16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਨਿਊਜ਼ੀਲੈਂਡ 'ਚ ਸਿੱਖਾਂ ਦੇ ਨਗਰ ਕੀਰਤਨ ਦਾ ਵਿਰੋਧ ਕਰਨਾ ਮੰਦਭਾਗਾ- ਲਵਲੀ

Ad Position 21
repet_subhas-goyals [Copy P29]
ਅਜੀਤ ਡੈਸਕ 23-12-2025
ਪਟਿਆਲਾ, 22 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਲਵਲੀ ਨੇ ਨਿਊਜ਼ੀਲੈਂਡ 'ਚ ਸਿੱਖਾਂ ਵਲੋਂ ਸਜਾਏ ਗਏ ਨਗਰ ਕੀਰਤਨ ਦਾ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਕੀਤੇ ਗਏ ਵਿਰੋਧ ਨੂੰ ਮੰਦਭਾਗਾ ਅਤੇ ਨਿੰਦਣਯੋਗ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਉੱਥੇ ਕੁਝ ਗਿਣੀ-ਮਿਥੀ ਸਾਜ਼ਿਸ਼ ਤਹਿਤ ਕੰਮ ਕਰਨ ਵਾਲੇ ਲੋਕਾਂ ਦੀ ਸਿੱਖਾਂ ਪ੍ਰਤੀ ਨਕਾਰਾਤਮਿਕ ਮਾਨਸਿਕਤਾ ਬੇਨਕਾਬ ਹੋ ਗਈ ਹੈ | ਲਵਲੀ ਨੇ ਕਿਹਾ ਕਿ ਵਿਰੋਧ ਕਰਨ ਵਾਲੀ ਭੀੜ ਨਗਰ ਕੀਰਤਨ ਦੇ ਅੱਗੇ ਖੜ੍ਹ ਕੇ ਉਕਸਾਉਣ ਵਾਲਾ ਵਿਹਾਰ ਕਰ ਰਹੀ ਸੀ, ਪਰ ਸਿੱਖ ਸੰਗਤ ਵਲੋਂ ਪੂਰੀ ਸੰਜੀਦਗੀ ਅਤੇ ਸ਼ਾਂਤੀ ਦਾ ਰਾਹ ਅਪਣਾਇਆ ਗਿਆ, ਨਹੀਂ ਤਾਂ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਸੀ | ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਹਮੇਸ਼ਾ ਸਾਂਤੀ, ਸਹਿਣਸ਼ੀਲਤਾ ਅਤੇ ਕਾਨੂੰਨ ਦੀ ਪਾਲਣਾ ਦਾ ਸਬੂਤ ਦਿੱਤਾ ਹੈ | ਉਨ੍ਹਾਂ ਆਖਿਆ ਕਿ ਪੰਜਾਬੀ ਅਤੇ ਸਿੱਖ ਦੁਨੀਆ ਦੇ ਕਈ ਦੇਸਾਂ 'ਚ ਵਸਦੇ ਹਨ ਅਤੇ ਕਈ ਦੇਸਾਂ ਦੀਆਂ ਫ਼ੌਜਾਂ ਤੇ ਸਰਕਾਰੀ ਸੇਵਾਵਾਂ 'ਚ ਵੀ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ | ਕੁਲਵਿੰਦਰ ਸਿੰਘ ਲਵਲੀ ਨੇ ਕਿਹਾ ਕਿ ਨਿਊਜ਼ੀਲੈਂਡ 'ਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਜਨਕ ਸਥਿਤੀ ਬਣੀ ਹੈ | ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਵਿਦੇਸ਼ ਮੰਤਰਾਲੇ ਰਾਹੀਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਉਠਾਇਆ ਜਾਵੇ ਅਤੇ ਨਿਊਜ਼ੀਲੈਂਡ ਸਰਕਾਰ ਨਾਲ ਸੰਪਰਕ ਕਰਕੇ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ, ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਅਜਿਹੇ ਵਿਰੋਧੀ ਅਤੇ ਸ਼ਰਾਰਤੀ ਤੱਤਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ 'ਚ ਕਿਸੇ ਧਾਰਮਿਕ ਸਮਾਗਮ ਦੀ ਸ਼ਾਂਤੀ ਭੰਗ ਕਰਨ ਦੀ ਹਿੰਮਤ ਨਾ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਰਾਜਿੰਦਰਾ ਹਸਪਤਾਲ 'ਚ ਇਲਾਜ ਦੌਰਾਨ ਹਵਾਲਾਤੀ ਦੀ ਮੌਤ ਅਗਲੀ ਖ਼ਬਰ ਛੁੱਟੀ ਵਾਲੇ ਦਿਨ ਮੇਅਰ ਦੀ ਅਚਨਚੇਤ ਚੈਕਿੰਗ
Ad Position 24