15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੈਦਲ ਯਾਤਰਾ 23 ਨੂੰ

Ad Position 21
No active advertisement
ਅਜੀਤ ਡੈਸਕ 22-12-2025

ਦੇਵੀਗੜ੍ਹ, 21 ਦਸੰਬਰ (ਰਾਜਿੰਦਰ ਸਿੰਘ ਮੌਜੀ)-ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਦੇਵੀਗੜ੍ਹ ਤੋਂ 21ਵੀਂ ਪੈਦਲ ਯਾਤਰਾ 23 ਦਸੰਬਰ ਨੂੰ ਰਵਾਨਾ ਹੋਵੇਗੀ | ਜਾਣਕਾਰੀ ਦਿੰਦਿਆਂ ਮਾਤਾ ਗੁਜਰੀ ਜੀ ਸੇਵਾ ਦਲ ਅੱਡਾ ਦੇਵੀਗੜ੍ਹ ਦੇ ਮੁੱਖ ਸੇਵਾਦਾਰ ਦਲੇਰ ਸਿੰਘ ਦੇਵੀਗੜ੍ਹ ਨੇ ਦੱਸਿਆ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਦੇਵੀਗੜ੍ਹ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਜੀ ਤੱਕ ਪੈਦਲ ਯਾਤਰਾ 23 ਦਸੰਬਰ ਨੂੰ ਸਵੇਰੇ 9 ਵਜੇ ਰਵਾਨਾ ਹੋਵੇਗੀ | ਉਨ੍ਹਾਂ ਦੱਸਿਆ ਕਿ 23 ਦਸੰਬਰ ਦੀ ਰਾਤ ਨੂੰ ਗੁਰਦੁਆਰਾ ਤੋਖਾ ਸਾਹਿਬ ਫੱਗਣਮਾਜਰਾ ਵਿਖੇ ਵਿਸ਼ਰਾਮ ਕੀਤਾ ਜਾਵੇਗਾ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ 23 ਦਸੰਬਰ ਨੂੰ ਸਵੇਰੇ ਸੰਗਤ 8 ਵਜੇ ਗੁਰਦੁਆਰਾ ਸਿੰਘ ਸਭਾ ਦੇਵੀਗੜ੍ਹ ਵਿਖੇ ਪਹੁੰਚਣ ਦੀ ਕਿਰਪਾਲਤਾ ਕਰੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ <br/> ਅਗਲੀ ਖ਼ਬਰ ਕੁੱਟਮਾਰ ਕਰਨ ਦੇ ਦੋਸ਼ 'ਚ ਪਰਚਾ ਦਰਜ
Ad Position 24