ਪਾਤੜਾਂ, 21 ਦਸੰਬਰ (ਗੁਰਇਕਬਾਲ ਸਿੰਘ ਖਾਲਸਾ)-ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਹਲਕਾ ਸ਼ੁਤਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਜਿੱਤੇ ਅਤੇ ਚੋਣਾਂ ਲੜਨ ਵਾਲੇ ਉਮੀਦਵਾਰਾਂ ਦਾ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਹਲਕਾ ਸਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ, ਜ਼ਿਲ੍ਹਾ ਪ੍ਰੀਸ਼ਦ ਅਤੇ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ, ਖਾਦੀ ਬੋਰਡ ਪੰਜਾਬ ਦੇ ਸਾਬਕਾ ਡਾਇਰੈਕਟਰ ਜਥੇਦਾਰ ਜੋਗਾ ਸਿੰਘ ਸਿੱਧੂ, ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਦੀਪ ਸਿੰਘ ਖਾਂਗ ਦੀ ਅਗਵਾਈ ਹੇਠ ਸਨਮਾਨ ਕੀਤਾ ਗਿਆ | ਇਸ ਮੌਕੇ ਹਾਜ਼ਰ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਨੇ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਹੋਈ ਜਿੱਤ ਨੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੀ ਨੀਂਹ ਰੱਖ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਹਨਾਂ ਚੋਣਾਂ ਵਿੱਚ ਸਾਬਤ ਕਰ ਦਿੱਤਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ ਹਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਨੇ ਕਿਹਾ ਕਿ ਹਲਕਾ ਸ਼ੁਤਰਾਣਾ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਹੋਈ ਜਿੱਤ ਤੇ ਅਕਾਲੀ ਉਮੀਦਵਾਰਾਂ ਨੂੰ ਪਈਆਂ ਵੱਡੀ ਗਿਣਤੀ ਵਿਚ ਵੋਟਾਂ ਨੇ ਸਾਬਤ ਕਰ ਦਿੱਤਾ ਹੈ ਕਿ ਹਲਕਾ ਸ਼ੁਤਰਾਣਾ ਅੰਦਰ ਆਉਂਦੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਡਟ ਕੇ ਖੜਾ ਹੈ | ਉਕਤ ਆਗੂਆਂ ਨੇ ਕਿਹਾ ਕਿ ਹਲਕਾ ਸ਼ੁਤਰਾਣਾ ਦੇ ਲੋਕਾਂ ਵੱਲੋਂ ਦਿੱਤੇ ਗਏ ਸਮਰਥਨ ਲਈ ਉਹ ਉਨ੍ਹਾਂ ਦੇ ਸਦਾ ਰਿਣੀ ਰਹਿਣਗੇ ਅਤੇ ਹਲਕਾ ਸ਼ੁਤਰਾਣਾ ਦੇ ਸਰਬਪੱਖੀ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ | ਇਸ ਮੌਕੇ ਇੱਥੇ ਖਾਦੀ ਬੋਰਡ ਪੰਜਾਬ ਦੇ ਸਾਬਕਾ ਡਾਇਰੈਕਟਰ ਜਥੇਦਾਰ ਜੋਗਾ ਸਿੰਘ ਸਿੱਧੂ, ਸੀਨੀਅਰ ਅਕਾਲੀ ਆਗੂ ਅਤੇ ਸਰਕਲ ਪ੍ਰਧਾਨ ਗੁਰਦੀਪ ਸਿੰਘ ਖਾਂਗ, ਸਰਕਲ ਪ੍ਰਧਾਨ ਜੋਗਿੰਦਰ ਸਿੰਘ ਬਾਵਾ, ਰਣਜੀਤ ਸਿੰਘ ਸ਼ਾਹੀ, ਦਲਜੀਤ ਸਿੰਘ ਗਲੋਲੀ ਮਹਿਲ ਸਿੰਘ ਗਲੋਲੀ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਦਵਿੰਦਰ ਸਿੰਘ ਸਿੱਧੂ, ਵਿਸ਼ਾਲ ਗੋਇਲ, ਕਿ੍ਸ਼ਨ ਸਿੰਘ ਦੁਗਾਲ, ਅਵਤਾਰ ਸਿੰਘ ਦੋਦੜਾ, ਸੁਖਜੀਤ ਸਿੰਘ ਬਕਰਾਹਾ, ਬਲਦੇਵ ਸਿੰਘ ਚੀਮਾ, ਸਾਹਿਬ ਸਿੰਘ ਨਨਹੇੜਾ, ਤਰਲੋਕ ਸਿੰਘ ਚੁਪਕੀ, ਜੀਤ ਸਿੰਘ ਕਲਵਾਣੂ, ਨਿਰਮਲ ਸਿੰਘ ਧੂਹੜ, ਸੁਖਵਿੰਦਰ ਸਿੰਘ ਅਰਨੋ, ਸੁਰਜੀਤ ਸਿੰਘ ਮਾਹਲ, ਸਰਵਨ ਸਿੰਘ ਗਲਾਹੜ, ਬਚਿੱਤਰ ਸਿੰਘ ਵੜੈਚ, ਨਿਧਾਨ ਸਿੰਘ ਜੇਖਰ, ਸਰਦੀਪ ਸਿੰਘ ਗਾਗਟ, ਆਤਮਾ ਸਿੰਘ ਕੁਲਾਰਾਂ, ਲਖਵਿੰਦਰ ਸਿੰਘ ਸਾਬਕਾ ਇੰਸਪੈਕਟਰ, ਗੁਰਪ੍ਰੀਤ ਸਿੰਘ ਡਰੋਲੀ, ਡਾਕਟਰ ਲਾਡੀ ਖਾਨੇਵਾਲ, ਜਗਜੀਤ ਸਿੰਘ ਗਲੌਲੀ, ਗੁਰਮੇਲ ਸਿੰਘ ਧਨੇਠਾ, ਜਨਕ ਰਾਜ ਦੇਧਣਾ,ਬੀਰਾ ਸਿੰਘ ਅਰਨੋ, ਪਰਮਜੀਤ ਕੌਰ ਕੁਲਾਰਾਂ, ਸ਼ੰਮੀ ਕੋਰ ਸਧਾਰਨਪੁਰ, ਬੂਟਾ ਸਿੰਘ ਗਲਾਹੜ, ਦਇਆ ਸਿੰਘ ਹਰਿਆਊ, ਅੰਗਰੇਜ਼ ਸਿੰਘ ਕਕਰਾਲਾ, ਜਗਤਾਰ ਸਿੰਘ ਦਫਤਰੀ ਵਾਲਾ, ਪਰਮਜੀਤ ਸਿੰਘ ਗੋਬਿੰਦਪੁਰਾ, ਕਾਲਾ ਸਿੰਘ ਮਰੋੜੀ, ਪ੍ਰਗਟ ਸਿੰਘ ਹਮਝੇੜੀ, ਲਖਵਿੰਦਰ ਸਿੰਘ ਮੌਲਵੀ ਵਾਲਾ, ਤੇਜਬੀਰ ਸਿੰਘ ਖਾਂਗ, ਕੁਲਦੀਪ ਸਿੰਘ ਢਿੱਲੋਂ, ਗੁਰਭੇਜ ਸਿੰਘ ਬਕਰਾਹਾ, ਦਲਜੀਤ ਸਿੰਘ ਸਾਗਰਾ, ਕੁਲਬੀਰ ਸਿੰਘ ਗਲੋਲੀ, ਜਗਦੇਵ ਸਿੰਘ ਸਰਪੰਚ, ਮਨਜੀਤ ਸਿੰਘ ਲਾਲਵਾ, ਬਿੱਟੂ ਠਰੂਆ, ਕਰਨੈਲ ਸਿੰਘ ਸਾਬਕਾ ਸਰਪੰਚ, ਕੁਲਦੀਪ ਸਿੰਘ ਸਾਬਕਾ ਸਰਪੰਚ, ਗਗਨ ਬਾਵਾ ਪਾਤੜਾ, ਸਤਨਾਮ ਸਿੰਘ ਧੂਹੜ, ਹਰਨੇਕ ਸਿੰਘ ਬਹਿਰ ਸਾਹਿਬ, ਸੁਖਵਿੰਦਰ ਸਿੰਘ ਜਹਾਂਗੀਰ ਸਰਕਲ ਪ੍ਰਧਾਨ ਸਰਕਲ ਅਰਨੋਂ, ਜਸਕਰਨ ਸਿੰਘ ਗਲੋਲੀ, ਮਨਜੀਤ ਸਿੰਘ ਸ਼ੇਰਗੜ, ਗੁਰਮੀਤ ਸਿੰਘ ਸ਼ੇਰਗੜ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |