08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਐਲੀਮੈਂਟਰੀ ਸਕੂਲ ਲੌਟ 'ਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਪ੍ਰਤਿਭਾ ਖੋਜ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 21-12-2025
ਭਾਦਸੋਂ, 20 ਦਸੰਬਰ (ਪ੍ਰਦੀਪ ਦੰਦਰਾਲਾ)-ਸਰਕਾਰੀ ਐਲੀਮੈਂਟਰੀ ਸਕੂਲ ਲੌਟ ਵਿਖੇ ਬਲਾਕ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਪ੍ਰਤਿਭਾ ਖੋਜ਼ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਬਲਾਕ ਭਾਦਸੋਂ-2 ਦੇ ਵੱਖ-ਵੱਖ ਸਕੂਲਾਂ ਤੋਂ ਆਏ ਸੀ. ਡਬਲਯੂ.ਅ ੈੱਸ. ਐੱਨ. ਬੱਚਿਆਂ ਨੇ ਆਪਣੀਆਂ ਪੇਸ਼ਕਾਰੀਆਂ ਕੀਤੀਆਂ | ਪ੍ਰੋਗਰਾਮ ਵਿਚ ਬੋਲਦਿਆਂ ਬਲਾਕ ਸਿੱਖਿਆ ਅਫਸਰ ਭਾਦਸੋਂ-2 ਜਗਜੀਤ ਸਿੰਘ ਨੌਹਰਾ ਨੇ ਬੱਚਿਆਂ ਦੇ ਮਾਪਿਆਂ ਨੂੰ ਸਰਕਾਰ ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਸੰਬੰਧੀ ਜਾਗਰੂਕ ਕੀਤਾ ਅਤੇ ਸਰਕਾਰੀ ਸਕੂਲਾਂ ਵਿਚ ਵੱਧ ਤੋਂ ਵੱਧ ਬੱਚੇ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ | ਸਰਪੰਚ ਬਲਕਾਰ ਸਿੰਘ ਲੌਟ ਵਲੋਂ ਪੇਸ਼ਕਾਰੀ ਕਰਨ ਵਾਲੇ ਬੱਚਿਆਂ ਨੂੰ 500-500 ਰੁਪਏ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਅਤੇ ਬਲਾਕ ਸਿੱਖਿਆ ਅਫ਼ਸਰ ਭਾਦਸੋਂ ਜਗਜੀਤ ਸਿੰਘ ਨੌਹਰਾ ਨੇ ਬੱਚਿਆਂ ਨੂੰ ਸਟੇਸ਼ਨਰੀ ਵੰਡ ਕੇ ਹੋਂਸਲਾ ਅਫਜ਼ਾਈ ਕੀਤੀ | ਸਟੇਜ ਸਕੱਤਰ ਦੀ ਭੂਮਿਕਾ ਗੁਰਮੀਤ ਸਿੰਘ ਨਿਰਮਾਣ ਨੇ ਨਿਭਾਈ | ਇਸ ਪ੍ਰੋਗਰਾਮ ਵਿਚ ਪਹੁੰਚੀਆਂ ਸ਼ਖਸੀਅਤਾਂ ਦਾ ਰੁਪਿੰਦਰ ਪਾਲ ਸਿੰਘ ਨੇ ਧੰਨਵਾਦ ਕੀਤਾ | ਇਸ ਮੌਕੇ ਪੰਚ ਮੱਘਰ ਸਿੰਘ, ਲਵਪ੍ਰੀਤ ਸਿੰਘ ਪੰਚ, ਗੰਗਾ ਰਾਮ, ਕਿ੍ਸ਼ਨ ਸਿੰਘ, ਗੁਰਜੰਟ ਸਿੰਘ, ਗੁਰਦੀਪ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਪਰਮਜੀਤ ਕੌਰ, ਸਮੂਹ, ਸੀ.ਐਚ.ਟੀ. ਜਸਪਾਲ ਸਿੰਘ ਚਹਿਲ, ਰਮਨਜੀਤ ਕੌਰ ਅੱਡਾ ਸਹੌਲੀ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ, ਪਰਮਜੀਤ ਸਿੰਘ ਜੱਸੋਮਾਜਰਾ, ਆਈ.ਈ.ਆਰ.ਟੀ. ਰਾਜੀਵ ਸ਼ਰਮਾ, ਬਲਬੀਰ ਸਿੰਘ, ਕਮਲ ਸ਼ਰਮਾ, ਰੁਪਿੰਦਰ ਪਾਲ ਸਿੰਘ, ਮਨਪ੍ਰੀਤ ਸਿੰਘ, ਨਰਿੰਦਰ ਸਿੰਘ, ਰਮਨੀਕ ਕੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀ ਬੈਠਕ ਹੋਈ ਅਗਲੀ ਖ਼ਬਰ ਪੰਜਾਬੀ 'ਵਰਸਿਟੀ ਵਿਖੇ ਜ਼ਿਲ੍ਹਾ ਪੱਧਰੀ' ਯੂਥ ਪਾਰਲੀਮੈਂਟ ਕਰਵਾਈ
Ad Position 24