੰਦਰ ਸਿੰਘ ਸੈਂਟਰ ਹੈੱਡ ਅਧਿਆਪਕ ਵਲੋਂ ਡੀ.ਈ.ਓ. ਮੈਡਮ ਦਾ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਮੁੜ ਸਰਕਾਰ ਬਣਾਏਗਾ-ਚੌਧਰੀਮਾਜਰਾ ਅਗਲੀ ਖ਼ਬਰ ਸ਼ਹਾਦਤ ਨੂੰ ਸਮਰਪਿਤ ਵਿਸ਼ਵਕਰਮਾ ਮੰਦਰ ਕਮੇਟੀ ਨੇ ਲਗਾਇਆ ਲੰਗਰ
Ad Position 24