ਪਟਿਆਲਾ, 22 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕÏਰ ਦੀ ਅਗਵਾਈ ਹੇਠ 'ਬੇਟੀ ਬਚਾਓ ਬੇਟੀ ਪੜ੍ਹਾਓ' ਸਕੀਮ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਕਰਵਾਈ ਗਈ¢ ਮੀਟਿੰਗ ਦÏਰਾਨ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ¢ ਏ. ਡੀ. ਸੀ. ਨੇ ਮੀਟਿੰਗ 'ਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਐਨ.ਜੀ.ਓਜ਼ ਨਾਲ ਤਾਲਮੇਲ ਕਰਕੇ ਲੋੜਵੰਦ ਬੱਚਿਆਂ ਨੂੰ ਸਾਈਕਲਾਂ, ਸਟੇਸ਼ਨਰੀ ਤੇ ਹੋਰ ਜ਼ਰੂਰੀ ਸਮੱਗਰੀ ਮੁਹੱਈਆ ਕਰਵਾਉਣ ਲਈ ਨਿਰਦੇਸ਼ ਦਿੱਤੇ¢ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦੇਣ ਲਈ ਕਿਹਾ ਗਿਆ¢ ਇਸ ਯੋਜਨਾ ਤਹਿਤ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਤੋਂ ਇਲਾਵਾ ਆਂਗਨਵਾੜੀ ਵਰਕਰਜ਼ ਅਤੇ ਆਸ਼ਾ ਵਰਕਰਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ¢ ਮੀਟਿੰਗ ਦÏਰਾਨ ਧੀਆਂ ਦੀ ਲੋਹੜੀ ਮਨਾਉਣ ਸੰਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਸ ਨੂੰ ਸਮਾਜ ਵਿਚ ਬੇਟੀ ਬਚਾਓ ਅਤੇ ਬੇਟੀ ਪੜ੍ਹਾਓ ਦਾ ਸੰਦੇਸ਼ ਦੇਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣ 'ਤੇ ਸਹਿਮਤੀ ਬਣਾਈ ਗਈ¢ ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਆਪਸੀ ਸਹਿਯੋਗ ਨਾਲ ਕੰਮ ਕਰਦੇ ਹੋਏ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਦੀ ਅਪੀਲ ਕੀਤੀ¢ਇਸ ਮÏਕੇ ਜ਼ਿਲਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ, ਸਿਵਲ ਸਰਜਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸੀਨੀਅਰ ਕਪਤਾਨ ਪੁਲਿਸ, ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਮÏਜੂਦ ਸਨ¢