ਪਟਿਆਲਾ, 20 ਦਸੰਬਰ (ਗੁਰਵਿੰਦਰ ਸਿੰਘ ਔਲਖ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨਜ ਜੱਜ, ਪਟਿਆਲਾ ਅਵਤਾਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਅਮਨਦੀਪ ਕੰਬੋਜ਼ ਵਲੋਂ ਜ਼ਿਲ੍ਹਾ ਪਟਿਆਲਾ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ¢ ਇਸੇ ਤਹਿਤ ਨÏਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਖ-ਵੱਖ ਪਿੰਡਾ, ਸਕੂਲਾਂ, ਸਿਵਲ ਹਸਪਤਾਲ, ਨਸ਼ਾ ਛੁਡਾਊ ਕੇਂਦਰ, ਮੁੜ ਵਸੇਬਾ ਕੇਂਦਰ, ਕੇਂਦਰੀ ਜੇਲ੍ਹ, ਪਟਿਆਲਾ ਅਤੇ ਸਾਂਝ ਕੇਂਦਰਾਂ ਵਿੱਚ ਖੋਲੇ ਗਏ ਲੀਗਲ ਏਡ ਕਲੀਨਿਕਾਂ ਵਿਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ¢ ਇਸ ਮÏਕੇ ਪੈਨਲ ਐਡਵੋਕੇਟਾਂ ਵਲੋਂ ਨÏਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ, ਤਾਂ ਜੋ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ¢ ਇਸ ਤੋਂ ਇਲਾਵਾ ਇਕ ਹੋਰ ਮੁਹਿੰਮ ਬਾਲ ਵਿਆਹ ਮੁਕਤ ਭਾਰਤ ਅਤੇ ਮਨੁੱਖੀ ਰੋਗ-ਪ੍ਰਤੀਰੋਧੀ ਪ੍ਰਣਾਲੀ ਦਾ ਰੋਗ (ਐੱਚ.ਆਈ.ਵੀ. ਏਡਜ਼ ਕੰਪੇਨ) ਸਬੰਧੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਦੱਸਿਆ ਗਿਆ ਕਿ ਨਸ਼ੇ ਦੇ ਸੇਵਨ ਨਾਲ ਮਨੁੱਖੀ ਜੀਵਨ ਬਰਬਾਦ ਹੋ ਜਾਂਦਾ ਹੈ ਤੇ ਘਰ ਵਿਚ ਅਸ਼ਾਂਤੀ ਪੈਦਾ ਹੁੰਦੀ ਹੈ¢ ਇਸ ਦÏਰਾਨ ਨਾਲਸਾ (ਡਰੱਗ ਜਾਗਰੂਕਤਾ ਅਤੇ ਤੰਦਰੁਸਤੀ ਨੈਵੀਗੇਸ਼ਲ-ਡਰੱਗ ਮੁਕਤ ਭਾਰਤ ਲਈ), ਯੋਜਨਾ 2025 ਅਤੇ ਸਿਹਤ, ਪਰਿਵਾਰਕ ਤੇ ਸਮਾਜਿਕ ਜੀਵਨ 'ਤੇ ਨਸ਼ਿਆਂ ਦਾ ਪ੍ਰਭਾਵ ਤੇ ਐੱਨ.ਡੀ.ਪੀ.ਐੱਸ. ਐਕਟ ਦੇ ਕਾਨੂੰਨੀ ਉਪਬੰਦਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਅੰਤ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵਿਚ ਕੰਮ ਕਰ ਰਹੇ ਪੈਰਾ ਲੀਗਲ ਵਲੰਟੀਅਰਜ ਵਲੋਂ ਪ੍ਰਚਾਰ ਸਮੱਗਰੀ ਵੀ ਵੰਡੀ ਗਈ¢