14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਮਨਰੇਗਾ ਨੂੰ ਖ਼ਤਮ ਕਰਨ ਨਾਲ ਭਾਜਪਾ ਦਾ ਗਰੀਬ-ਮਜ਼ਦੂਰ ਵਿਰੋਧੀ ਚਿਹਰਾ ਨੰਗਾ ਹੋਇਆ-ਰਾਜਿੰਦਰ ਸਿੰਘ <br/>

Ad Position 21
No active advertisement
ਅਜੀਤ ਡੈਸਕ 22-12-2025
ਸਮਾਣਾ, 21 ਦਸੰਬਰ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਮਨਰੇਗਾ ਨੂੰ ਖ਼ਤਮ ਕਰਕੇ ਨਵਾਂ ਕਾਨੂੰਨ ਲਿਆਉਣ ਦੀਆਂ ਕੇਂਦਰ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਹੈ ਕਿ ਇਸ ਨਾਲ ਭਾਜਪਾ ਦਾ ਗਰੀਬ ਅਤੇ ਮਜ਼ਦੂਰ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ | ਉਨ੍ਹਾਂ ਆਖਿਆ ਕਿ ਗਰੀਬ-ਮਜ਼ਦੂਰ ਵਰਗ ਲਈ ਡਾ. ਮਨਮੋੋਹਨ ਸਿੰਘ ਸਰਕਾਰ ਨੇ ਇਤਿਹਾਸਕ ਮਨਰੇਗਾ ਕਾਨੂੰਨ ਬਣਾਇਆ ਸੀ ਜਿਸ ਦਾ ਇਸ ਵਰਗ ਨੂੰ ਭਾਰੀ ਲਾਭ ਹੋਇਆ ਸੀ ਅਤੇ ਉਨ੍ਹਾਂ ਦੇ ਘਰਾਂ ਵਿਚ 'ਰੋਟੀ ਦੀ ਗਾਰੰਟੀ­' ਹੋ ਗਈ ਸੀ | ਬਲਾਕ ਸੰਮਤੀ ਵਿਚ ਜਿੱਤੇ ਬਖਸ਼ੀਸ਼ ਸਿੰਘ ਗਾਜੇਵਾਸ ਨਮਾਂਦਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਆਖਿਆ ਕਿ ਭਾਜਪਾ ਗਰੀਬ ਤੇ ਮਜ਼ਦੂਰ ਲੋਕਾਂ ਦੇ ਘਰਾਂ ਦੇ ਚੁਲ੍ਹੇ ਬੁਝਾਉਣ 'ਤੇ ਤੁਲੀ ਹੋਈ ਹੈ | ਕਾਂਗਰਸ ਰਾਹੁਲ ਗਾਂਧੀ ਦੀ ਅਗਵਾਈ ਵਿਚ ਭਾਜਪਾ ਦੀ ਹਰ ਚਾਲ ਦਾ ਡੱਟ ਕੇ ਮੁਕਾਬਲਾ ਕਰੇਗੀ | ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਜੁਝਾਰੂ ਵਰਕਰਾਂ ਨੇ ਪ੍ਰਸ਼ਾਸ਼ਨ ਅਤੇ ਸਰਕਾਰੀ ਦੀ ਧੱਕੇਸ਼ਾਹੀ ਵਿਰੁੱਧ ਡੱਟ ਕੇ ਚੋਣ ਲਈ ਹੈ | ਉਨ੍ਹਾਂ ਦੀ ਮਿਹਨਤ 2027 ਵਿਚ ਪੰਜਾਬ 'ਚ ਕਾਂਗਰਸ ਦੀ ਸਰਕਾਰ ਸਥਾਪਿਤ ਕਰਨ ਵਿਚ ਕਾਰਗਰ ਸਾਬਤ ਹੋਵੇਗੀ | ਇਸ ਤੋਂ ਪਹਿਲਾਂ ਪਿੰਡ ਪੁੱਜਣ 'ਤੇ ਸਾਬਕਾ ਵਿਧਾਇਕ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਕਾਂਗਰਸ ਦੇ ਕਈ ਲੀਡਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ 'ਜੀ ਰਾਮ ਜੀ' ਸਕੀਮ 'ਤੇ ਮੁੜ ਵਿਚਾਰ ਕਰੇ-ਪ੍ਰੋ. ਚੰਦੂਮਾਜਰਾ <br/> ਅਗਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਬਲਾਕ ਭੁੱਨਰਹੇੜੀ ਦੀ ਨਵੀਂ ਟੀਮ ਗਠਿਤ <br/>
Ad Position 24