08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਵਿਧਾਇਕ ਦੇਵ ਮਾਨ ਨੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 21-12-2025
ਨਾਭਾ, 20 ਦਸੰਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਵਿਚ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜਿਆਂ ਤੋਂ ਉਪਰੰਤ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਦਿਆਂ ਇਨਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਦੀਆਂ ਵਧਾਈਆਂ ਦਿੱਤੀਆਂ ਗਈਆਂ ਤੇ ਪੰਜਾਬ ਦੇ ਸਿਆਸੀ ਮਾਹੌਲ ਦੇ ਨਾਲ ਨਾਲ ਹਲਕੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ ਜਿਸ ਦੌਰਾਨ ਵਿਧਾਇਕ ਦੇਵ ਮਾਨ ਵਲੋਂ ਹਲਕਾ ਨਾਭਾ ਹਲਕੇ ਦੇ ਵਿਕਾਸ ਲਈ ਵਿਸ਼ੇਸ਼ ਪੈਕਜ ਦੀ ਮੰਗ ਵੀ ਰੱਖੀ ਗਈ | ਵਿਧਾਇਕ ਦੇਵਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਨ੍ਹਾਂ ਪੂਰਨ ਭਰੋਸਾ ਦਿੱਤਾ ਗਿਆ ਕਿ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀਂ ਨਹੀ ਰਹਿਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਆਪ ਸਰਕਾਰ ਦਾ ਮੁੱਖ ਮਕਸਦ ਹੀ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣਾ ਹੈ ਤੇ ਸਾਫ ਸੁਥਰਾ ਪ੍ਰਸ਼ਾਸਨਿਕ ਮਾਹੋਲ ਦੇਣਾ ਹੈ | ਇਸ ਮੋਕੇ ਆਪ ਆਗੂ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਪ੍ਰਧਾਨ ਟਰੱਕ ਯੂਨੀਅਨ ਮਨਪ੍ਰੀਤ ਸਿੰਘ ਧਾਰੋਕੀ ਤੇ ਰਾਜ ਕੁਮਾਰ ਸੋਲੰਕੀ ਆਦਿ ਪਾਰਟੀ ਦੇ ਅਹੁਦੇਦਾਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਮੈਂਬਰ ਵਲੋਂ ਪਿੰਡ ਕਛਵਾ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਨਵੇਂ ਬਣੇ ਬਲਾਕ ਸੰਮਤੀ ਮੈਂਬਰਾਂ ਦਾ ਕੀਤਾ ਸਨਮਾਨ
Ad Position 24