08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਭਾਰਤੀ ਕਿਸਾਨ ਯੂਨੀਅਨ (ਸ਼ਾਦੀਪੁਰ) ਦੀ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 21-12-2025
ਪਟਿਆਲਾ, 20 ਦਸੰਬਰ (ਗੁਰਵਿੰਦਰ ਸਿੰਘ ਔਲਖ)- ਭਾਰਤੀ ਕਿਸਾਨ ਯੂਨੀਅਨ (ਸ਼ਾਦੀਪੁਰ) ਦੀ ਮਹੀਨਾਵਾਰ ਮੀਟਿੰਗ ਅੱਜ ਭੁਪਿੰਦਰ ਸਿੰਘ ਸ਼ੰਕਰਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬੂਟਾ ਸਿੰਘ ਸ਼ਾਦੀਪੁਰ ਵਿਸ਼ੇਸ਼ ਤÏਰ 'ਤੇ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਦੀ ਤਰਜ 'ਤੇ ਬਿਜਲੀ ਸੋਧ ਬਿੱਲ, ਸੀਡ ਬਿੱਲ ਸਮੇਤ ਹੋਰ ਕਈ ਬਿੱਲ ਲੋਕਾਂ 'ਤੇ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਨ੍ਹਾਂ ਦਾ ਐਸ.ਕੇ.ਐਮ. ਵਲੋਂ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ¢ ਉਨ੍ਹਾਂ ਕਿਹਾ ਕਿ ਲੋਕੀ ਵਿਰੋਧ ਤੇ ਪਿੰਡਾਂ ਵਿਚੋਂ ਉੱਠੀ ਆਵਾਜ਼ ਦੇ ਕਾਰਨ ਹੀ ਕੇਂਦਰ ਸਰਕਾਰ ਇਹ ਦੋਵੇਂ ਬਿੱਲ ਹਾਲੇ ਤੱਕ ਸੰਸਦ ਅਤੇ ਰਾਜ ਸਭਾ ਵਿਚ ਪੇਸ਼ ਨਹੀਂ ਕਰ ਸਕੀ ਤੇ ਇਹ ਬਿੱਲ ਪੈਂਡਿੰਗ ਪਏ ਹਨ, ਪਰ ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਇਨ੍ਹਾਂ ਬਿੱਲਾਂ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਜਾਵੇ¢ ਇਸ ਸੰਬੰਧੀ ਜਥੇਬੰਦੀ ਵਲੋਂ ਦੋ ਵਰਕਿਆਂ ਵਾਲੇ ਪੈਂਪਫਲਿਟ ਤਿਆਰ ਕਰਵਾਏ ਗਏ ਹਨ, ਜੋ ਪਿੰਡਾਂ ਵਿੱਚ ਵੰਡੇ ਜਾਣਗੇ¢
ਮੀਟਿੰਗ ਦÏਰਾਨ ਇਹ ਪੈਂਪਫਲਿਟ ਸਾਰੇ ਸਾਥੀਆਂ ਨੂੰ ਵੀ ਦਿੱਤੇ ਗਏ | ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ 28 ਦਸੰਬਰ ਤੋਂ 4 ਜਨਵਰੀ ਤੱਕ ਪਿੰਡਾਂ ਵਿੱਚ ਅਵੇਅਰਨੈਸ ਕੈਂਪ ਲਗਾ ਕੇ ਝੰਡਾ ਮਾਰਚ ਤੇ ਮੋਟਰਸਾਈਕਲ ਮਾਰਚਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ¢ ਇਸ ਤੋਂ ਇਲਾਵਾ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ਵੇਚ ਕੇ ਦਿੱਲੀ ਨੂੰ ਪੈਸਾ ਭੇਜਣ ਦੀ ਮਨਸ਼ਾ ਨੂੰ ਕਦੇ ਵੀ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ ਤੇ ਇਸਦਾ ਵੀ ਡਟ ਕੇ ਵਿਰੋਧ ਕੀਤਾ ਜਾਵੇਗਾ¢ ਉਨ੍ਹਾਂ ਦੱਸਿਆ ਕਿ 3 ਜਨਵਰੀ ਨੂੰ ਪਟਿਆਲਾ ਵਿੱਚ ਝੰਡਾ ਮਾਰਚ ਕੀਤਾ ਜਾਵੇਗਾ, ਜੋ ਬਡੂੰਗਰ ਰੋਡ ਤੋਂ ਸ਼ੁਰੂ ਹੋ ਕੇ ਪੀ.ਆਰ.ਟੀ.ਸੀ. ਵਰਕਸ਼ਾਪ 'ਚ ਸਮਾਪਤ ਕੀਤਾ ਜਾਵੇਗਾ¢ ਮੀਟਿੰਗ ਵਿੱਚ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਜਥੇਬੰਦੀ ਵਲੋਂ ਕੈਪਟਨ ਮੇਜਰ ਸਿੰਘ ਦੀ ਪ੍ਰਧਾਨਗੀ ਹੇਠ ਭਰਤੀ ਕਮੇਟੀ ਬਣਾਈ ਗਈ ਹੈ ਅਤੇ ਭਰਤੀ ਮੁਕੰਮਲ ਹੋਣ ਤੋਂ ਬਾਅਦ ਸਾਰੀ ਜਥੇਬੰਦੀ ਦੀ ਸਿਰੇ ਤੋਂ ਚੋਣ ਕਰਵਾਈ ਜਾਵੇਗੀ¢ ਇਸ ਮÏਕੇ ਹਰਬੰਸ ਸਿੰਘ ਦਦਹੇੜਾ, ਐਡਵੋਕੇਟ ਪ੍ਰਭਦੀਪ ਸਿੰਘ, ਲੱਖਾ ਸਿੰਘ ਸੰਧੂ, ਦੇਵ ਸ਼ਰਮਾ, ਕੁਲਦੀਪ ਸਿੰਘ, ਕਿਰਪਾਲ ਸਿੰਘ, ਗੁਰਜਿੰਦਰ ਕਾਲਾ, ਲਲਿਤ ਭਾਖਰ, ਅਮਰਜੀਤ ਸਿੰਘ ਜਾਗਦੇ ਰਹੋ, ਬਲਦੇਵ ਸਿੰਘ ਅਬਦੁਲਪੁਰ, ਬੇਅੰਤ ਸਿੰਘ, ਦਲਜੀਤ ਸਿੰਘ ਰਸੂਲਪੁਰ, ਗੁਰਪ੍ਰੀਤ ਸਿੰਘ ਡਡੋਆ, ਰਣਜੀਤ ਸਿੰਘ ਅÏਝਾ ਅਤੇ ਕੁਲਵਿੰਦਰ ਸਿੰਘ ਸ਼ੰਕਰਪੁਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੈਰੀ ਬੜਿੰਗ ਨੇ ਅਮਲੋਹ ਕੰਨਿਆ ਸਕੂਲ 'ਚ ਮਾਪੇ ਅਧਿਆਪਕ ਮਿਲਣੀ ਵਿਚ ਕੀਤੀ ਸ਼ਿਰਕਤ ਅਗਲੀ ਖ਼ਬਰ ਡੀ.ਈ.ਓ. ਐਲੀਮੈਂਟਰੀ ਪਟਿਆਲਾ ਵਲੋਂ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ 'ਚ ਦਾਖ਼ਲ ਕਰਵਾਉਣ ਦੀ ਅਪੀਲ
Ad Position 24