08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਪੰਜਾਬੀ 'ਵਰਸਿਟੀ ਵਿਖੇ ਕੀਰਤਨ ਦਰਬਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 21-12-2025
ਪਟਿਆਲਾ, 20 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸ਼ਹੀਦ ਭਗਤ ਸਿੰਘ ਹੋਸਟਲ ਵਿਖੇ ਸਮੂਹ ਵਿਦਿਆਰਥੀਆਂ ਦੇ ਸਹਿਯੋਗ ਨਾਲ ਵਾਰਡਨ ਡਾ. ਰਾਜੀਵ ਮੱਲ ਦੀ ਅਗਵਾਈ ਵਿਚ ਸਾਹਿਬਜ਼ਾਦਿਆਂ ਦੀ ਅਣਮੁੱਲੀ ਸ਼ਹਾਦਤ ਨੂੰ ਸਮਰਪਿਤ ਚੌਥਾ ਸਾਲਾਨਾ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਪ੍ਰੋਗਰਾਮ ਦੌਰਾਨ ਰਾਗੀ ਭਾਈ ਜਸ਼ਨਪ੍ਰੀਤ ਸਿੰਘ (ਗੁਰਮਤਿ ਸੰਗੀਤ ਵਿਭਾਗ) ਦੁਆਰਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਕੀਰਤਨ ਦਰਬਾਰ ਵਿਚ ਪੰਜਾਬੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਵਾਰਡਨਾਂ ਦੁਆਰਾ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ, ਜਿਸ ਵਿਚ ਡੀਨ ਵਿਦਿਆਰਥੀ ਭਲਾਈ ਪ੍ਰੋ. ਮਮਤਾ ਸ਼ਰਮਾ, ਪ੍ਰੋਵੋਸਟ ਲੜਕੇ ਡਾ. ਸੁਖਵਿੰਦਰ ਸਿੰਘ ਸਰਾਂ, ਪ੍ਰੋਵੋਸਟ ਲੜਕੀਆਂ ਡਾ. ਜਗਪ੍ਰੀਤ ਕੌਰ, ਸੀਨੀਅਰ ਵਾਰਡਨ ਹੋਮੀ ਭਾਬਾ ਹੋਸਟਲ ਡਾ. ਸਿਮਰਨਜੀਤ ਸਿੰਘ, ਵਾਰਡਨ ਭਗਤ ਪੂਰਨ ਸਿੰਘ ਹੋਸਟਲ ਡਾ. ਜਸਵਿੰਦਰ ਸਿੰਘ ਅਤੇ ਵਾਰਡਨ ਭਾਈ ਵੀਰ ਸਿੰਘ ਹੋਸਟਲ ਡਾ. ਹਰਜਿੰਦਰ ਸਿੰਘ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ 'ਵਰਸਿਟੀ ਵਿਖੇ ਜ਼ਿਲ੍ਹਾ ਪੱਧਰੀ' ਯੂਥ ਪਾਰਲੀਮੈਂਟ ਕਰਵਾਈ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਚਿੱਤਰ ਸਿੰਘ ਦਾ ਕੀਤਾ ਸਨਮਾਨ
Ad Position 24