08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

2027 ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਮੁੜ ਸਰਕਾਰ ਬਣਾਏਗਾ-ਚੌਧਰੀਮਾਜਰਾ

Ad Position 21
No active advertisement
ਅਜੀਤ ਡੈਸਕ 21-12-2025
ਨਾਭਾ, 20 ਦਸੰਬਰ (ਕਰਮਜੀਤ ਸਿੰਘ)-ਬੀਤੇ ਦਿਨੀਂ ਪੰਜਾਬ ਵਿਚ ਹੋਈਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਹੋਈ ਹੈ ਉਸ ਤੋਂ ਇਹ ਸਾਬਤ ਹੁੰਦਾ ਹੈ ਕਿ 2027 ਵਿਚ ਹੋਣ ਵਾਲੀਆਂ ਅਸੈਂਬਲੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣ ਨੂੰ ਪੰਜਾਬ ਦੇ ਲੋਕ ਚਾਹਵਾਨ ਹਨ | ਇਹ ਗੱਲ ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਸ਼ਮਸ਼ੇਰ ਸਿੰਘ ਚੌਧਰੀਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਦੇ ਮੁਖੀ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਵਿਰੋਧੀ ਧਿਰ ਦੇ ਹੋਣ ਬਾਵਜੂਦ ਵੱਡੀ ਜਿੱਤ ਪ੍ਰਾਪਤ ਕੀਤੀ ਹੈ | ਇਸ ਮੌਕੇ ਜਥੇਦਾਰ ਸ਼ਮਸ਼ੇਰ ਸਿੰਘ ਚੌਧਰੀਮਾਜਰਾ ਨੇ ਆਪਣੇ ਸਮਰਥਕਾਂ ਸਮੇਤ ਹਲਕਾ ਮੁਖੀ ਮੱਖਣ ਸਿੰਘ ਲਾਲਕਾ ਦਾ ਸਨਮਾਨ ਵੀ ਕੀਤਾ | ਇਸ ਮੌਕੇ ਸੁਖਜੀਤ ਸਿੰਘ ਸੋਨੀ, ਐਡਵੋਕੇਟ ਸਿਮਰਨਜੀਤ ਸਿੰਘ ਟਿਵਾਣਾ ਸਰਪੰਚ ਚੌਧਰੀਮਾਜਰਾ, ਗੁਰਜੀਤ ਸਿੰਘ ਟਿਵਾਣਾ, ਹਰਪ੍ਰੀਤ ਸਿੰਘ, ਗੁਰਚਰਨ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਭੁਪਿੰਦਰ ਸਿੰਘ ਟਿਵਾਣਾ ਸਾਬਕਾ ਪ੍ਰਧਾਨ ਸਹਿਕਾਰੀ ਸੁਸਾਇਟੀ, ਜਗਸੀਰ ਸਿੰਘ ਸਾਬਕਾ ਪੰਚ, ਸ਼ੈਰੀ ਨੰਬਰਦਾਰ, ਸਨੀ ਟਿਵਾਣਾ, ਰੁਪਿੰਦਰ ਸਿੰਘ, ਗੋਬਿੰਦ ਸਿੰਘ ਪੰਚ, ਪਿ੍ੰਸ ਤੁੰਗ, ਗੁਰਸ਼ਰਨਜੀਤ ਸਿੰਘ ਖਹਿਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਵਪਨ ਫਾਊਾਡੇਸ਼ਨ ਨੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਪ੍ਰਾਇਮਰੀ ਸਕੂਲ ਬਖਸ਼ੀਵਾਲਾ ਦਾ ਦੌਰਾ ਕੀਤਾ
Ad Position 24