ਰਾਜਪੁਰਾ, 20 ਦਸੰਬਰ (ਜੀ.ਪੀ. ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਲੋਕ ਹਿਤ ਸੰਸਥਾ ਦੇ ਪ੍ਰਧਾਨ ਸੰਦੀਪ ਜਿੰਦਲ, ਚੇਅਰਮੈਨ ਐਡਵੋਕੇਟ ਸੁੱਚਾ ਸਿੰਘ ਰਾਠੋਰ ਦੀ ਅਗਵਾਈ 'ਚ ਜਰਸੀ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਐਡਵੋਕੇਟ ਬਿਕਰਮਜੀਤ ਪਾਸੀ ਅਤੇ ਵਿਸ਼ੇਸ਼ ਮਹਿਮਾਨ ਵਜੋਂ ਐਡਵੋਕੇਟ ਰਕੇਸ਼ ਮਹਿਤਾ, ਵਪਾਰ ਮੰਡਲ ਦੇ ਸਾਬਕਾ ਪ੍ਰਧਾਨ ਨਰਿੰਦਰ ਸੋਨੀ ਨੇ ਸ਼ਿਰਕਤ ਕੀਤੀ ਅਤੇ 11 ਸਕੂਲਾਂ ਦੇ 120 ਬੱਚਿਆਂ ਨੂੰ ਸਰਦੀਆਂ ਤੋਂ ਬਚਾਉਣ ਦੇ ਲਈ ਜਰਸੀਆਂ ਵੰਡੀਆਂ ਗਈਆਂ | ਇਸ ਦੋਰਾਨ ਮੁੱਖ ਮਹਿਮਾਨ ਐਡਵੋਕੇਟ ਬਿਕਰਮਜੀਤ ਪਾਸੀ ਨੇ ਬੱਚਿਆਂ ਨੂੰ ਪੜ੍ਹਾਈ ਵਿਚ ਅੱਗੇ ਵਧਣ ਦੇ ਤਰੀਕੇ ਦੱਸੇ ਅਤੇ ਪੜ੍ਹਾਈ ਪੂਰੇ ਤਨ ਮਨ ਦੇ ਨਾਲ ਕਰਨ ਤੋਂ ਇਲਾਵਾ ਅਧਿਆਪਕਾਂ ਦਾ ਸਨਮਾਨ ਕਰਨ ਦੇ ਲਈ ਪ੍ਰੇਰਿਤ ਕੀਤਾ | ਉਹਨਾਂ ਵੱਲੋਂ ਸੰਸਥਾ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਸੰਸਥਾ ਦੇ ਪ੍ਰਧਾਨ ਸੰਦੀਪ ਜਿੰਦਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਰਵੀ ਧੀਮਾਨ, ਦਿਨੇਸ਼ ਕੁਮਾਰ, ਭੂਸ਼ਣ ਵਧਵਾ, ਦਲਜੀਤ ਸਿੰਘ ਰਠੋਰ, ਡਾਕਟਰ ਗੁਰਵਿੰਦਰ ਅਮਨ, ਲਲਿਤ ਫਾਈਨ, ਕਿ੍ਸ਼ਨ ਕੁਮਾਰ, ਵਿਕਾਸ ਕੁਮਾਰ ਅਤੇ ਰਕੇਸ਼ ਲਵਲੀ ਸਮੇਤ ਹੋਰ ਹਾਜ਼ਰ ਸਨ |