16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਬਾਬਾ ਗੁਰਬਚਨ ਸਿੰਘ ਕਾਲੀ ਕੰਬਲੀ ਵਾਲਿਆਂ ਦੀ 25ਵੀਂ ਬਰਸੀ ਮੌਕੇ ਗੁਰਮਤਿ ਸਮਾਗਮ

Ad Position 21
repet_subhas-goyals [Copy P29]
ਬਾਬਾ ਗੁਰਬਚਨ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਬਰਸੀ ਮੌਕੇ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲੇ ਨਵੇਂ ਸਾਲ 2026 ਦਾ ਕੈਲੰਡਰ ਜਾਰੀ ਕਰਦੇ ਹੋਏ, ਨਾਲ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਤੇ ਧਾਰਮਿਕ ਸ਼ਖ਼ਸੀਅਤਾਂ | ਅਜੀਤ ਤਸਵੀਰ <br/> 23-12-2025
ਪਟਿਆਲਾ, 22 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸੱਚਖੰਡ ਵਾਸੀ ਬਾਬਾ ਗੁਰਬਚਨ ਸਿੰਘ ਕਾਲੀ ਕੰਬਲੀ ਵਾਲਿਆਂ 25ਵੀਂ ਬਰਸੀ ਮੌਕੇ ਗੁਰਦੁਆਰਾ ਸਾਹਿਬ ਸੰਤ ਕੰਬਲੀ ਵਾਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਤੇ ਭਾਈ ਗੁਰਦੀਪ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਸਭ ਨੂੰ ਜੀ ਆਇਆ ਆਖਿਆ | ਸੱਚਖੰਡ ਵਾਸੀ ਬਾਬਾ ਗੁਰਬਚਨ ਸਿੰਘ ਵਲੋਂ ਵਿਖਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੰਦਿਆਂ ਆਖਿਆ ਕਿ ਅੱਜ ਲੋੜ ਹੈ ਕਿ ਮਾਨਵਤਾ ਦੇ ਕਲਿਆਣ ਲਈ ਸੰਤਾਂ ਵਲੋਂ ਦਿਖਾਏ ਰਾਹ 'ਤੇ ਚੱਲ ਕੇ ਗੁਰੂ ਮਾਰਗ ਦਾ ਪਾਂਧੀ ਬਣਿਆ ਜਾਵੇ | ਉਨ੍ਹਾਂ ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਨੂੰ ਵੀ ਸ਼ਰਧਾ ਸਤਿਕਾਰ ਭੇਟ ਕੀਤਾ | ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਸਮੇਤ ਵੱਡੀ ਗਿਣਤੀ 'ਚ ਵੱਖ-ਵੱਖ ਧਾਰਮਿਕ ਸ਼ਖ਼ਸਤੀਆਂ ਵਲੋਂ ਬਾਬਾ ਗੁਰਬਚਨ ਸਿੰਘ ਕਾਲੀ ਕੰਬਲੀ ਵਾਲਿਆਂ ਨੂੰ ਸਮਰਪਿਤ ਨਵੇਂ ਸਾਲ 2026 ਦਾ ਸਾਲਾਨਾ ਕੈਲੰਡਰ ਵੀ ਜਾਰੀ ਕੀਤਾ | ਇਸ ਮੌਕੇ ਭਾਈ ਗੁਰਦੀਪ ਸਿੰਘ ਨੇ ਆਖਿਆ ਕਿ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਸਾਰਿਆਂ ਨੂੰ ਜਬਰ ਤੇ ਜ਼ੁਲਮ ਦੇ ਖ਼ਿਲਾਫ਼ ਲਾਮਬੰਦ ਹੋਣ ਅਤੇ ਹੱਕ-ਸੱਚ, ਦਲੇਰੀ ਅਤੇ ਬਹਾਦਰੀ ਨਾਲ ਲੜਨ ਅਜਿਹੀ ਪ੍ਰੇਰਨਾ ਹੈ |
ਇਸ ਮੌਕੇ ਗਿਆਨੀ ਸ਼ੇਰ ਸਿੰਘ ਅੰਬਾਲੇ ਵਾਲੇ, ਬਾਬਾ ਪਰਮਜੀਤ ਸਿੰਘ ਢਿੱਡਾ ਸਾਹਿਬ ਵਾਲੇ, ਸੰਤ ਬਾਬਾ ਕੁਲਦੀਪ ਸਿੰਘ ਚੌਹਾਣੇ ਵਾਲੇ, ਸੰਤ ਬਾਬਾ ਦਰਸ਼ਨ ਸਿੰਘ ਬਾਠਾਂ ਵਾਲੇ, ਸੰਤ ਬਾਬਾ ਅਮਰੀਕ ਸਿੰਘ ਬੋਹੜਪੁਰ ਝਨੇੜੀਆਂ ਵਾਲੇ, ਬਾਬਾ ਜਸਕਰਨ ਸਿੰਘ ਬੋਹੜਪੁਰ ਝਨੇੜੀਆਂ ਵਾਲੇ, ਬਾਬਾ ਅਮਰੀਕ ਸਿੰਘ ਪੰਜ ਭੈਣੀਆਂ ਵਾਲੇ, ਬਾਬਾ ਅਮਰੀਕ ਸਿੰਘ ਪੰਜ ਭੈਣੀਆਂ ਵਾਲੇ, ਸੰਤ ਬਾਬਾ ਮਨਬੀਰ ਸਿੰਘ ਭੁੱਚੋ ਵਾਲੇ, ਬਾਬਾ ਭੁਪਿੰਦਰ ਸਿੰਘ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਰਸ਼ਪਾਲ ਸਿੰਘ ਕੁੱਠਾਂ ਸਾਹਿਬ ਵਾਲੇ, ਬਾਬਾ ਰਜਨੀਸ਼ ਸਿੰਘ ਨੱਥੂਮਾਜਰਾ ਵਾਲੇ, ਬਾਬਾ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ, ਬਾਬਾ ਗੁਰਮੀਤ ਸਿੰਘ ਊਨਾ ਸਾਹਿਬ ਵਾਲੇ, ਬਾਬਾ ਅਮਰਜੀਤ ਸਿੰਘ ਸਲਾਹਪੁਰ, ਬਾਬਾ ਕਰਮਬੀਰ ਸਿੰਘ ਬੇਦੀ, ਸੰਤ ਸਵਾਮੀ ਦਯਾ ਨੰਦ ਗਦੋਰੀ ਸਾਹਿਬ ਕੁੱਲੂ ਭੂਤਰ, ਸੰਤ ਨਛੱਤਰ ਸਿੰਘ ਕੱਲਰ ਭੈਣੀ ਵਾਲੇ ਆਦਿ ਨੇ ਵੱਡੀ ਗਿਣਤੀ ਪਹੁੰਚੀ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ | ਸਮਾਗਮ ਦੌਰਾਨ ਚੇਅਰਮੈਨ ਜਗਜੀਤ ਸਿੰਘ ਦਰਦੀ, ਅਮਰਜੀਤ ਸਿੰਘ ਸੰਧੂ ਯੂ. ਕੇ., ਗੁਰਮੀਤ ਸਿੰਘ ਬਿੱਟੂ ਟਾਂਡਾ ਸਲੇਮਪੁਰ, ਮਲਕੀਤ ਸਿੰਘ ਖੰਨੇ ਵਾਲੇ, ਸਾਬਕਾ ਹੈੱਡ ਗ੍ਰੰਥੀ ਸੁਖਦੇਵ ਸਿੰਘ, ਗੁਰਦੁਆਰਾ ਕਾਲੀ ਕੰਬਲੀ ਨੌਜਵਾਨ ਸਭਾ ਸੁਸਾਇਟੀ ਦੇ ਨੌਜਵਾਨ ਜਿਨ੍ਹਾਂ ਨੇ ਮਹਾਂਪੁਰਸ਼ਾਂ ਦੇ ਕਾਰਜਾਂ 'ਚ ਆਪਣਾ ਵਡਮੁੱਲਾ ਯੋਗਦਾਨ ਪਾਇਆ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਹਡਾਣਾ ਵਲੋਂ ਟਾਂਗਰੀ ਨਦੀ ਦੀ ਖੁਦਾਈ ਦੇ ਕੰਮ ਦਾ ਅਚਨਚੇਤ ਜਾਇਜ਼ਾ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਵਲੋਂ ਕੇਂਦਰ ਦੇ ਬਿਜਲੀ ਤੇ ਬੀਜ ਸੋਧ ਬਿੱਲਾਂ ਵਿਰੁੱਧ 1 ਤੋਂ 4 ਜਨਵਰੀ ਤੱਕ ਕੱਢਿਆ ਜਾਵੇਗਾ ਝੰਡਾ...
Ad Position 24