15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਕੁੱਟਮਾਰ ਕਰਨ ਦੇ ਦੋਸ਼ 'ਚ ਪਰਚਾ ਦਰਜ

Ad Position 21
No active advertisement
ਅਜੀਤ ਡੈਸਕ 22-12-2025

ਰਾਜਪੁਰਾ, 21 ਦਸੰਬਰ (ਰਣਜੀਤ ਸਿੰਘ)- ਸਿਟੀ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ 'ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਜੱਜਬੀਰ ਸਿੰਘ ਪੁੱਤਰ ਪਰਮਿੰਦਰ ਸਿੰਘ ਵਾਸੀ ਰਾਜਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਬਾਜ਼ਾਰ ਵਿਚ ਦਾੜ੍ਹੀ ਕਟਵਾਉਣ ਲਈ ਗਿਆ ਸੀ | ਹਾਲੇ ਉਹ ਦੁਕਾਨ ਦੇ ਬਾਹਰ ਹੀ ਖੜ੍ਹਾ ਸੀ ਤਾਂ ਇੰਨੇ ਚਿਰ ਵਿਚ 8-9 ਵਿਅਕਤੀ ਮੋਟਰਸਾਈਕਲ ਤੇ ਬਲੈਰੋ ਗੱਡੀ ਵਿਚ ਸਵਾਰ ਹੋ ਕੇ ਆਏ ਤੇ ਉਨ੍ਹਾਂ ਨੇ ਮੁੱਦਈ 'ਤੇ ਵਾਰ ਕਰਨੇ ਸ਼ੁਰੂ ਕਰ ਦਿਤੇ | ਮੁੱਦਈ ਭੱਜ ਕੇ ਇਕ ਦੁਕਾਨ 'ਚ ਵੜ ਗਿਆ ਤਾਂ ਉਨ੍ਹਾਂ ਨੇ ਦੁਕਾਨ ਦੇ ਸ਼ੀਸ਼ੇ ਤੋੜ ਦਿਤੇ ਤੇ ਕਿਰਪਾਨਾਂ ਨਾਲ ਮੁੱਦਈ 'ਤੇ ਵਾਰ ਕੀਤੇ | ਜਦੋਂ ਗੁਰਵਿੰਦਰ ਸਿੰਘ ਦੁਕਾਨ ਵਿਚ ਕੰਮ ਕਰਨ ਵਾਲੇ ਵਿਅਕਤੀ ਨੇ ਛੁਡਵਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੀ ਵੀ ਕੁੱਟਮਾਰ ਕੀਤੀ ਤੇ ਮੌਕੇ ਤੋਂ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ | ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਭਗਤ ਸਿੰਘ, ਹਰਿੰਦਰ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ ਤੇ ਸਹਿਜਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੈਦਲ ਯਾਤਰਾ 23 ਨੂੰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਤੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਜਿੱਤੇ ਉਮੀਦਵਾਰਾਂ ਦਾ ਬ...
Ad Position 24