08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਬਲਾਕ ਸੰਮਤੀ ਮੈਂਬਰ ਵਲੋਂ ਪਿੰਡ ਕਛਵਾ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ

Ad Position 21
No active advertisement
ਅਜੀਤ ਡੈਸਕ 21-12-2025
ਦੇਵੀਗੜ੍ਹ, 20 ਦਸੰਬਰ (ਰਾਜਿੰਦਰ ਸਿੰਘ ਮੌਜੀ)-ਬਲਾਕ ਸੰਮਤੀ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰਨ ਤੋਂ ਬਾਅਦ ਅੱਜ ਚੁਣੇ ਗਏ ਬਲਾਕ ਸੰਮਤੀ ਮੈਂਬਰ ਗੁਰਵਿੰਦਰ ਸਿੰਘ ਅਦਾਲਤੀਵਾਲਾ ਵਲੋਂ ਪਿੰਡ ਕਛਵਾ ਦੇ ਵੋਟਰਾਂ ਅਤੇ ਸਹਿਯੋਗੀਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਪਿੰਡ ਵਿਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਭਾਰੀ ਗਿਣਤੀ ਵਿਚ ਇਕੱਠੇ ਹੋਏ ਪਿੰਡ ਵਾਸੀਆਂ ਨੇ ਨਵੇਂ ਚੁਣੇ ਗਏ ਨੁਮਾਇੰਦੇ ਦਾ ਨਿੱਘਾ ਸਵਾਗਤ ਕੀਤਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਾਕ ਸੰਮਤੀ ਮੈਂਬਰ ਗੁਰਵਿੰਦਰ ਸਿੰਘ ਅਦਾਲਤੀਵਾਲਾ ਨੇ ਕਿਹਾ ਕਿ ਇਹ ਜਿੱਤ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੀ ਕੁਸ਼ਲ ਰਹਿਨੁਮਾਈ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਚੇਅਰਮੈਨ ਹਡਾਣਾ ਦੀ ਅਗਵਾਈ ਹੇਠ ਪਾਰਟੀ ਨੇ ਇਲਾਕੇ ਵਿੱਚ ਮਜ਼ਬੂਤ ਪਕੜ ਬਣਾਈ ਹੈ ਅਤੇ ਲੋਕਾਂ ਨੇ ਬਦਲਾਅ ਤੇ ਵਿਕਾਸ ਦੇ ਨਾਮ 'ਤੇ ਮੋਹਰ ਲਗਾਈ ਹੈ | ਉਨ੍ਹਾਂ ਇਸ ਵੱਡੀ ਜਿੱਤ ਲਈ ਪਾਰਟੀ ਹਾਈਕਮਾਂਡ ਅਤੇ ਸਮੁੱਚੀ ਲੀਡਰਸ਼ਿਪ ਦਾ ਵੀ ਧੰਨਵਾਦ ਕੀਤਾ | ਉਨ੍ਹਾਂ ਵੋਟਰਾਂ ਦਾ ਸ਼ੁਕਰਾਨਾ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ, ਪਿੰਡ ਦੇ ਲੋਕਾਂ ਨੇ ਮੇਰੇ 'ਤੇ ਜੋ ਵਿਸ਼ਵਾਸ ਜਤਾਇਆ ਹੈ, ਮੈਂ ਉਸ 'ਤੇ ਖਰਾ ਉਤਰਨ ਦੀ ਹਰ ਸੰਭਵ ਕੋਸ਼ਿਸ਼ ਕਰਾਂਗਾ | ਮੇਰਾ ਮੁੱਖ ਮਕਸਦ ਸਿਆਸਤ ਤੋਂ ਉੱਪਰ ਉੱਠ ਕੇ ਹਰ ਵਰਗ ਦੀ ਸੇਵਾ ਕਰਨਾ ਹੈ | ਉਨ੍ਹਾਂ ਕਿਹਾ ਕਿ ਹੁਣ ਸਮਾਂ ਕੰਮ ਕਰਨ ਦਾ ਹੈ | ਉਨ੍ਹਾਂ ਕਿਹਾ ਕਿ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੇ ਸਹਿਯੋਗ ਨਾਲ ਪਿੰਡ ਕਛਵਾ ਲਈ ਵਿਸ਼ੇਸ਼ ਗ੍ਰਾਂਟਾਂ ਲਿਆਂਦੀਆਂ ਜਾਣਗੀਆਂ ਤਾਂ ਜੋ ਵਿਕਾਸ ਪੱਖੋਂ ਪਿੰਡ ਨੂੰ ਇੱਕ ਨਮੂਨੇ ਦਾ ਪਿੰਡ ਬਣਾਇਆ ਜਾ ਸਕੇ | ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ ਨੇ ਵੀ ਵਿਸ਼ਵਾਸ ਦਿਵਾਇਆ ਕਿ ਉਹ ਵਿਕਾਸ ਕਾਰਜਾਂ ਵਿੱਚ ਪੂਰਾ ਸਹਿਯੋਗ ਦੇਣਗੇ | ਇਸ ਮੌਕੇ ਸਰਪੰਚ ਮਨਪ੍ਰੀਤ ਕੌਰ ਪਤਨੀ ਬਲਵਿੰਦਰ ਸਿੰਘ,ਮਨਿੰਦਰ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ ਤਾਲਬ, ਕਰਤਾਰ ਸਿੰਘ, ਸਵਿੰਦਰ ਸਿੰਘ, ਸਵਰਨ ਸਿੰਘ ਸਿੱਧੂ, ਭੁਪਿੰਦਰ ਸਿੰਘ, ਫ਼ਤਹਿ ਸਿੰਘ, ਸੁਖਵਿੰਦਰ ਸਿੰਘ ਸਾਬਕਾ ਸਰਪੰਚ, ਬਲਵਿੰਦਰ ਸਿੰਘ ਫੋਰਮੈਨ, ਹਰਦੀਪ ਸਿੰਘ ਭੂੰਡੀ ਅਤੇ ਜਗਤਾਰ ਸਿੰਘ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੋਕ ਹਿਤ ਸੰਸਥਾ ਦੁਆਰਾ 33ਵਾਂ ਸਾਲਾਨਾ ਜਰਸੀ ਵੰਡ ਸਮਾਰੋਹ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
Ad Position 24