14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਬਲਾਕ ਭੁੱਨਰਹੇੜੀ ਦੀ ਨਵੀਂ ਟੀਮ ਗਠਿਤ <br/>

Ad Position 21
No active advertisement
ਅਜੀਤ ਡੈਸਕ 22-12-2025
ਭੁੱਨਰਹੇੜੀ , 21 ਦਸੰਬਰ (ਧਨਵੰਤ ਸਿੰਘ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਭੁੱਨਰਹੇੜੀ ਬਲਾਕ ਦੀ ਮੀਟਿੰਗ ਹੋਈ | ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਦਰਸ਼ਨ ਪਾਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਨਵੇਂ ਚੁਣੇ ਗਏ ਜਨਰਲ ਸਕੱਤਰ ਸ਼ੀਸ਼ਪਾਲ ਭੁੱਨਰਹੇੜੀ ਅਤੇ ਪ੍ਰੈਸ ਸਕੱਤਰ ਲਖਵਿੰਦਰ ਸਿੰਘ ਸ਼ਾਸਤਰੀ ਨੇ ਦੱਸਿਆ ਕਿ ਡਾ. ਦਰਸ਼ਨ ਪਾਲ ਨੇ ਪਹਿਲਾ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਅਤੇ ਕੌਮੀ ਇਨਸਾਫ ਮੋਰਚੇ ਵਲੋਂ ਉਲੀਕੇ ਪ੍ਰੋਗਰਾਮਾਂ ਜਾਣੂੰ ਕਰਵਾਇਆ ਹੈ | ਕ੍ਰਾਂਤੀਕਾਰੀ ਕਿਸਾਨ ਯੂਨੀਅਨ ਆਗੂਆਂ ਵਲੋਂ ਕਿਸਾਨਾਂ ਨੇ ਹੱਥ ਖੜੇ ਕਰਕੇ ਸਹਿਮਤੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਯੂਨੀਅਨ ਦੇ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਅਤੇ ਕੌਮੀ ਇਨਸਾਫ ਮੋਰਚੇ ਦੇ ਪ੍ਰੋਗਰਾਮਾਂ ਵਿਚ ਵੱਧ ਤੋਂ ਵੱਧ ਸ਼ਾਮਿਲ ਹੋਣਗੇ | ਜਿਨਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਅਤੇ 26 ਜਨਵਰੀ ਨੂੰ ਕਾਲਾ ਦਿਨ ਮਨਾਉਣ ਦੇ ਪ੍ਰੋਗਰਾਮ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 16 ਜਨਵਰੀ ਨੂੰ ਬਿਜਲੀ ਸੋਧ ਬਿਲ 2025 ਨੂੰ ਰੱਦ ਕਰਾਉਣ ਲਈ ਜ਼ਿਲ੍ਹਾ ਹੈਡ ਕੁਆਟਰਾਂ ਤੇ ਲਾਏ ਜਾਣ ਵਾਲੇ ਰੋਸ ਧਰਨਿਆਂ ਅਤੇ ਮੁਜਾਰਿਆਂ ਵਿਚ ਵੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ | ਉਪਰੋਕਤ ਜਾਣਕਾਰੀਆਂ ਤੋਂ ਬਾਅਦ ਹਾਜ਼ਰ ਮੈਂਬਰਾਂ ਨੇ ਬਲਾਕ ਭੁੱਨਰਰੇੜੀ ਦੀ ਕਮੇਟੀ ਦੀ ਚੋਣ ਕੀਤੀ ਜਿਸ ਵਿਚ ਦਵਿੰਦਰ ਸਿੰਘ ਕਾਲਾ ਪੰਜੇਟਾ ਪ੍ਰਧਾਨ, ਸਤਪਾਲ ਜੀ ਮੰਜਾਲ ਸੀਨੀਅਰ ਮੀਤ ਪ੍ਰਧਾਨ ਮੀਤ, ਕਰਨਵੀਰ ਸਿੰਘ ਅਲੀਵਾਲ ਮੀਤ ਪ੍ਰਧਾਨ, ਸ਼ੀਸ਼ਪਾਲ ਭੁੱਨਰਹੇੜੀ ਜਨਰਲ ਸਕੱਤਰ, ਪ੍ਰੈਸ ਸਕੱਤਰ ਲਖਵਿੰਦਰ ਸਿੰਘ ਸਾਸਤਰੀ, ਬਲਾਕ ਖਜਾਨਚੀ ਸੋਹਣ ਸਿੰਘ ਫੌਜੀ, ਸਹਾਇਕ ਸਕੱਤਰ ਪ੍ਰਦੀਪ ਕੁਮਾਰ ਤੋ ਇਲਾਵਾ ਪ੍ਰਦੀਪ ਕੁਮਾਰ ਬਿੱਟੂ, ਨਗੇਸ਼ ਕੁਮਾਰ ਰਾਣਾ ਮੰਜਾਲ ਅਤੇ ਕੁਲਵਿੰਦਰ ਸਿੰਘ ਮਾਨ ਨੂੰ ਕਮੇਟੀ ਮੈਂਬਰ ਚੁਣਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਨੂੰ ਖ਼ਤਮ ਕਰਨ ਨਾਲ ਭਾਜਪਾ ਦਾ ਗਰੀਬ-ਮਜ਼ਦੂਰ ਵਿਰੋਧੀ ਚਿਹਰਾ ਨੰਗਾ ਹੋਇਆ-ਰਾਜਿੰਦਰ ਸਿੰਘ <br/> ਅਗਲੀ ਖ਼ਬਰ ਗੁਰਪ੍ਰੀਤ ਕੌਰ ਨੇ ਪੀ.ਸੀ.ਐਸ. ਦੀ ਪ੍ਰੀਖਿਆ ਪਾਸ ਕਰ ਇਲਾਕੇ ਦਾ ਨਾਂਅ ਕੀਤਾ ਰੌਸ਼ਨ
Ad Position 24