13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਡੀ.ਟੀ.ਐਫ਼. ਵਜ਼ੀਫ਼ਾ ਪ੍ਰੀਖਿਆ ਕਰਵਾਈ <br/>

Ad Position 21
No active advertisement
ਅਜੀਤ ਡੈਸਕ 22-12-2025
ਪਟਿਆਲਾ, 21 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਸਲਾਨਾ ਵਜ਼ੀਫ਼ਾ ਪ੍ਰੀਖਿਆ ਕਰਵਾਈ ਗਈ | ਵਜ਼ੀਫ਼ਾ ਪ੍ਰੀਖਿਆ ਦੇ ਕਨਵੀਨਰ ਤਰਸੇਮ ਲਾਲ ਨੇ ਦੱਸਿਆ ਕਿ ਵਜ਼ੀਫਾ ਪ੍ਰੀਖਿਆ ਵਿਚ ਇਸ ਵਾਰ ਪੰਜਵੀਂ, ਅੱਠਵੀਂ ਤੇ ਦਸਵੀਂ ਜਮਾਤ ਦੇ 500 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ | ਵਜ਼ੀਫ਼ਾ ਪ੍ਰੀਖਿਆ ਲਈ ਪਟਿਆਲਾ ਅਤੇ ਨਾਭਾ ਵਿਖੇ ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ | ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਕਨਵੀਨਰ ਤਲਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਪ੍ਰੀਖਿਆ ਦਾ ਮੰਤਵ ਵਿਦਿਆਰਥੀਆਂ ਵਿਚ ਨਕਲ ਰਹਿਤ ਪ੍ਰੀਖਿਆਵਾਂ ਦੇਣ ਦੀ ਭਾਵਨਾ ਪੈਦਾ ਕਰਨਾ, ਵਿਦਿਆਰਥੀਆਂ ਦੇ ਸ਼ਖਸ਼ੀਅਤ ਵਿਕਾਸ ਵਿੱਚ ਵਾਧਾ ਕਰਨਾ, ਵਿਦਿਆਰਥੀਆਂ ਵਿਚ ਵਿਗਿਆਨਕ ਸੋਚ ਪੈਦਾ ਕਰਨਾ, ਵਿਦਿਆਰਥੀਆਂ ਨੂੰ ਮਹਾਨ ਸ਼ਖਸ਼ੀਅਤਾਂ ਦੀਆਂ ਜੀਵਨੀਆਂ ਤੋਂ ਸਿੱਖਿਆ ਲੈਣ ਦੀ ਭਾਵਨਾ ਪੈਦਾ ਕਰਨ ਆਦਿ ਮੰਤਵ ਲਈ ਸਮਰਪਿਤ ਹੈ | ਇਹ ਸਮੇਂ ਜਸਵਿੰਦਰ ਸਿੰਘ ਬਲਾਕ ਪ੍ਰਾਇਮਰੀ ਅਫ਼ਸਰ ਪਟਿਆਲਾ-3 ਨੇ ਵਜ਼ੀਫ਼ਾ ਪ੍ਰੀਖਿਆ ਵਿਚ ਭਰਪੂਰ ਸਹਿਯੋਗ ਦਿੱਤਾ ਤੇ ਪਹਿਲ ਕਦਮੀ ਦਿਖਾਈ, ਤਾਂ ਜੋ ਨਕਲ ਰਹਿਤ ਪ੍ਰੀਖਿਆਵਾਂ ਵਿੱਚ ਵੱਧ ਤੋਂ ਵੱਧ ਬੱਚਿਆਂ ਦੀ ਭਾਗੀਦਾਰੀ ਕਰਵਾ ਕੇ, ਬੱਚਿਆਂ ਨੂੰ ਭਵਿੱਖ ਦੀਆਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾ ਸਕੇ | ਇਸ ਤੋਂ ਇਲਾਵਾ ਅਕਸ਼ੈ ਖਨੌਰੀ ਕਨਵੀਨਰ ਸ਼ਹੀਦ ਕਰਤਾਰ ਸਿੰਘ ਸਰਾਭਾ ਵੈਲਫੇਅਰ ਸੋਸਾਇਟੀ ਵੱਲੋਂ ਪੂਰੀ ਟੀਮ ਨੇ ਸਹਿਯੋਗ ਤੇ ਸੌ ਤੋਂ ਵਧੇਰੇ ਵਿਦਿਆਰਥੀਆਂ ਦੀ ਭਾਗੀਦਾਰੀ ਕਰਵਾਈ | ਇਸ ਸਮੇਂ ਕੁਲਦੀਪ ਸਿੰਘ ਨੌਹਰਾ, ਰਜਿੰਦਰ ਸਿੰਘ ਅਲੌਹਰਾਂ ਕਲਾਂ, ਗੁਰਪ੍ਰੀਤ ਸਿੰਘ ਅਭੈਪੁਰ, ਰਮਨ ਕੁਮਾਰ ਗਦਾਇਆ, ਅੱਛਰ ਕੁਮਾਰ ਨਾਭਾ ਕੈਂਟ, ਸੱਤਪਾਲ ਸਿੰਘ ਘਣੀਵਾਲ, ਸਪਨਾ ਸ਼ਰਮਾ ਧੰਗੇੜਾ, ਬਲਜੀਤ ਸਿੰਘ ਅਲੌਹਰਾਂ ਖੁਰਦ ਆਦਿ ਅਧਿਆਪਕ ਪ੍ਰੀਖਿਆ ਵਿਚ ਵਿਦਿਆਰਥੀਆਂ ਸਮੇਂਤ ਸ਼ਾਮਲ ਸਨ | ਪਟਿਆਲਾ ਵਿਚ 250 ਵਿਦਿਆਰਥੀਆਂ ਨੇ ਭਾਗ ਲਿਆ ਇੱਥੇ ਇੰਦਰਪਾਲ ਸਿੰਘ, ਤਰਸੇਮ ਸਿੰਘ, ਜਸਪ੍ਰੀਤ ਕੌਰ, ਹਰਪ੍ਰੀਤ ਸਿੰਘ, ਦਰਸ਼ਨ ਕੌਰ, ਸੁਖਦੀਪ ਕੌਰ, ਭਿੰਦਰ ਕੌਰ, ਕੁਲਵਿੰਦਰ ਸਿੰਘ, ਅਮਰਜੀਤ ਸਿੰਘ, ਹਰਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਛੁੱਟੀ ਵਾਲੇ ਦਿਨ ਠੰਢ ਵਿੱਚ ਡਿਊਟੀ ਦਿੱਤੀ | ਸਥਾਨਕ ਸਕੂਲ ਦੀ ਸੈਂਟਰ ਹੈਡ ਟੀਚਰ ਜਸਪ੍ਰੀਤ ਕੌਰ ਨੇ ਸਮੁੱਚੇ ਪ੍ਰਬੰਧਾ ਨੂੰ ਬਹੁਤ ਹੀ ਵਧੀਆ ਢੰਗ ਨਾਲ ਨਿਭਾਇਆ | ਸਮੁੱਚਾ ਉਪਰਾਲਾ ਬਹੁਤ ਸ਼ਲਾਘਾ ਭਰਪੂਰ ਰਿਹਾ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'ਆਪ' ਦੀ ਜਿੱਤ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ-ਵਿਧਾਇਕ ਜੌੜਾਮਾਜਰਾ... ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਦੇ ਸਾਬਕਾ ਵਿਦਿਆਰਥੀਆਂ ਵਲੋਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ <br/>
Ad Position 24