08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਡੀ.ਈ.ਓ. ਐਲੀਮੈਂਟਰੀ ਪਟਿਆਲਾ ਵਲੋਂ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ 'ਚ ਦਾਖ਼ਲ ਕਰਵਾਉਣ ਦੀ ਅਪੀਲ

Ad Position 21
No active advertisement
ਅਜੀਤ ਡੈਸਕ 21-12-2025
ਭਾਦਸੋਂ, 20 ਦਸੰਬਰ (ਪ੍ਰਦੀਪ ਦੰਦਰਾਲਾ)-ਅੱਜ ਸਿੱਖਿਆ ਵਿਭਾਗ ਵਲੋਂ ਸਮੁੱਚੇ ਪੰਜਾਬ ਦੇ ਵਿਚ ਕਰਵਾਈ ਗਈ ਮੈਗਾ ਪੀ.ਟੀ.ਐੱਮ. ਦੇ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਸਿੰਬੜੋ ਵਿਖੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਟਿਆਲਾ ਸ਼ਾਲੂ ਮਹਿਰਾ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਭਾਦਸੋਂ ਜਗਜੀਤ ਸਿੰਘ ਨੌਹਰਾ ਨੇ ਸ਼ਿਰਕਤ ਕੀਤੀ | ਇਸ ਮੌਕੇ ਇਕੱਠੇ ਹੋਏ ਮਾਪਿਆਂ ਨੂੰ ਸੰਬੋਧਨ ਕਰਦਿਆਂ ਡੀ.ਈ.ਓ. ਸ਼ਾਲੂ ਮਹਿਰਾ ਨੇ ਕਿਹਾ ਕਿ ਅੱਜ ਸਕੂਲਾਂ ਦੇ ਵਿਚ ਪੜ੍ਹਾਈ ਦਾ ਬਹੁਤ ਵਧੀਆ ਮਾਹੌਲ ਸਿਰਜਿਆ ਜਾ ਰਿਹਾ ਹੈ ਤੇ ਮਾਪਿਆਂ ਨੂੰ ਸਹਿਯੋਗ ਦੇਣ ਦੀ ਲੋੜ ਹੈ ਤਾਂ ਜੋ ਬੱਚਿਆਂ ਦਾ ਚੰਗਾ ਭਵਿੱਖ ਬਣ ਸਕੇ | ਸਰਕਾਰੀ ਸਕੂਲਾਂ ਦੇ ਵਿਚ ਨਰਸਰੀ ਕਲਾਸ ਤੋਂ ਦਾਖਲਾ ਸ਼ੁਰੂ ਹੋ ਚੁੱਕਾ ਹੈ ਤੇ ਇਸ ਲਈ ਮਾਪੇ ਵੱਧ ਤੋਂ ਵੱਧ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਲੈ ਕੇ ਆਉਣ | ਇਸ ਮੌਕੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਕੂਲ ਮੁੱਖ ਅਧਿਆਪਕਾ ਗੀਤਾ ਕੌਰ ਨੇ ਕਿਹਾ ਕਿ ਪਿੰਡ ਦੇ ਵਿਚੋਂ ਸਾਡੇ ਸਕੂਲ ਨੂੰ ਚੰਗਾ ਸਹਿਯੋਗ ਮਿਲਦਾ ਹੈ ਤੇ ਭਵਿੱਖ ਵਿਚ ਵੀ ਸਾਨੂੰ ਉਮੀਦ ਹੈ ਇਹ ਸਹਿਯੋਗ ਮਿਲਦਾ ਰਹੇਗਾ | ਬੀ.ਪੀ.ਈ.ਓ. ਜਗਜੀਤ ਸਿੰਘ ਨੌਹਰਾ ਨੇ ਕਿਹਾ ਕਿ ਸਾਡੇ ਅੰਦਰ ਪ੍ਰਾਈਵੇਟ ਸਕੂਲਾਂ ਵੱਲ ਜਾਣ ਦੀ ਇਕ ਜਿਹੜੀ ਹੋੜ ਹੈ, ਉਸ ਤੋਂ ਸਾਨੂੰ ਮੁੜਨਾ ਪਏਗਾ | ਅਸੀਂ ਆਪਣੇ ਜੇਬਾਂ ਕਟਵਾ ਕੇ ਵੀ ਆਪਣੇ ਬੱਚਿਆਂ ਦਾ ਭਵਿੱਖ ਨਹੀਂ ਸੁਆਰ ਰਹੇ ਤੇ ਇਸ ਲਈ ਅੱਜ ਸਰਕਾਰੀ ਸਕੂਲਾਂ ਨੂੰ ਰਲ ਮਿਲ ਕੇ ਹੋਰ ਵੀ ਬਿਹਤਰ ਬਣਾਉਣ ਦੀ ਜ਼ਰੂਰਤ ਹੈ | ਇਸ ਮੌਕੇ ਇੰਟਰਨੈਸ਼ਨਲ ਖਿਡਾਰੀ ਅਤੇ ਪਿੰਡ ਦੀ ਸਰਪੰਚ ਕੁਲਵੰਤ ਕੌਰ ਬਰਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਸਕੂਲ ਦੇ ਅਧਿਆਪਕ ਬਹੁਤ ਮਿਹਨਤੀ ਹਨ ਤੇ ਸਕੂਲ ਦੇ ਵਿਚ ਪੜ੍ਹਾਈ ਦਾ ਚੰਗਾ ਮਾਹੌਲ ਹੈ | ਉਨ੍ਹਾਂ ਨੇ ਅਧਿਆਪਕਾਂ ਦੇ ਕੰਮ ਦੀ ਪ੍ਰਸੰਸਾ ਕੀਤੀ | ਇਸ ਤੋਂ ਇਲਾਵਾ ਇਸ ਮੌਕੇ ਐਸ.ਐਮ.ਸੀ. ਚੇਅਰਮੈਨ ਕੁਲਵਿੰਦਰ ਕੌਰ, ਪ੍ਰਧਾਨ ਗੁਰਜੰਟ ਸਿੰਘ, ਪਿ੍ਅੰਕਾ ਤਿਵਾੜੀ, ਹਰਦੀਪ ਸਿੰਘ, ਆਂਗਣਵਾੜੀ ਮੈਂਬਰ ਹਰਜਿੰਦਰ ਕੌਰ, ਸੋਨਾ ਦੇਵੀ, ਮਿਡ-ਡੇ-ਮੀਲ ਵਰਕਰ ਅਤੇ ਸਮੂਹ ਮਾਪੇ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਸ਼ਾਦੀਪੁਰ) ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਦਾ ਸਵਾਗਤ
Ad Position 24