08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਪੰਜਾਬੀ 'ਵਰਸਿਟੀ ਵਿਖੇ ਜ਼ਿਲ੍ਹਾ ਪੱਧਰੀ' ਯੂਥ ਪਾਰਲੀਮੈਂਟ ਕਰਵਾਈ

Ad Position 21
No active advertisement
ਅਜੀਤ ਡੈਸਕ 21-12-2025
ਪਟਿਆਲਾ, 20 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਜ਼ਿਲ੍ਹਾ ਪੱਧਰੀ 'ਯੂਥ ਪਾਰਲੀਮੈਂਟ' ਕਰਵਾਈ ਗਈ¢ ਐੱਨ.ਐੱਸ.ਐੱਸ. ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਦੱਸਿਆ ਕਿ ਇਹ ਪ੍ਰੋਗਰਾਮ ਭਾਰਤ ਸਰਕਾਰ ਦੇ ਯੁਵਕ ਅਤੇ ਖੇਡ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਇਆ ਗਿਆ¢ ਇਸ ਪ੍ਰੋਗਰਾਮ ਵਿਚ ਐੱਨ.ਐੱਸ.ਐੱਸ. ਵਿਭਾਗ ਰੀਜਨਲ ਡਾਇਰੈਕਟਰ ਜੈ ਭਗਵਾਨ, ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਕੁਲਵਿੰਦਰ ਸਿੰਘ, ਅਸਿਸਟੈਂਟ ਡਾਇਰੈਕਟਰ ਰੁਪਿੰਦਰ ਕÏਰ ਅਤੇ ਜ਼ਿਲ੍ਹਾ ਯੂਥ ਅਫ਼ਸਰ ਕਾਰਤਿਕ ਸਿੰਗਲਾ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ¢ ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੂੰ ਦਿੱਤੇ ਹੋਏ ਵਿਸ਼ੇ 'ਤੇ ਬੋਲਣ ਦਾ ਮÏਕਾ ਦਿੱਤਾ ਗਿਆ ਅਤੇ ਸਾਰੇ ਵਿਦਿਆਰਥੀਆਂ ਨੇ ਸੰਬੰਧਤ ਵਿਸ਼ੇ ਦੇ ਵੱਖ-ਵੱਖ ਪਹਿਲੂਆਂ 'ਤੇ ਆਪਣੇ ਵਿਚਾਰ ਪੇਸ਼ ਕੀਤੇ¢ ਇਨ੍ਹਾਂ ਵਿਦਿਆਰਥੀਆਂ ਵਿੱਚੋਂ ਸਰਵੋਤਮ ਦੀ ਚੋਣ ਲਈ ਵੱਖ-ਵੱਖ ਕਾਲਜਾਂ ਵਿਚੋ ਪੰਜ ਜ਼ਿਊਰੀ ਮੈਂਬਰਾਂ ਨੂੰ ਬੁਲਾਇਆ ਗਿਆ¢ ਇਨਾਂ ਭਾਗੀਦਾਰਾਂ ਵਿਚੋਂ ਚੁਣੇ ਹੋਏ 10 ਵਿਦਿਆਰਥੀ ਰਾਜ ਪੱਧਰੀ 'ਯੂਥ ਪਾਰਲੀਮੈਂਟ' ਵਿਚ ਭਾਗ ਲੈਣ ਜਾਣਗੇ¢ ਇਸ ਪ੍ਰੋਗਰਾਮ ਵਿਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ਸਿਮਰਨਜੀਤ ਸਿੰਘ ਸਿੱਧੂ, ਡਾ. ਅਭਿਨਵ ਭੰਡਾਰੀ, ਡਾ. ਚਰਨਜੀਵ ਸਰੋਆ ਅਤੇ ਡਾ. ਨਮਰਤਾ ਵਡੇਰਾ ਸਮੇਤ 48 ਵਲੰਟੀਅਰਾਂ ਵਲੋਂ ਭਾਗ ਲਿਆ ਗਿਆ¢ ਅੰਤ ਵਿਚ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਨਮਰਤਾ ਵਡੇਰਾ ਵਲੋਂ ਧੰਨਵਾਦੀ ਸ਼ਬਦ ਬੋਲੇ ਗਏ¢
Ad Position 22
No active advertisement
ਪਿਛਲੀ ਖ਼ਬਰ ਐਲੀਮੈਂਟਰੀ ਸਕੂਲ ਲੌਟ 'ਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਪ੍ਰਤਿਭਾ ਖੋਜ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪੰਜਾਬੀ 'ਵਰਸਿਟੀ ਵਿਖੇ ਕੀਰਤਨ ਦਰਬਾਰ ਕਰਵਾਇਆ
Ad Position 24