ਪਟਿਆਲਾ, 22 ਦਸੰਬਰ (ਅ.ਸ. ਆਹਲੂਵਾਲੀਆ)-ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ, ਸੁਚਾਰੂ ਬਣਾਉਣ ਦੇ ਮਕਸਦ ਨਾਲ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵਲੋਂ ਨਗਰ ਨਿਗਮ ਦੇ ਕੌਂਸਲਰ ਮੀਟਿੰਗ ਕੀਤੀ ਗਈ | ਇਸ ਮੌਕੇ ਕੌਂਸਲਰ ਜਸਬੀਰ ਗਾਂਧੀ, ਕੌਂਸਲਰ ਗੁਰਪਾਲ ਸਿੰਘ, ਕੌਂਸਲਰ ਐੱਸ.ਕੇ., ਕੌਂਸਲਰ ਰੂਪਾਲੀ ਗਰਗ, ਕੌਂਸਲਰ ਮੁਕਤਾ ਗੁਪਤਾ ਤੋਂ ਇਲਾਵਾ ਹੋਰ ਕੌਂਸਲਰ ਵੀ ਮੌਜੂਦ ਰਹੇ | ਮੇਅਰ ਗੋਗੀਆ ਨੇ ਮੀਟਿੰਗ ਦੌਰਾਨ ਕਿਹਾ ਕਿ ਨਗਰ ਨਿਗਮ ਦੀ ਸਭ ਤੋਂ ਵੱਡੀ ਤਰਜੀਹ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਹੈ | ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੀ ਸਪਲਾਈ, ਸੀਵਰੇਜ ਪ੍ਰਣਾਲੀ, ਸੜਕਾਂ ਦੀ ਮੁਰੰਮਤ, ਸਟਰੀਟ ਲਾਈਟਾਂ ਅਤੇ ਪਾਰਕਾਂ ਦੇ ਸੁੰਦਰੀਕਰਨ ਵਰਗੇ ਕੰਮਾਂ 'ਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ |