ਸਮਾਣਾ, 20 ਦਸੰਬਰ (ਸਾਹਿਬ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਵਲੋਂ ਰੋਜ਼ਾਨਾ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਸ਼ਰਧਾਲੂਆਂ ਵਲੋਂ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ | ਸੰਗਤਾਂ ਵਿਚ ਭਾਰੀ ਉਤਸ਼ਾਹ ਹੈ | ਪ੍ਰਭਾਤ ਫੇਰੀ ਗੁਰਸਿੱਖ ਪਰਿਵਾਰ ਭਾਈ ਜਸਕਰਨ ਸਿੰਘ ਤੇ ਭਾਈ ਸ਼ਮਸ਼ੇਰ ਸਿੰਘ ਦੇ ਗ੍ਰਹਿ ਵਿਖੇ ਨਿਊ ਪ੍ਰਤਾਪ ਕਾਲੋਨੀ ਪਹੁੰਚੀ, ਜਿੱਥੇ ਉਨ੍ਹਾਂ ਦੇ ਪਰਿਵਾਰ ਵਲੋਂ ਪ੍ਰਭਾਤ ਫੇਰੀ 'ਚ ਸ਼ਾਮਲ ਸੰਗਤਾਂ'ਤੇ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ | ਸ਼ਰਧਾਲੂਆਂ ਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਪਰਿਵਾਰ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ | ਚਾਹ ਦਾ ਲੰਗਰ ਅਤੁੱਟ ਵਰਤਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਆਰੇ ਵਾਲੇ, ਜਨਰਲ ਸਕੱਤਰ ਸੁਖਵਿੰਦਰ ਸਿੰਘ ਦਾਨੀਪੁਰ, ਪ੍ਰੋ. ਹਰਬੰਸ ਸਿੰਘ ਨਾਗੀ, ਰਾਜਿੰਦਰ ਸਿੰਘ ਗੋਲਡੀ ਚਾਵਲਾ, ਮੈਂਬਰ ਸਰਬਜੀਤ ਸਿੰਘ ਸੋਨੀ, ਗੁਰਮੀਤ ਸਿੰਘ ਬੱਗਾ ਨੇ ਪਰਿਵਾਰ ਦਾ ਸਿਰਪਾਓ ਨਾਲ ਸਨਮਾਨ ਕੀਤਾ | ਇਸ ਮੌਕੇ ਸਰਪ੍ਰਸਤ ਜੋਗਿੰਦਰ ਸਿੰਘ ਆਰੇ ਵਾਲੇ, ਹਨੀ ਸਚਦੇਵਾ, ਅਮਨ ਸਚਦੇਵਾ, ਜਸਕਰਨ ਸਿੰਘ ਖ਼ਾਲਸਾ, ਜਸਪਾਲ ਸਿੰਘ ਆਰੇ ਵਾਲੇ, ਗੁਰਜੀਤ ਸਿੰਘ ਸੇਖੋਂ, ਭੁਪਿੰਦਰ ਸਿੰਘ ਹੰਜਰਾ, ਮਾਸਟਰ ਹਰਵਿੰਦਰ ਸਿੰਘ, ਡਾ.ਕਸ਼ਮੀਰ ਸਿੰਘ, ਅਮਰੀਕ ਸਿੰਘ ਰਾਜਲਾ, ਕਿਰਪਾਲ ਸਿੰਘ ਲਾਡਾ, ਬੀਬੀ ਕਮਲੇਸ਼ ਕੌਰ ਅਤੇ ਬੀਬੀ ਕੰਵਲਜੀਤ ਕੌਰ ਨੇ ਵੀ ਹਾਜ਼ਰੀ ਭਰੀ | ਪ੍ਰਕਾਸ਼ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 5 ਜਨਵਰੀ ਨੂੰ ਮਨਾਇਆ ਜਾਵੇਗਾ |